ਚੰਡੀਗੜ੍ਹ/9 ਜਨਵਰੀ/ਦੇਸ਼ ਕਲਿਕ ਬਿਊਰੋ:
ਕਪੂਰਥਲਾ ਜ਼ਿਲ੍ਹੇ ਦੇ ਸ਼ਹਿਰ ਫਗਵਾੜਾ ਵਿਖੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅੱਜ ਸਵੇਰੇ ਮੁਹੱਲਾ ਪੀਪਾਰੰਗੀ ਵਿੱਚ ਇਕ ਦੁੱਧ ਦੀ ਡੇਅਰੀ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ।ਡੇਅਰੀ ਦੀ ਛੱਤ ਡਿੱਗਣ ਕਾਰਨ ਹੇਠਾਂ ਸੁੱਤੇ ਪਏ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜਣੇ ਜ਼ਖ਼ਮੀ ਹੋ ਗਏ।ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।ਇਸ ਬਾਰੇ ਲੋਕਾਂ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਛੱਤ ਡਿੱਗ ਗਈ, ਜਿਸ ਕਾਰਨ ਹੇਠਾਂ ਸੁੱਤੇ ਪਏ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਲੋਕਾਂ ਨੇ ਦੱਸਿਆ ਕਿ ਇਸ ਦੌਰਾਨ ਮਲਬੇ ਹੇਠ ਦੱਬ ਕੇ ਦੋ ਮੱਝਾਂ ਵੀ ਮਰ ਗਈਆਂ। ਜਦਕਿ ਤਿੰਨ ਮੱਝਾਂ ਨੂੰ ਲੋਕਾਂ ਨੇ ਬਚਾਅ ਲਿਆ। ਮ੍ਰਿਤਕਾਂ ਦੀ ਪਛਾਣ ਸੁਦਰਸ਼ਨ ਕੁਮਾਰ ਤੇ ਮਾਨ ਸਿੰਘ ਵਜੋਂ ਹੋਈ ਹੈ ਜਦਕਿ ਜ਼ਖ਼ਮੀਆਂ ਵਿੱਚ ਬਹਾਦਰ ਤੇ ਕ੍ਰਿਸ਼ਨ ਆਦਿ ਸ਼ਾਮਲ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਹੋਰ ਵਿਅਕਤੀਆਂ ਦੇ ਨਾਲ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਅਨੀਤਾ ਸੋਮ ਪ੍ਰਕਾਸ਼ ਮੌਕੇ ਉੱਤੇ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲਚਾਲ ਪੁੱਛਿਆ।