English Hindi Sunday, October 24, 2021

ਪੰਜਾਬ

ਕੱਚੇ, ਠੇਕਾ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ਉਪ ਮੁੱਖ ਮੰਤਰੀ ਓ.ਪੀ. ਸੋਨੀ ਦੀ ਰਿਹਾਇਸ਼ ਵੱਲ ਰੋਸ ਮਾਰਚ

October 10, 2021 08:09 PM
 
ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ-ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਲਾਗੂ ਕਰਨ ਦੀ ਮੰਗ
 
24 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ
 
ਚਿਹਰੇ ਬਦਲੇ ਪ੍ਰੰਤੂ ਸਰਕਾਰ ਦਾ ਚਰਿੱਤਰ ਨਹੀਂ ਬਦਲਿਆ
 
ਦਲਜੀਤ ਕੌਰ ਭਵਾਨੀਗੜ੍ਹ
 
ਅੰਮ੍ਰਿਤਸਰ, 10 ਅਕਤੂਬਰ, 2021: : 'ਮਾਣ-ਭੱਤਾ, ਕੱਚਾ/ਕੰਟਰੈਕਟ ਮੁਲਾਜ਼ਮ ਮੋਰਚੇ' ਵੱਲੋਂ ਮਾਣ-ਭੱਤੇ ਅਧੀਨ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਜੰਗਲਾਤ ਵਰਕਰਾਂ, ਐੱਨ.ਐੱਚ.ਐੱਮ. ਵਿੱਚ ਕੰਮ ਕਰਦੀਆਂ ਸਟਾਫ਼ ਨਰਸਾਂ, ਕੰਟਰੈਕਟ ਮਲਟੀਪਰਪਜ਼ ਫੀਮੇਲ ਹੈਲਥ ਵਰਕਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ, ਸਮੱਗਰਾ ਅਧੀਨ ਕੰਮ ਕਰਦੇ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ, ਕਸਤੂਰਬਾ ਗਾਂਧੀ ਹੋਸਟਲਾਂ ਦੇ ਮੁਲਾਜ਼ਮਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਮੁਲਾਜਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਉਪ ਮੁੱਖ ਮੰਤਰੀ ਓ.ਪੀ. ਸੋਨੀ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ। 
 
ਜਿਕਰਯੋਗ ਹੈ ਕਿ ਅੱਜ 'ਮਾਣਭੱਤਾ ਅਤੇ ਕੱਚਾ/ਕੰਟਰੈਕਟ ਮੁਲਾਜ਼ਮ ਮੋਰਚੇ ਵੱਲੋਂ ਅਮ੍ਰਿਤਸਰ ਵਿੱਚ ਉੱਪ ਮੁੱਖ ਮੰਤਰੀ ਓ.ਪੀ. ਸੋਨੀ, ਜਲੰਧਰ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ, ਮੁਕਤਸਰ ਵਿੱਚ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਪਟਿਆਲਾ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਘਰਾਂ ਵੱਲ ਰੋਸ ਮਾਰਚ ਦਾ ਸੱਦਾ ਦਿੱਤਾ ਗਿਆ ਸੀ।
 
ਇਸ ਦੌਰਾਨ ਨਹਿਰੀ ਵਿਭਾਗ ਦੇ ਦਫ਼ਤਰ ਵਿਖੇ ਪੁੱਜੇ ਸੈੰਕੜੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਰਛਪਾਲ ਸਿੰਘ ਜੋਧਾਨਗਰੀ, ਪਰਮਜੀਤ ਕੌਰ ਮਾਨ, ਮਮਤਾ ਸ਼ਰਮਾਂ, ਜਸਵਿੰਦਰ ਕੌਰ ਰੰਧਾਵਾ, ਗੁਰਮੀਤ ਸਿੰਘ ਕੋਟਲਾ ਕਾਜੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਭਾਵੇਂ ਮੁੱਖ ਮੰਤਰੀ ਦਾ ਚਿਹਰਾ ਬਦਲ ਲਿਆ ਹੈ ਪਰ ਸਰਕਾਰ ਦਾ ਚਰਿੱਤਰ ਪਹਿਲਾਂ ਵਾਲਾ ਹੀ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪਹਿਲਾਂ ਲੱਗਭੱਗ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਸੱਤਾ ਦਾ ਅਨੰਦ ਮਾਣ ਰਹੇ ਹਨ।
 
ਮੋਰਚੇ ਦੇ ਆਗੂਆਂ ਹਰਿੰਦਰ ਕੁਮਾਰ ਐਮਾਂ, ਰਣਜੀਤ ਦੁਲਾਰੀ, ਸਰਬਜੀਤ ਕੌਰ ਭੋਰਛੀ, ਹਰਵਿੰਦਰ ਕੌਰ ਪਠਾਨਕੋਟ, ਸਤਿੰਦਰ ਕੌਰ ਬੱਬੇਹਾਲੀ ਅਤੇ ਨਰਿੰਦਰ ਸਿੰਘ ਪੂੰਗਾ, ਡੀ.ਐੱਮ.ਐੱਫ. ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਅਸ਼ਵਨੀ ਅਵਸਥੀ ਨੇ ਕਿਹਾ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਗਿਆ ਅਤੇ ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤਾ ਗਿਆ ਤਾਂ 24 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮ ਤੇ ਮਾਣ-ਭੱਤਾ ਵਰਕਰ ਸ਼ਮੂਲੀਅਤ ਕਰਨਗੇ।
 
ਰੈਲੀ ਨੂੰ ਸਰਬਜੀਤ ਕੌਰ ਛੱਜਲਵੱਡੀ, ਬਲਜਿੰਦਰ ਸਿੰਘ ਮਿੰਟੂ, ਪਰਮਜੀਤ ਕੌਰ ਵੈਰੋਵਾਲ, ਕੰਵਲਜੀਤ ਕੌਰ ਨੌਸ਼ਹਿਰਾ ਮੱਝਾ ਸਿੰਘ, ਮਲੂਕ ਸਿੰਘ ਭਲਾਈਪੁਰ, ਬਲਵਿੰਦਰ ਕੌਰ ਅਲੀਸ਼ੇਰ, ਰਜਨੀ ਘਰੋਟਾ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਨਛੱਤਰ ਸਿੰਘ ਤਰਨ ਤਾਰਨ, ਕਰਮਜੀਤ ਸਿੰਘ ਕਲੇਰ, ਬਲਵਿੰਦਰ ਕੌਰ ਰਾਵਲਪਿੰਡੀ ਅਤੇ ਅਜੀਤਪਾਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ