English Hindi Monday, October 25, 2021

ਸੱਭਿਆਚਾਰ/ਖੇਡਾਂ

ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ: ਚੰਨੀ

September 29, 2021 10:31 PM
 
ਕੈਬਨਿਟ ਮੀਟਿੰਗ ਦੌਰਾਨ ਸਾਰੇ ਖਿਡਾਰੀਆਂ ਨੂੰ ਉਚੇਚੇ ਤੌਰ ਉਤੇ ਬੁਲਾ ਕੇ ਦਿੱਤਾ ਵਿਸ਼ਵਾਸ
ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ
ਹਰ ਖਿਡਾਰੀ ਦੇ ਨਾਮ ਉਤੇ ਵੱਡਾ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ
 
ਚੰਡੀਗੜ, 29 ਸਤੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। 
ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐਸ. ਜਾਂ ਡੀ.ਐਸ.ਪੀ. ਜਾਂ ਖੇਡ ਵਿਭਾਗ ਵਿੱਚ ਇਸ ਦੇ ਬਰਾਬਰ ਦਾ ਕੋਈ ਵੀ ਅਹੁਦਾ ਲੈਣ ਦੀ ਖੁੱਲੀ ਪੇਸ਼ਕਸ਼ ਵੀ ਕੀਤੀ। 
ਮੁੱਖ ਮੰਤਰੀ ਨੇ ਇਹ ਗੱਲ ਅੱਜ ਮੁੱਖ ਮੰਤਰੀ ਦਫਤਰ ਵਿਖੇ ਦੂਜੀ ਕੈਬਨਿਟ ਮੀਟਿੰਗ ਦੌਰਾਨ ਸਾਰੇ ਹਾਕੀ ਖਿਡਾਰੀਆਂ ਨੂੰ ਕਹੀ। ਉਨਾਂ ਇਹ ਵੀ ਐਲਾਨ ਕੀਤਾ ਕਿ ਹਰ ਖਿਡਾਰੀ ਦੇ ਨਾਮ ਉਤੇ ਵੱਡਾ ਸਟੇਡੀਅਮ ਬਣਾਇਆ ਜਾਵੇਗਾ। ਇਹ ਫੈਸਲਾ ਆਉਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ। ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਹਾਕੀ ਟੀਮ ਵੱਲੋਂ ਤਮਗਾ ਜਿੱਤਣ ਦੀ ਖੁਸ਼ੀ ਵਿੱਚ ਸਾਰੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਉਚੇਚੇ ਤੌਰ ਉਤੇ ਬੁਲਾਇਆ ਸੀ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਕੀ ਟੀਮ ਨੇ ਨਾ ਸਿਰਫ ਪੰਜਾਬ ਸਗੋਂ ਦੇਸ ਦਾ ਵੀ ਨਾਮ ਰੌਸ਼ਨ ਕੀਤਾ ਹੈ। ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਦੇ ਸਨ। ਉਨਾਂ ਨਾਲ ਹੀ ਖਿਡਾਰੀਆਂ ਨੂੰ ਗੁਜਾਰਿਸ ਕੀਤੀ ਕਿ ਉਹ ਨੌਕਰੀ ਦੇ ਨਾਲ ਆਪਣੀ ਖੇਡ ਜਾਰੀ ਰੱਖਣ ਅਤੇ ਹੋਰ ਮੱਲਾਂ ਮਾਰਨ। ਇਸ ਤੋਂ ਬਾਅਦ ਵੀ ਹਾਕੀ ਖੇਡ ਨਾਲ ਜੁੜੇ ਰਹਿਣ ਅਤੇ ਨਵੀਂ ਉਮਰ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ। 
ਇਸ ਤੋਂ ਪਹਿਲਾ ਖੇਡਾਂ, ਯੁਵਕ ਸੇਵਾਵਾਂ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੈਬਨਿਟ ਵਿੱਚ ਪੁੱਜਣ ਉਤੇ ਸਮੂਹ ਖਿਡਾਰੀਆਂ ਦਾ ਸਵਾਗਤ ਕਰਦਿਆਂ ਆਖਿਆ ਕਿ ਇਹ ਪ੍ਰਾਪਤੀ ਇਨਾਂ ਖਿਡਾਰੀਆਂ ਦੀ ਪਿਛਲੇ 15 ਸਾਲ ਦੀ ਸਖਤ ਮਿਹਨਤ ਦਾ ਸਿੱਟਾ ਹੈ। ਉਨਾਂ ਸਾਰੇ ਖਿਡਾਰੀਆਂ ਨੂੰ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਉਹ ਖੇਡ ਵਿਭਾਗ ਜੁਆਇਨ ਕਰਨਾ ਚਾਹੁਣ ਤਾਂ ਹੋਰ ਵੀ ਵਧੀਆਂ ਗੱਲ ਹੋਵੇਗੀ ਜਿਸ ਨਾਲ ਖੇਡ ਵਿਭਾਗ ਆਪਣੀਆਂ ਗਤੀਵਿਧੀਆਂ ਵਿੱਚ ਉਨਾਂ ਦੇ ਤਜ਼ਰਬੇ ਦਾ ਫਾਇਦਾ ਉਠਾ ਸਕੇਗਾ।
ਭਾਰਤੀ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ ਤੇ ਡਿਫੈਂਡਰ ਰੁਪਿੰਦਰ ਪਾਲ ਸਿੰਘ ਨੇ ਸਮੂਹ ਖਿਡਾਰੀਆਂ ਤਰਫੋ ਬੋਲਦਿਆਂ ਮੁੱਖ ਮੰਤਰੀ ਵੱਲੋਂ ਇਨਾਂ ਮਾਣ-ਸਨਮਾਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਬਾਕੀ ਖਿਡਾਰੀ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਸਿਮਰਨਜੀਤ ਸਿੰਘ ਤੇ ਦਿਲਪ੍ਰੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

ਸੱਭਿਆਚਾਰ/ਖੇਡਾਂ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਕੁੜੀਆਂ ਨੇ ਮਨਾਇਆ ਸੰਘਰਸ਼ੀ ਕਰਵਾ ਚੌਥ: ਕੁੜੀਆਂ ਨੇ ਲਗਾਈ ਸੰਘਰਸ਼ੀ ਮਹਿੰਦੀ

ਅੱਜ ਟੀ 20 ਵਿੱਚ ਹੋਵੇਗਾ ਭਾਰਤ ਤੇ ਪਾਕਿਸਤਾਨ ਵਿਚਕਾਰ ਦਿਲਚਸਪ ਮੁਕਾਬਲਾ

IPL 2021 : KKR ਨੂੰ ਹਰਾਕੇ CSK ਬਣਿਆ ਚੈਂਪੀਅਨ

ਨੌਜਵਾਨਾਂ ਨੂੰ ਸਮੇਂ ਸਿਰ ਸਹੀ ਦਿਸ਼ਾ ਦੇਣਾ ਅਤਿ ਜ਼ਰੂਰੀ:- ਸਰਬਜੀਤ ਸਮਾਣਾ

ਪੰਜਾਬ ਸਿਵਲ ਸਕੱਤਰੇਤ ਤੋਂ ਆਲ ਇੰਡੀਆ ਸਿਵਲ ਸਰਵਿਸਜ਼ ਐਕਲੈਟਿਕਸ ਵਿੱਚ ਚੋਣ

ਸਾਬਕਾ ਵਿਵੇਕਾਈਟ ਐਸੋਸੀਏਸ਼ਨ ਨੇ ਇੰਟਰ ਐਲੂਮਨੀ ਗੋਲਫ ਟੂਰਨਾਮੈਂਟ ਕਰਵਾਇਆ

ਨੌਜਵਾਨਾਂ ਦੇ ਭਲੇ ਲਈ ਆਜ਼ਾਦ ਗਰੁੱਪ ਹਮੇਸ਼ਾ ਯਤਨਸ਼ੀਲ : ਸਰਬਜੀਤ ਸਮਾਣਾ

ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ

116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਤਿੰਨ ਕਰੋੜ ਰੁਪਏ ਜਾਰੀ

ਰੰਗਾ-ਰੰਗ ਪ੍ਰੋਗਰਾਮ ਨਾਲ ਟੋਕੀਓ ਉਲੰਪਿਕ ਤੇ ਪੈਰਾਲੰਪਿਕ ਖੇਡਾਂ ਸਮਾਪਤ