English Hindi Thursday, January 20, 2022
-

ਰੁਜ਼ਗਾਰ/ਕਾਰੋਬਾਰ

ਵਿਜੈ ਇੰਦਰ ਸਿੰਗਲਾ ਨੇ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਦਿੱਤੇ ਰੈਗੂਲਰ ਸੇਵਾਵਾਂ ਦੇ ਪੱਤਰ

January 07, 2022 08:16 PM
 
ਸੰਗਰੂਰ ਹਲਕੇ ‘ਚ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਵਾਂਗਾ: ਵਿਜੈ ਇੰਦਰ ਸਿੰਗਲਾ
 
ਦਲਜੀਤ ਕੌਰ ਭਵਾਨੀਗੜ੍ਹ
 
ਸੰਗਰੂਰ, 07 ਜਨਵਰੀ, 2022: ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਦਿੱਤੇ। 
 
ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੇ ਗਏ ਕੰਮ ਦਾ ਹੀ ਨਤੀਜਾ ਹੈ ਕਿ ਅੱਜ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਤੇ ਸਾਂਝੀਆਂ ਥਾਂਵਾਂ ‘ਤੇ ਸਫਾਈ ਵਿਵਸਥਾ ਕਾਇਮ ਰੱਖਣ ਲਈ ਉਹ ਸਮੂਹ ਸਫਾਈ ਸੇਵਕਾਂ ਦੇ ਦਿਲੋਂ ਧੰਨਵਾਦੀ ਹਨ।
 
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਸੰਗਰੂਰ ਹਲਕਾ ਉਨਾਂ ਦੇ ਆਪਣੇ ਪਰਿਵਾਰ ਵਾਂਗ ਹੈ ਅਤੇ ਹਲਕੇ ਵਿਚ ਰਹਿਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਣਗੇ। ਉਨਾਂ ਕਿਹਾ ਕਿ ਇਸ ਕੰਮ ਲਈ ਜ਼ਿਲਾ ਪ੍ਰਸ਼ਾਸਨ ਦੇ ਨਾਲ-ਨਾਲ ਉਨਾਂ ਵੱਲੋਂ ਸਥਾਨਕ ਆਗੂਆਂ ਦੀ ਅਗਵਾਈ ਵਿਚ ਆਪਣੀ ਟੀਮ ਵੀ ਲੋਕ ਭਲਾਈ ਦੇ ਕੰਮਾਂ ’ਚ ਪੂਰੀ ਮੁਸ਼ਤੈਦੀ ਨਾਲ ਲਗਾਈ ਹੋਈ ਹੈ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਭਲਾਈ ਸਕੀਮਾਂ ਤੇ ਉਨਾਂ ਦੇ ਲਾਭਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹਨ।
 
ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਫਾਈ ਸੇਵਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ ‘ਤੇ ਬੜੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸਫਾਈ ਸੇਵਕਾਂ ਨੂੰ ਹਰ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪੂਰੀ ਤਨਦੇਹੀ ਨਾਲ ਇਲਾਕਾ ਵਾਸੀਆਂ ਦੀ ਸੇਵਾ ਕਰ ਸਕਣ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਿੰਦਰ ਬਾਂਸਲ, ਮਹੇਸ਼ ਕੁਮਾਰ ਮੇਸ਼ੀ, ਅਮਰਜੀਤ ਸਿੰਘ ਟੀਟੂ, ਈਓ ਬਾਲ ਕ੍ਰਿਸ਼ਨ ਵੀ ਹਾਜ਼ਰ ਸਨ। 

Have something to say? Post your comment

ਰੁਜ਼ਗਾਰ/ਕਾਰੋਬਾਰ

ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਪੁਤਲੇ ਸਾੜਨ ਦਾ ਐਲਾਨ

ਪੁਰਾਣੀ ਪੈਨਸ਼ਨ ਪ੍ਰਾਪਤੀ ਫੰਰਟ ਦੀ ਜਿਲ੍ਹਾ ਇਕਾਈ ਦਾ ਗਠਨ

ਪੰਜਾਬ ਸਰਕਾਰ ਦੀ 5 ਸਾਲ ਡੰਗ ਟਪਾਊ ਤੇ ਮੁਲਾਜ਼ਮ ਮਾਰੂ ਨੀਤੀ ਤੋਂ ਮੁਲਾਜ਼ਮ ਵਰਗ 'ਚ ਗੁੱਸੇ ਦੀ ਲਹਿਰ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਅਗਲੇ ਸੰਘਰਸ਼ਾਂ ਦਾ ਐਲਾਨ

ਠੇਕਾ ਮੁਲਾਜ਼ਮਾਂ ਨਾਲ ਬਣੀ ਸਹਿਮਤੀ ਮੁਤਾਬਿਕ 7 ਜਨਵਰੀ ਨੂੰ ਨੋਟਫਿਕੇਸ਼ਨ ਜਾਰੀ ਕਰੇ ਸਰਕਾਰ - ਮੋਰਚਾ ਆਗੂ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਸੰਘਰਸ਼ ਤੇਜ ਕਰਨ ਦਾ ਐਲਾਨ

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੱਕ ਹੋਰ ਝਟਕਾ

ਅੱਤ ਦੀ ਸਰਦੀ 'ਚ 75 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ 'ਤੇ ਬੈਠਣ ਲਈ ਮਜ਼ਬੂਰ ਨੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ

ਪੰਜਾਬ ਸਰਕਾਰ ਨੇ 7ਵੇਂ ਯੂ ਜੀ ਸੀ ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰਕੇ ਉਚੇਰੀ ਸਿੱਖਿਆ ਅਧਿਆਪਕਾਂ ਨਾਲ ਧਰੋਹ ਕਮਾਇਆ: ਚਰਨਜੀਤ ਸਿੰਘ ਬਰਾੜ