English Hindi Sunday, October 24, 2021

ਪੰਜਾਬ

ਆਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਗਏ ਵਪਾਰੀ ਤੋਂ ਪੰਜ ਲੱਖ ਰੁਪਏ ਲੁੱਟੇ

October 10, 2021 09:19 PM


ਅੰਮ੍ਰਿਤਸਰ/10ਅਕਤੂਬਰ/ਦੇਸ਼ ਕਲਿਕ ਬਿਊਰੋ:
ਦੋ ਲੁਟੇਰਿਆਂ ਨੇ ਅਨੰਦਪੁਰ ਸਾਹਿਬ ਤੋਂ ਕੱਪੜੇ ਖਰੀਦਣ ਲਈ ਅੰਮ੍ਰਿਤਸਰ ਪਹੁੰਚੇ ਵਪਾਰੀ ਦਾ 5 ਲੱਖ ਰੁਪਏ ਪੈਸਿਆਂ ਵਾਲਾ ਬੈਗ ਖੋਹ ਲਿਆ। ਲੁਟੇਰਿਆਂ ਕੋਲ ਨਾ ਤਾਂ ਹਥਿਆਰ ਸਨ ਅਤੇ ਨਾ ਹੀ ਉਨ੍ਹਾਂ ਵਪਾਰੀ ਨੂੰ ਡਰਾਇਆ। ਪੁਲਿਸ ਦਾ ਕਹਿਣਾ ਹੈ ਕਿ ਇਹ ਕਿਸੇ ਜਾਣਕਾਰ ਵਿਅਕਤੀ ਜਾਂ ਦੁਕਾਨ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ ਦਾ ਕੰਮ ਹੈ, ਜਿਨ੍ਹਾਂ ਨੂੰ ਆਨੰਦਪੁਰ ਤੋਂ ਆਉਣ ਵਾਲੇ ਵਪਾਰੀ ਬਾਰੇ ਪੂਰੀ ਜਾਣਕਾਰੀ ਸੀ।
ਘਟਨਾ ਅੱਜ ਐਤਵਾਰ ਸਵੇਰੇ ਵਾਪਰੀ। ਜਗਜੀਵਨ ਸਿੰਘ ਬਿੱਲਾ ਆਨੰਦਪੁਰ ਤੋਂ ਕੱਪੜੇ ਖਰੀਦਣ ਲਈ ਅੰਮ੍ਰਿਤਸਰ ਪਹੁੰਚੇ ਸਨ। ਉਹ ਭਰਾਵਾਂ ਦਾ ਢਾਬਾ ਦੇ ਪਿਛਲੇ ਪਾਸੇ ਵਕੀਲਾਂ ਵਾਲੀ ਗਲੀ ਵਿੱਚ ਪੈਦਲ ਜਾ ਰਿਹਾ ਸੀ। ਜਿਵੇਂ ਹੀ ਉਹ ਛੋਟੀ ਗਲੀ ਵਿੱਚ ਪਹੁੰਚੇ, ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਬੈਗ ਖੋਹ ਕੇ ਫਰਾਰ ਹੋ ਗਏ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ। ਫਿਲਹਾਲ ਪੁਲਿਸ ਹੱਥ ਇੱਕ ਸੀਸੀਟੀਵੀ ਲੱਗਾ ਹੈ ਜਿਸ ਵਿੱਚ ਦੋਸ਼ੀ ਨਜ਼ਰ ਆ ਰਹੇ ਹਨ। ਬਿੱਲਾ ਨੇ ਦੱਸਿਆ ਕਿ ਉਹ ਹਰ ਐਤਵਾਰ ਆਨੰਦਪੁਰ ਸਾਹਿਬ ਤੋਂ ਕੱਪੜੇ ਖਰੀਦਣ ਲਈ ਆਉਂਦਾ ਸੀ।ਹਮੇਸ਼ਾ ਉਸਦੇ ਕੋਲ ਕੈਸ਼ ਹੁੰਦਾ ਸੀ।
ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦੋਸ਼ੀ ਦੀ ਸੀਸੀਟੀਵੀ ਫੁਟੇਜ ਮਿਲੀ ਹੈ। ਦੋਸ਼ੀਆਂ ਨੂੰ ਬਿੱਲੇ ਬਾਰੇ ਪੂਰੀ ਜਾਣਕਾਰੀ ਸੀ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਦੋਸ਼ੀ ਫੜ ਲਏ ਜਾਣਗੇ।

Have something to say? Post your comment

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ