English Hindi Sunday, October 24, 2021

ਰੁਜ਼ਗਾਰ/ਕਾਰੋਬਾਰ

ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਬੱਸਾਂ ਦਾ ਚਲਾਨ ਕੱਟਿਆ

October 12, 2021 08:25 PM

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ

 

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ 'ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ।

 

ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੇ ਚੈਕਿੰਗ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀ। ਪੰਜ ਜ਼ਿਲ੍ਹਿਆਂ ਵਿੱਚ ਦੋ-ਦੋ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਰਾਜਧਾਨੀ ਬੱਸ ਸਰਵਿਸ, ਹਜ਼ਾਰਾ ਬੱਸ ਸਰਵਿਸ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ। ਇਸੇ ਤਰ੍ਹਾਂ ਲੁਧਿਆਣਾ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਨੇ ਕਾਗ਼ਜ਼ਾਤ ਪੂਰੇ ਨਾ ਹੋਣ 'ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ।

 

ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਨਾਜਾਇਜ਼ ਢੰਗ ਨਾਲ ਕਾਰੋਬਾਰ ਚਲਾ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ।

Have something to say? Post your comment

ਰੁਜ਼ਗਾਰ/ਕਾਰੋਬਾਰ

ਟਰਾਂਸਪੋਰਟ ਵਿਭਾਗ ਨੇ 38 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ, ਇੱਕ ਦਾ ਚਲਾਨ ਕੱਟਿਆ

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

ਵਿਦੇਸ਼ੀ ਕੰਪਨੀਆਂ ਵਲੋਂ ਨਿਵੇਸ਼ ਕਰਨ ਲਈ ਪੰਜਾਬ ਬਣਿਆ ਪਸੰਦੀਦਾ ਥਾਂ

28 ਅਕਤੂਬਰ ਤੋਂ ਬੇਰੁਜ਼ਗਾਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਉਣਗੇ ਪੱਕਾ ਮੋਰਚਾ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਪੰਜਾਬ ਸਰਕਾਰ ਨੇ ਕੱਢੀਆਂ ਕਲਰਕਾਂ ਦੀਆਂ ਹਜ਼ਾਰਾਂ ਅਸਾਮੀਆਂ

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਈਟੀਟੀ ਸਲ਼ੈਕਟਿਡ 2364 ਅਧਿਆਪਕਾਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ-ਪ੍ਰਦਰਸ਼ਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੋਰਿੰਡਾ ’ਚ ਚੰਡੀਗੜ੍ਹ-ਲੁਧਿਆਣਾ ਰੋਡ ਕੀਤਾ ਜਾਮ