English Hindi Sunday, October 24, 2021

ਸਿਹਤ/ਪਰਿਵਾਰ

‘ਕਾਇਆਕਲਪ ਸਵੱਛ ਭਾਰਤ’ ਮੁਹਿੰਮ: ਜ਼ਿਲ੍ਹੇ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਨੇ ਮਾਰੀਆਂ ਮੱਲਾਂ

October 12, 2021 07:54 PM

ਉਪ-ਮੁੱਖ ਮੰਤਰੀ ਓ.ਪੀ. ਸੋਨੀ ਨੇ ਸਿਵਲ ਸਰਜਨ ਨੂੰ ਪੁਰਸਕਾਰ ਦੇ ਕੇ ਨਿਵਾਜਿਆ
ਸਾਫ਼-ਸਫ਼ਾਈ ਤੇ ਹੋਰ ਪੱਖਾਂ ਤੋਂ ਪਰਖੀਆਂ ਗਈਆਂ ਸਿਹਤ ਸੰਸਥਾਵਾਂ


 ਮੋਹਾਲੀ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :

‘ਕਾਇਆਕਲਪ ਸਵੱਛ ਭਾਰਤ’ ਮੁਹਿੰਮ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ 14  ਸਰਕਾਰੀ ਸਿਹਤ ਸੰਸਥਾਵਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਅੰਮ੍ਰਿਤਸਰ ਵਿਖੇ ਅੱਜ ਹੋਏ ਸੂਬਾ ਪੱਧਰੀ ਪੁਰਸਕਾਰ ਵੰਡ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੁਰਸਕਾਰ ਦੇ ਕੇ ਨਵਾਜਿਆ।
     ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਪਰਖਿਆ ਜਾਂਦਾ ਹੈ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਣ ਆਦਿ ਸ਼ਾਮਲ ਹੁੰਦੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਪੈਮਾਨਿਆਂ ’ਤੇ ਜ਼ਿਲ੍ਹਾ ਮੋਹਾਲੀ ਦੀਆਂ 14 ਸਿਹਤ ਸੰਥਥਾਵਾਂ ਖਰੀਆਂ ਉਤਰੀਆਂ ਹਨ ਜਿਨ੍ਹਾਂ ਵਿਚੋਂ ਮੁਢਲਾ ਸਿਹਤ ਕੇਂਦਰ ਘੜੂੰਆਂ ਜ਼ਿਲ੍ਹੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ ਜਦਕਿ ਬਾਕੀ ਸੰਸਥਾਵਾਂ ਨੇ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਇਨ੍ਹਾਂ ਸੰਸਥਾਵਾਂ ਵਿਚ ਸਬ-ਡਵੀਜ਼ਨਲ ਹਸਪਤਾਲ ਖਰੜ, ਕਮਿਊਨਿਟੀ ਹੈਲਥ ਸੈਂਟਰ ਬਨੂੜ, ਲਾਲੜੂ, ਢਕੋਲੀ, ਮੁਢਲਾ ਸਿਹਤ ਕੇਂਦਰ ਘੜੂੰਆਂ, ਬੂਥਗੜ੍ਹ ਅਤੇ ਲਾਂਡਰਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਹਿਰੀ ਮੁਢਲਾ ਸਿਹਤ ਕੇਂਦਰ ਫ਼ੇਜ਼ 1, ਫ਼ੇਜ਼ 7, ਫ਼ੇਜ਼ 11 ਮੋਹਾਲੀ, ਮੁਢਲਾ ਸਿਹਤ ਕੇਂਦਰ 3ਬੀ1 ਮੋਹਾਲੀ, ਚੰਦੋ, ਖਿਜ਼ਰਗੜ੍ਹ ਅਤੇ ਈਸਾਪੁਰ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਸੰਸਥਾਵਾਂ ਨੂੰ ਟਰਾਫ਼ੀ ਦੇ ਨਾਲ 50 ਹਜ਼ਾਰ ਰੁਪਏ ਤੋਂ 1 ਲੱਖ ਰੁਪਏ ਤਕ ਦੀ ਰਾਸ਼ੀ ਵੀ ਦਿਤੀ ਜਾਵੇਗੀ ਜੋ ਕੁਲ 11 ਲੱਖ ਰੁਪਏ ਬਣਦੀ ਹੈ। ਇਕੱਲੇ ਘੜੂੰਆਂ ਹਸਪਤਾਲ ਨੂੰ ਸਭ ਤੋਂ ਵੱਧ 2 ਲੱਖ ਰੁਪਏ ਦੀ ਰਕਮ ਦਿਤੀ ਜਾਵੇਗੀ ਜੋ ਹਸਪਤਾਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਖ਼ਰਚੀ ਜਾਵੇਗੀ। ਇਹ ਪੁਰਸਕਾਰ ਸਾਲ 2019-20 ਲਈ ਦਿਤੇ ਗਏ ਹਨ।
      ਸਿਵਲ ਸਰਜਨ ਨੇ ਇਸ ਪ੍ਰਾਪਤੀ ਲਈ ਸਬੰਧਤ ਸਿਹਤ ਅਧਿਕਾਰੀਆਂ ਅਤੇ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲ ਕਾਇਆਕਲਪ ਪ੍ਰੋਗਰਾਤ ਤਹਿਤ ਹਸਪਤਾਲਾਂ ਦੀ ਚੈਕਿੰਗ ਹੋ ਰਹੀ ਸੀ ਤਾਂ ਉਸ ਵੇਲੇ ਵੀ ਕੋਵਿਡ ਮਹਾਂਮਾਰੀ ਦਾ ਦੌਰ ਚੱਲ ਰਿਹਾ ਸੀ। ਉਸ ਵੇਲੇ ਸਮੁੱਚਾ ਸਿਹਤ ਅਮਲਾ ਇਸ ਬੀਮਾਰੀ ਦੇ ਖ਼ਾਤਮੇ ਲਈ ਜੱਦੋਜਹਿਦ ਕਰ ਰਿਹਾ ਸੀ ਪਰ ਸਮੁੱਚੇ ਸਟਾਫ਼ ਖ਼ਾਸਕਰ ਅਧਿਕਾਰੀਆਂ ਨੇ ਕੋਵਿਡ ਡਿਊਟੀ ਦੇ ਨਾਲ-ਨਾਲ ਹਸਪਤਾਲਾਂ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਿਸ ਕਾਰਨ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਨੂੰ ਹੀ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਕਾਰੀ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਵਲ ਦਰਜੇ ’ਤੇ ਲਿਆਉਣਗੇ ਤਾਕਿ ਲੋਕਾਂ ਨੂੰ ਇਨ੍ਹਾਂ ਸੰਸਥਾਵਾਂ ਵਿਚ ਹੋਰ ਚੰਗੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

Have something to say? Post your comment

ਸਿਹਤ/ਪਰਿਵਾਰ

ਅੱਜ 8 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ਡੇਂਗੂ ਦੇ ਕਾਰਨ ਲੌਂਗੋਵਾਲ ਵਿੱਚ ਮੌਤਾਂ ਦਾ ਕਹਿਰ ਜਾਰੀ, ਅੱਜ ਹੋਈ ਪੰਜਵੀਂ ਮੌਤ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰ ਸਕਣਗੇ ਪ੍ਰਾਈਵੇਟ ਹਸਪਤਾਲ: ਪੰਜਾਬ ਸਰਕਾਰ ਦੇ ਆਦੇਸ਼

ਸੀਨੀਅਰ ਸਿਹਤ ਅਧਿਕਾਰੀਆਂ ਵਲੋਂ ਜ਼ਿਲ੍ਹਾ ਹਸਪਤਾਲ ਵਿਚ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ’ਚ ਬੇਕਾਬੂ ਹੋਏ ਡੇਂਗੂ ਦੇ ਮਾਮਲੇ, ਚੰਨੀ ਸਰਕਾਰ ਬੇਖ਼ਬਰ: ਪ੍ਰੋ. ਬਲਜਿੰਦਰ ਕੌਰ

ਜੇ ਭਾਰ ਘਟਾਉਣਾ ਹੈ ਤਾਂ ਹਫਤੇ ਵਿੱਚ ਦੋ ਵਾਰ ਜਰੂਰ ਖਾਓ ਰਾਗੀ ਦੀ ਰੋਟੀ

ਐਸ.ਐਸ.ਬੀ.ਵਾਈ ਅਧੀਨ ਸੂਚੀਬੱਧ ਹਸਪਤਾਲਾਂ ਦੇ ਹਿੱਤ ਸੁਰੱਖਿਅਤ ਕੀਤੇ ਜਾਣਗੇ

ਖਾਣ-ਪੀਣ ਦੀਆਂ ਸ਼ੁੱਧ ਤੇ ਮਿਆਰੀ ਚੀਜ਼ਾਂ ਵੇਚਣ ਦੁਕਾਨਦਾਰ : ਜ਼ਿਲ੍ਹਾ ਸਿਹਤ ਅਧਿਕਾਰੀ

ਡੇਂਗੂ ਦੇ ਪਸਾਰ ਨੂੰ ਘੱਟ ਕਰਨ ਲਈ ਡੇਰਾਬੱਸੀ ਦੇ ਪਿੰਡਾਂ ਵਿੱਚ ਸਿਹਤ ਤੇ ਸੈਨੀਟੇਸ਼ਨ ਕਮੇਟੀਆਂ ਸਰਗਰਮ