English Hindi Sunday, October 24, 2021

ਪੰਜਾਬ

ਬੇਰੁਜ਼ਗਾਰ ਬੀ ਐਡ ਟੈੱਟ ਪਾਸ ਅਧਿਆਪਕ ਵੰਗਾਰ ਰੈਲੀ ਕਰਕੇ ਮੁੜ 17 ਨੂੰ ਲਗਾਉਣਗੇ ਪੱਕਾ ਮੋਰਚਾ

October 13, 2021 09:16 PM

ਬੇਰੁਜ਼ਗਾਰ ਅਧਿਆਪਕਾਂ ਨੇ ਮਜ਼ਦੂਰਾਂ ਉੱਤੇ ਜ਼ਬਰ ਦੀ  ਕੀਤੀ ਨਿਖੇਧੀ

 
ਦਲਜੀਤ ਕੌਰ ਭਵਾਨੀਗੜ੍ਹ
 
ਚੰਡੀਗੜ੍ਹ, 13 ਅਕਤੂਬਰ, 2021: ਸਥਾਨਕ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਕੋਠੀ ਨੂੰ ਜਾਂਦੇ ਰਸਤੇ ਉੱਤੇ ਢੋਲਣ ਮਾਜਰਾ ਚੌਂਕ ਵਿੱਚ 3 ਤੋ 5 ਅਕਤੂਬਰ ਤੱਕ ਪੱਕਾ ਮੋਰਚਾ ਲਗਾਉਣ ਵਾਲੇ ਬੇਰੁਜ਼ਗਾਰ ਅਧਿਆਪਕਾਂ ਨੇ 17 ਅਕਤੂਬਰ ਨੂੰ ਵੰਗਾਰ ਰੈਲੀ ਕਰਨ ਮਗਰੋਂ ਮੁੜ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ।
 
ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸ਼ਨ ਵੱਲੋਂ 5 ਅਕਤੂਬਰ ਨੂੰ ਇਕ ਲਿਖਤੀ ਪੱਤ੍ਰਕਾ ਦੇ ਕੇ 8 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਜਿਹੜਾ ਕਿ ਅਜੇ ਤੱਕ ਵਫ਼ਾ ਨਹੀਂ ਹੋਇਆ। 
 
ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਧਰ ਭਾਵੇਂ 12 ਅਕਤੂਬਰ ਨੂੰ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਨਾਲ ਪੈਨਲ ਮੀਟਿੰਗ ਕਰਵਾਈ ਗਈ ਸੀ, ਪਰ ਉਹਨਾਂ ਵੱਲੋ 5 ਅਕਤੂਬਰ ਨੂੰ ਹੋਈ ਮੀਟਿੰਗ ਵਾਂਗ ਮੁੜ ਕੁਝ ਦਿਨਾਂ ਦੇ ਸਮੇਂ ਦੀ ਮੰਗ ਕੀਤੀ ਗਈ, ਜਦਕਿ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰਨ ਦਾ ਫਿਲਹਾਲ ਕੋਈ ਭਰੋਸਾ ਨਹੀਂ ਦਿੱਤਾ ਗਿਆ। ਇਸ ਤੋਂ ਬੇਰੁਜ਼ਗਾਰ ਅਧਿਆਪਕ ਸਮਝਦੇ ਹਨ ਕਿ ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਾਂਗ ਹੀ ਨਵੇਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸਮਾ ਟਪਾਉਣ ਦੀ ਤਾਕ ਵਿੱਚ ਹਨ। 
 
ਉਨ੍ਹਾਂ ਕਿਹਾ ਕਿ ਇਨ੍ਹਾਂ ਝੂਠੇ ਭਰੋਸਿਆਂ ਨਾਲ ਪੰਜਾਬ ਦੇ 34000 ਟੈਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕਾਂ ਦਾ ਭਵਿੱਖ ਧੁੰਦਲਾ ਹੋਵੇਗਾ। ਇਸ ਲਈ ਕਾਂਗਰਸ ਦੇ ਘਰ-ਘਰ ਰੁਜ਼ਗਾਰ ਦੇ ਵਾਅਦੇ ਨੂੰ ਚੇਤੇ ਕਰਵਾਉਣ, 5 ਅਕਤੂਬਰ ਨੂੰ ਬੇਰੁਜ਼ਗਾਰਾਂ ਉੱਤੇ ਹੋਏ ਜ਼ਬਰ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ 17 ਅਕਤੂਬਰ ਨੂੰ ਵੰਗਾਰ ਰੈਲੀ ਮਗਰੋਂ ਸਥਾਨਕ ਚੌਂਕ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ।
 
ਬੇਰੁਜ਼ਗਾਰ ਆਗੂਆਂ ਗਗਨਦੀਪ ਕੌਰ ਭਵਾਨੀਗੜ੍ਹ, ਸੰਦੀਪ ਗਿੱਲ ਗੁਰਪ੍ਰੀਤ ਸਿੰਘ ਬਠਿੰਡਾ, ਬਲਕਾਰ ਸਿੰਘ ਮਾਨਸਾ, ਲਖਵਿੰਦਰ ਸਿੰਘ ਮੁਕਤਸਰ ਸਾਹਿਬ, ਬਲਰਾਜ ਸਿੰਘ ਫਰੀਦਕੋਟ, ਨਿਰਮਲ ਮੋਗਾ, ਅਮਨ ਸੇਖਾ, ਸੁਸ਼ੀਲ ਕੁਮਾਰ ਪਟਿਆਲਾ, ਕੁਲਵੰਤ ਲੌਂਗੋਵਾਲ ਸੰਗਰੂਰ, ਜਗਜੀਤ ਸਿੰਘ ਜੱਗੀ ਬਰਨਾਲਾ, ਮੁਨੀਸ਼ ਫਾਜਲਿਕਾ, ਰਛਪਾਲ ਸਿੰਘ ਜਲਾਲਾਬਾਦ, ਆਸਿਫ਼ ਮਾਲੇਰਕੋਟਲਾ, ਗੁਰਸ਼ਰਨ ਆਨੰਦਪੁਰ ਸਾਹਿਬ ਆਦਿ ਨੇ ਕਿਹਾ ਕਿ ਜਦੋਂ ਤੱਕ ਭਰਤੀ ਇਸ਼ਤਿਹਾਰ ਨਹੀਂ ਕੀਤਾ ਜਾਂਦਾ ਉਦੋ ਤੱਕ ਸੰਘਰਸ਼ ਜਾਰੀ ਰਹੇਗਾ।
 
ਉਨ੍ਹਾਂ ਕਿਹਾ ਕਿ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਸਮੇਤ ਕੁੱਲ 18000 ਮਾਸਟਰ ਕੇਡਰ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ। ਬੇਰੁਜ਼ਗਾਰਾਂ ਨੇ 12 ਅਕਤੂਬਰ ਨੂੰ ਸਥਾਨਕ ਮੁੱਖ ਮੰਤਰੀ ਦੀ ਰਿਹਾਇਸ ਕੋਲ ਮਜ਼ਦੂਰਾਂ ਉੱਤੇ ਹੋਏ ਜ਼ਬਰ ਦੀ ਸਖ਼ਤ ਨਿਖੇਧੀ ਵੀ ਕੀਤੀ।
 
ਜ਼ਿਕਰਯੋਗ ਹੈ ਕਿ ਟੈੱਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਦਾ ਪੱਕਾ ਮੋਰਚਾ 5 ਅਕਤੂਬਰ ਨੂੰ ਸਥਾਨਕ ਢੋਲਣ ਮਾਜਰਾ ਚੌਂਕ ਵਿੱਚੋ ਕੁਝ ਸਥਾਨਕ ਵਿਅਕਤੀਆਂ ਵੱਲੋ ਉਖਾੜ ਦਿੱਤਾ ਗਿਆ ਸੀ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ