English Hindi Friday, January 21, 2022
-

ਦੇਸ਼

ਕਿਸਾਨਾਂ ਖ਼ਿਲਾਫ ਦਰਜ ਕੇਸ ਰੱਦ ਹੋਣ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ:ਸੰਯੁਕਤ ਕਿਸਾਨ ਮੋਰਚਾ

December 04, 2021 05:30 PM

ਅਗਲੇਰੇ ਸੰਘਰਸ਼ ਦੀ ਰਣਨੀਤੀ ਤਿਆਰ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ
ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 702 ਕਿਸਾਨਾਂ ਦੀ ਸੂਚੀ ਸੰਯੁਕਤ ਖੇਤੀਬਾੜੀ ਸਕੱਤਰ ਨੂੰ ਭੇਜੀ


ਨਵੀਂ ਦਿੱਲੀ/4ਦਸੰਬਰ/ਦੇਸ਼ ਕਲਿਕ ਬਿਊਰੋ:
ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਹੋਣ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਫੈਸਲਾ ਅੱਜ ਸ਼ਨੀਵਾਰ ਨੂੰ ਸਿੰਘੂ ਬਾਰਡਰ 'ਤੇ ਹੋਈ ਕਿਸਾਨਾਂ ਦੀ ਮੀਟਿੰਗ 'ਚ ਲਿਆ ਗਿਆ। ਇਸ ਤੋਂ ਇਲਾਵਾ ਅਗਲੇਰੇ ਸੰਘਰਸ਼ ਦੀ ਰਣਨੀਤੀ ਤਿਆਰ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਐਮਐਸਪੀ ਅਤੇ ਹੋਰ ਮੁੱਦਿਆਂ 'ਤੇ ਕੇਂਦਰ ਨਾਲ ਗੱਲ ਕਰੇਗੀ। ਜਿਸ ਵਿੱਚ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਚੜੂਨੀ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਕੱਕਾ, ਅਸ਼ੋਕ ਧਾਵਲੇ ਸ਼ਾਮਲ ਹਨ। 7 ਦਸੰਬਰ ਨੂੰ ਮੁੜ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ।
ਕਿਸਾਨਾਂ ਨੇ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ 702 ਕਿਸਾਨਾਂ ਦੀ ਸੂਚੀ ਸੰਯੁਕਤ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਹੈ। ਇਸ ਦੇ ਬਦਲੇ ਕੇਂਦਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਨ੍ਹਾਂ ਨੂੰ ਅੰਦੋਲਨ ਵਿੱਚ ਮਰਨ ਵਾਲੇ ਲੋਕਾਂ ਬਾਰੇ ਜਾਣਕਾਰੀ ਨਹੀਂ ਹੈ।

Have something to say? Post your comment