English Hindi Monday, October 25, 2021

ਰੁਜ਼ਗਾਰ/ਕਾਰੋਬਾਰ

DTF ਵੱਲੋਂ 16 ਅਕਤੂਬਰ ਦੀ ਸੂਬਾਈ ਰੈਲੀ ਅਤੇ ਪੱਕੇ ਮੋਰਚੇ 'ਚ ਵੱਡੀ ਗਿਣਤੀ ਨਾਲ ਮੋਰਿੰਡੇ ਪਹੁੰਚਣ ਦਾ ਐਲਾਨ 

October 12, 2021 06:22 PM

ਛੇਵੇਂ ਤਨਖਾਹ ਕਮਿਸ਼ਨ ਨੂੰ ਮੁਲਾਜ਼ਮ ਹਿੱਤਾਂ ਅਨੁਸਾਰ ਲਾਗੂ ਕਰਨ ਦੀ ਮੰਗ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ 16 ਅਕਤੂਬਰ ਨੂੰ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਸਥਿਤ ਰਿਹਾਇਸ਼ ਦੇ ਘਿਰਾਓ ਅਤੇ ਫਿਰ 'ਪੱਕੇ ਧਰਨੇ' ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਾਉਣ ਦਾ ਐਲਾਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਜਿਸ ਤਰ੍ਹਾਂ ਪੰਜਾਬ ਦੇ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦੇ ਨੋਟੀਫਿਕੇਸ਼ਨ ਕੀਤੇ ਹਨ ਉਸ ਨਾਲ ਮੁਲਾਜ਼ਮ ਵਰਗ ਦਾ ਵੱਡਾ ਹਿੱਸਾ ਨਿਰਾਸ਼ ਹੈ ਅਤੇ 16 ਅਕਤੂਬਰ ਤੋਂ ਮੋਰਿੰਡਾ ਵਿਖੇ ਲੱਗ ਰਹੇ ਪੱਕੇ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ।‌‌ ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੌਰਾਨ, ਪਿਛਲੇ ਤਨਖ਼ਾਹ ਕਮਿਸ਼ਨ ਦੀ ਤਨਖਾਹ ਅਨਾਮਲੀ ਕਮੇਟੀ ਵੱਲੋਂ, ਅਧਿਆਪਕਾਂ ਸਮੇਤ ਕੁੱਲ 24 ਕੈਟਾਗਰੀਆਂ ਨੂੰ ਦਿੱਤਾ ਵਾਧਾ ਅਤੇ ਕੈਬਨਿਟ ਸਬ ਕਮੇਟੀ ਵੱਲੋਂ, 239 ਕੈਟਾਗਰੀਆਂ ਨੂੰ ਦਿੱਤਾ ਵਾਧਾ ਬਰਕਰਾਰ ਰੱਖਿਆ ਜਾਵੇ ਅਤੇ ਰਹਿੰਦੀਆਂ ਕੈਟਾਗਰੀਆਂ ਨੂੰ ਵੀ ਇਸ ਦੇ ਅਨੁਪਾਤਕ ਵਾਧਾ ਦਿੱਤਾ ਜਾਵੇ। ਮਿਤੀ 1-1-2016 ਤੋਂ 125 ਫੀਸਦੀ ਮਹਿੰਗਾਈ ਭੱਤੇ ਅਨੁਸਾਰ ਹਰੇਕ ਮੁਲਾਜ਼ਮ ਨੂੰ ਘੱਟੋ-ਘੱਟ 20 ਫੀਸਦੀ ਤਨਖਾਹ ਵਾਧਾ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਉਚਤਮ ਗੁਣਾਂਕ (2.72) ਲਾਗੂ ਕੀਤਾ ਜਾਵੇ। 1 ਜੁਲਾਈ, 2021 ਤੋਂ ਡੀ ਏ ਮੌਜੂਦਾ ਦਰ 28 ਫੀਸਦੀ  ਅਨੁਸਾਰ ਲਾਗੂ ਕੀਤਾ ਜਾਵੇ। ਅਨ-ਰਿਵਾਇਜਡ ਅਤੇ ਅੰਸ਼ਿਕ ਰਿਵਾਇਜਡ ਕੈਟਾਗਰੀਆਂ ਸਮੇਤ ਐੱਸ.ਐੱਲ.ਏ./ਵੋਕੇਸ਼ਨਲ/ਸੰਗੀਤ/ ਸਿਲਾਈ ਟੀਚਰ/ ਸਹਾਇਕ ਲਾਇਬਰੇਰੀਅਨਾਂ ਆਦਿ ਦੇ ਤਨਖਾਹ ਸਕੇਲਾਂ/ਗਰੇਡਾਂ ‘ਚ ਸਾਲ 2011 ਦੌਰਾਨ ਹੋਈ ਵਿੱਤੀ ਧੱਕੇਸ਼ਾਹੀ ਖਤਮ ਕਰਕੇ, ਜਿਨ੍ਹਾਂ ਕੈਟਾਗਰੀਆਂ ਨਾਲੋਂ ਪੇ-ਪੈਰਿਟੀ ਤੋੜੀ ਗਈ ਸੀ, ਮੁੜ ਪੇ-ਪੈਰਿਟੀ ਬਹਾਲ ਕੀਤੀ ਜਾਵੇ। 01-01-2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।ਪਰਖ ਸਮਾਂ ਐਕਟ-2015 ਰੱਦ ਕਰਕੇ ਪਰਖ ਸਮੇਂ ਦੇ ਸਾਰੇ ਆਰਥਿਕ ਲਾਭ ਬਹਾਲ ਕੀਤੇ ਜਾਣ। 1-1-2016 ਤੋਂ ਬਾਅਦ ਭਰਤੀ ਜਾਂ ਰੈਗੂਲਰ ਹੋਏ ਮੁਲਾਜ਼ਮਾਂ ਲਈ ਪੁਰਾਣੇ ਮੁਲਾਜ਼ਮਾਂ ਦੇ ਤਰਜ ‘ਤੇ ਹੀ ਸਾਰੇ ਲਾਭ ਦਿੱਤੇ ਜਾਣ ਅਤੇ ਪਰਖ ਸਮੇਂ ਦੌਰਾਨ ਮਲਟੀਪਲ ਫੈਕਟਰ ਕਾਡਰ ਦੀ ਸ਼ੁਰੁਆਤੀ ਤਨਖਾਹ (ਮੁੱਢਲੀ ਤਨਖਾਹ+ਗ੍ਰੇਡ ਪੇਅ) ਦੇ ਉੱਪਰ ਹੀ ਦਿੱਤਾ ਜਾਵੇ। ਪ੍ਰਗਤੀਸ਼ੀਲ ਏਸੀਪੀ (4-9-14, ਤਰੱਕੀ ਨਾ ਹੋਣ ‘ਤੇ ਅਗਲਾ ਉਚੇਰਾ ਗਰੇਡ) ਲਾਗੂ ਕਰਨ ਦਾ ਫੈਸਲਾ ਕੀਤਾ ਜਾਵੇ। ਮਿਤੀ 20-7-2020 ਤੋਂ ਬਾਅਦ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕੀਤਾ ਜਾਵੇ।

 

ਉਨ੍ਹਾਂ ਕਿਹਾ ਕਿ ਉਕਤ ਮੰਗਾਂ ਤੋਂ ਇਲਾਵਾ 8886 ਅਧਿਆਪਕਾਂ ਦੀ 01-04-2018 ਤੋਂ ਕੀਤੀ ਰੈਗੂਲਰਾਈਜੇਸ਼ਨ ਦੌਰਾਨ ਹੋਈ ਤਨਖਾਹ ਕਟੌਤੀ ਰੱਦ ਕਰਾਉਣ, ਸਿੱਖਿਆ ਵਿਭਾਗ ਵਿਚਲੇ 5178 ਅਧਿਆਪਕਾਂ ਨੂੰ, ਭਰਤੀ ਦਾ ਇਸ਼ਤਿਹਾਰ ਮਿਤੀ 09-09-2012 ਨੂੰ ਜਾਰੀ ਹੋਣ ਦੇ ਮੱਦੇਨਜ਼ਰ ਪਰਖ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਤੇ ਪੂਰੇ ਭੱਤਿਆਂ ਸਹਿਤ ਨਵੰਬਰ 2017/ਰੈਗੂਲਰ ਦੀ ਮਿਤੀ ਤੋਂ ਹੀ ਤਨਖਾਹ ਕਮਿਸ਼ਨ ਦੇ ਸਾਰੇ ਲਾਭ ਦਿੱਤੇ ਜਾਣ, ਕੇਂਦਰ ਦੀ ਤਰਜ ‘ਤੇ ਪੂਰੀ ਪੈਨਸ਼ਨ ਲਈ ਸਰਵਿਸ ਦਾ ਸਮਾਂ 25 ਤੋਂ ਘਟਾ ਕੇ 20 ਸਾਲ ਕਰਨ ਬਾਰਡਰ ਏਰੀਆ ‘ਚ ਮੁਫਤ ਰਿਹਾਇਸ਼ ਬਦਲੇ ਮਿਲਦਾ ਮਕਾਨ ਕਿਰਾਇਆ ਭੱਤਾ ਅਤੇ ਪੁਰਾਣੇ ਸਾਰੇ ਭੱਤੇ ਬਹਾਲ ਕੀਤੇ ਜਾਣ, ਤਨਖਾਹ ਅਨਾਮਲੀ ਕੇਸਾਂ ਵਿੱਚ ਸੀਨੀਅਰ ਕਰਮਚਾਰੀਆਂ ਦੀ ਤਨਖਾਹ ਸਟੈੱਪ ਅੱਪ ਕਰਨ ਸਬੰਧੀ ਅਧਿਕਾਰ ਡੀ.ਡੀ.ਓ. ਨੂੰ ਦਿੱਤੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਲਾਏ ਜਾਣ ਵਾਲਾ ਧਰਨਾ ਇਤਿਹਾਸਕ ਹੋਵੇਗਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਇਸ ਵਿੱਚ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ।

Have something to say? Post your comment

ਰੁਜ਼ਗਾਰ/ਕਾਰੋਬਾਰ

ਟਰਾਂਸਪੋਰਟ ਵਿਭਾਗ ਨੇ 38 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ, ਇੱਕ ਦਾ ਚਲਾਨ ਕੱਟਿਆ

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

ਵਿਦੇਸ਼ੀ ਕੰਪਨੀਆਂ ਵਲੋਂ ਨਿਵੇਸ਼ ਕਰਨ ਲਈ ਪੰਜਾਬ ਬਣਿਆ ਪਸੰਦੀਦਾ ਥਾਂ

28 ਅਕਤੂਬਰ ਤੋਂ ਬੇਰੁਜ਼ਗਾਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਉਣਗੇ ਪੱਕਾ ਮੋਰਚਾ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਪੰਜਾਬ ਸਰਕਾਰ ਨੇ ਕੱਢੀਆਂ ਕਲਰਕਾਂ ਦੀਆਂ ਹਜ਼ਾਰਾਂ ਅਸਾਮੀਆਂ

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਈਟੀਟੀ ਸਲ਼ੈਕਟਿਡ 2364 ਅਧਿਆਪਕਾਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ-ਪ੍ਰਦਰਸ਼ਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੋਰਿੰਡਾ ’ਚ ਚੰਡੀਗੜ੍ਹ-ਲੁਧਿਆਣਾ ਰੋਡ ਕੀਤਾ ਜਾਮ