English Hindi Monday, October 25, 2021

ਪੰਜਾਬ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦੁਸਹਿਰੇ ਮੌਕੇ ਮੋਦੀ ਅਤੇ ਖੇਤੀ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

October 13, 2021 08:53 PM
 
ਦਲਜੀਤ ਕੌਰ ਭਵਾਨੀਗੜ੍ਹ
 
ਭਵਾਨੀਗੜ੍ਹ, 13 ਅਕਤੂਬਰ, 2021: ਅੱਜ ਟੌਲ ਪਲਾਜ਼ਾ ਕਾਲਾਝਾੜ ਵਿਖੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
          
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ ਗੁਰਚੇਤ ਸਿੰਘ ਭੱਟੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਇਸ ਵਾਰ ਵੀ ਦਸਹਿਰੇ ਮੌਕੇ ਕੇਂਦਰ ਸਰਕਾਰ ਅਤੇ ਅੰਬਾਨੀਆਂ ਅਡਾਨੀਆਂ ਦੇ ਪੁਤਲੇ ਫੂਕੇ ਜਾਣਗੇ।
        
ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਦੇਸ਼ ਦਾ ਨੌਜਵਾਨ ਬਾਰਡਰਾ ਤੇ ਸ਼ਹੀਦ ਹੋ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਦੇਸ਼ ਦੀ ਕਿਸਾਨੀ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ।
     
ਕਿਸਾਨ ਆਗੂਆਂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਭਾਜਪਾ ਆਗੂ ਦੇ ਬੇਟੇ ਵਲੋਂ ਸ਼ਰੇਆਮ ਕਿਸਾਨਾਂ ਉੱਤੇ ਗੱਡੀ ਚਾੜ੍ਹ ਕੇ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਜਿਸਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਪਰਚਾ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਬੇਟੇ ਤੇ ਪਰਚਾ ਦਰਜ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਹੀ ਕੰਮ ਆਇਆ। 
 
ਉਨ੍ਹਾਂ ਕਿਹਾ ਕਿ ਸਰਕਾਰ ਭਾਜਪਾ ਆਗੂ ਦੇ ਬੇਟੇ ਨੂੰ ਗ੍ਰਿਫਤਾਰ ਨਹੀਂ ਸੀ ਕਰ ਰਹੀ ਜਿਸ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਕਾਤਲ ਨੂੰ ਗ੍ਰਿਫਤਾਰ ਕੀਤਾ ਗਿਆ। 
 
ਕਿਸਾਨ ਆਗੂਆਂ ਨੇ ਕਿਹਾ ਕਿ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀ ਮੰਤਰੀ, ਅੰਬਾਨੀਆਂ, ਅਡਾਨੀਆਂ ਸਮੇਤ ਅਜੇ ਮਿਸ਼ਰਾ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸਤਵਿੰਦਰ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

Have something to say? Post your comment

ਪੰਜਾਬ

ਪਾਕਿਸਤਾਨ ਤੋਂ ਮੈਚ ਹਾਰਨ ਦਾ ਗੁੱਸਾ ਕਸ਼ਮੀਰੀ ਵਿਦਿਆਰਥੀਆਂ ‘ਤੇ ਕੱਢਿਆ, ਕੀਤੀ ਭੰਨ-ਤੋੜ

ਪਾਕਿਸਤਾਨ ਤੋਂ ਮੈਚ ਹਾਰਨ ਦਾ ਗੁੱਸਾ ਕਸ਼ਮੀਰੀ ਵਿਦਿਆਰਥੀਆਂ ‘ਤੇ ਕੱਢਿਆ, ਕੀਤੀ ਭੰਨ-ਤੋੜ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ