English Hindi Sunday, October 24, 2021

ਦੇਸ਼

ਲਖੀਮਪੁਰ ਖੀਰੀ ਕਾਂਡ: ਦੋਸ਼ੀ ਆਸ਼ੀਸ ਮਿਸ਼ਰਾ ਦੀ ਜ਼ਮਾਨਤ ਰੱਦ, ਇੱਕ ਹੋਰ ਗ੍ਰਿਫਤਾਰ

October 13, 2021 07:34 PM

ਲਖੀਮਪੁਰ-ਖੀਰੀ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ:

ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੀ ਪਟੀਸ਼ਨ ਅੱਜ ਲਖੀਮਪੁਰ ਦੀ ਸੀਜੇਐਮ ਅਦਾਲਤ ਨੇ ਰੱਦ ਕਰ ਦਿੱਤੀ ਹੈ। ਦੂਜੇ ਪਾਸੇ, ਆਸ਼ੀਸ਼ ਮਿਸ਼ਰਾ ਦੇ ਦੋਸਤ ਅਤੇ ਸਾਬਕਾ ਕੇਂਦਰੀ ਮੰਤਰੀ ਅਖਿਲੇਸ਼ ਦਾਸ ਦੇ ਭਤੀਜੇ ਅੰਕਿਤ ਦਾਸ ਨੂੰ ਪੁਲਿਸ ਨੇ ਅੱਜ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਘਟਨਾ ਵਾਲੇ ਦਿਨ ਫਾਰਚੂਨਰ ਦੇ ਪਿੱਛੇ ਦੌੜਦੀ ਥਾਰ ਅੰਕਿਤ ਦਾਸ ਦੀ ਹੀ ਸੀ। ਅੰਕਿਤ ਦਾਸ ਦੇ ਨਾਲ ਉਸ ਦੇ ਪ੍ਰਾਈਵੇਟ ਗੰਨਰ ਤਤੀਫ ਉਰਫ ਕਾਲੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਅੰਕਿਤ ਦਾਸ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ ਦੇ ਕਰੀਬੀ ਦੱਸੇ ਜਾਂਦੇ ਹਨ। ਅੰਕਿਤ ਲਖੀਮਪੁਰ ਖੀਰੀ ਵਿੱਚ ਜ਼ਮੀਨ ਅਤੇ ਠੇਕੇ ਦਾ ਕੰਮ ਕਰਦਾ ਹੈ।

ਜ਼ਿਕਰਯੋਗ ਹੈ ਕਿ ਘਟਨਾ ਵਾਲੇ ਦਿਨ, 3 ਅਕਤੂਬਰ ਨੂੰ, ਅੰਕਿਤ ਦੇ ਫਾਰਚੂਨਰ ਵਿੱਚ ਸਵਾਰ ਉਸਦੇ ਇੱਕ ਕਰਮਚਾਰੀ, ਸ਼ੇਖਰ ਭਾਰਤੀ ਨੂੰ ਕਿਸਾਨਾਂ ਨੇ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਨੇ ਦੱਸਿਆ ਕਿ ਉਹ ਥਾਰ ਦੇ ਪਿੱਛੇ ਕਾਰ ਵਿੱਚ ਬੈਠਾ ਸੀ।

Have something to say? Post your comment

ਦੇਸ਼

ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਦੇ ਐੱਸਆਈਟੀ ਚੀਫ਼ ਨੂੰ ਬਦਲਿਆ; ਸੁਪਰੀਮ ਕੋਰਟ ਨੇ ਕੀਤੀ ਸੀ ਖਿੱਚਾਈ

ਕਿਸਾਨ ਅੰਦੋਲਨ ਲਗਾਤਾਰ ਮਜ਼ਬੂਤ ਅਤੇ ਵਿਸ਼ਾਲ ਹੋ ਰਿਹਾ ਹੈ: ਸੰਯੁਕਤ ਕਿਸਾਨ ਮੋਰਚਾ

ਅਸ਼ੀਸ਼ ਮਿਸ਼ਰਾ ਨੂੰ ਹੋਇਆ ਡੇਂਗੂ,ਹਸਪਤਾਲ ਦਾਖਲ

ਪਤਨੀ ਦੀ ਮੌਤ ਦਾ ਦਰਦ ਨਾ ਸਹਿਣ ਕਾਰਨ ਵਿਅਕਤੀ ਨੇ ਚਾਰ ਬੱਚਿਆਂ ਸਮੇਤ ਕੀਤੀ ਖੁਦਕਸ਼ੀ

ਲਾਪਤਾ ਹੋਏ 11 ਟ੍ਰੈਕਰਾਂ ਦੀਆਂ ਲਾਸ਼ਾਂ ਮਿਲੀਆਂ, ਸਰਚ ਆਪਰੇਸ਼ਨ ਜਾਰੀ

CPIM ਦੀ ਕੇਂਦਰੀ ਕਮੇਟੀ ਦੀ ਮੀਟਿੰਗ ’ਚ ਕਾਂਗਰਸ ਨਾਲ ਗਠਜੋੜ ਕਰਨ ’ਤੇ ਚਰਚਾ

ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ

ਮੁੰਬਈ ’ਚ ਬਹੁਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ

ਦੋ ਮੰਜਿਲਾ ਘਰ ਢਹਿਣ ਕਾਰਨ ਪੰਜ ਵਿਅਕਤੀਆਂ ਦੀ ਮੌਤ, ਪੰਜ ਦੀ ਹਾਲਤ ਗੰਭੀਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਯੋਗੇਂਦਰ ਯਾਦਵ ਇਕ ਮਹੀਨੇ ਲਈ ਮੁਅੱਤਲ