English Hindi Sunday, October 24, 2021

ਦੇਸ਼

ਲਖੀਮਪੁਰ ਘਟਨਾ ਸੰਬੰਧੀ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀਆਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ

October 13, 2021 01:18 PM

ਨਵੀਂ ਦਿੱਲੀ/13ਅਕਤੂਬਰ/ਦੇਸ਼ ਕਲਿਕ ਬਿਊਰੋ:
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਲਖੀਮਪੁਰ ਹਿੰਸਾ ਮਾਮਲੇ ਦੇ ਸਬੰਧ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਹਿੰਸਾ ਨਾਲ ਜੁੜੇ ਤੱਥ ਰਾਸ਼ਟਰਪਤੀ ਨੂੰ ਸੌਂਪੇ ਹਨ ਤੇ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਕਾਂਗਰਸ ਨੇਤਾਵਾਂ ਨੇ ਰਾਸ਼ਟਰਪਤੀ ਕੋਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉਠਾਈ ਹੈ।
ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀ ਮੰਗ ਹੈ ਕਿ ਜਿਸ ਕਿਸੇ ਨੇ ਵੀ ਉਨ੍ਹਾਂ ਦੇ ਬੇਟੇ ਦੀ ਹੱਤਿਆ ਕੀਤੀ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।ਇਹ ਵੀ ਕਿਹਾ ਗਿਆ ਕਿ ਜਿਸ ਵਿਅਕਤੀ (ਆਸ਼ੀਸ਼ ਮਿਸ਼ਰਾ) ਨੇ ਕਤਲ ਕੀਤਾ ਹੈ ਉਸ ਦੇ ਪਿਤਾ ਦੇਸ਼ ਦੇ ਗ੍ਰਹਿ ਰਾਜ ਮੰਤਰੀ ਹਨ। ਜਿੰਨਾ ਚਿਰ ਉਹ ਆਪਣੇ ਅਹੁਦੇ 'ਤੇ ਹੈ, ਨਿਆਂ ਨਹੀਂ ਮਿਲੇਗਾ।
ਰਾਹੁਲ ਗਾਂਧੀ ਦੀ ਗੱਲ ਨੂੰ ਅੱਗੇ ਵਧਾਉਂਦੇ ਹੋਏ ਪ੍ਰਿਅੰਕਾ ਗਾਂਧੀ ਨੇ ਇਹ ਵੀ ਕਿਹਾ ਕਿ ਗ੍ਰਹਿ ਰਾਜ ਮੰਤਰੀ ਅਪਰਾਧੀ ਦਾ ਪਿਤਾ ਹੈ। ਜਦੋਂ ਤੱਕ ਉਸਦੀ ਬਰਖਾਸਤਗੀ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਨਿਆਂ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਇਹ ਸ਼ਹੀਦ ਪੱਤਰਕਾਰ ਅਤੇ ਕਿਸਾਨਾਂ ਦੇ ਪਰਿਵਾਰਾਂ ਦੀ ਮੰਗ ਹੈ।
ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਲਖੀਮਪੁਰ ਖੇੜੀ ਹਿੰਸਾ ਸੰਬੰਧੀ ਸਾਰੀ ਜਾਣਕਾਰੀ ਰਾਸ਼ਟਰਪਤੀ ਨੂੰ ਦਿੱਤੀ। ਅਸੀਂ ਉਨ੍ਹਾਂ ਅੱਗੇ ਦੋ ਮੰਗਾਂ ਰੱਖੀਆਂ ਹਨ। ਪਹਿਲੀ ਕਿਸੇ ਮੌਜੂਦਾ ਜੱਜ ਦੁਆਰਾ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।ਦੂਜੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਜਾਂ ਤਾਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਜਾਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਤਦ ਹੀ ਹਿੰਸਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰਾਂ ਨੂੰ ਨਿਆਂ ਮਿਲੇਗਾ।
ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਅਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਰਾਹੁਲ ਗਾਂਧੀ ਨਾਲ ਰਾਸ਼ਟਰਪਤੀ ਨੂੰ ਮਿਲਣ ਗਏ।

Have something to say? Post your comment

ਦੇਸ਼

ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਦੇ ਐੱਸਆਈਟੀ ਚੀਫ਼ ਨੂੰ ਬਦਲਿਆ; ਸੁਪਰੀਮ ਕੋਰਟ ਨੇ ਕੀਤੀ ਸੀ ਖਿੱਚਾਈ

ਕਿਸਾਨ ਅੰਦੋਲਨ ਲਗਾਤਾਰ ਮਜ਼ਬੂਤ ਅਤੇ ਵਿਸ਼ਾਲ ਹੋ ਰਿਹਾ ਹੈ: ਸੰਯੁਕਤ ਕਿਸਾਨ ਮੋਰਚਾ

ਅਸ਼ੀਸ਼ ਮਿਸ਼ਰਾ ਨੂੰ ਹੋਇਆ ਡੇਂਗੂ,ਹਸਪਤਾਲ ਦਾਖਲ

ਪਤਨੀ ਦੀ ਮੌਤ ਦਾ ਦਰਦ ਨਾ ਸਹਿਣ ਕਾਰਨ ਵਿਅਕਤੀ ਨੇ ਚਾਰ ਬੱਚਿਆਂ ਸਮੇਤ ਕੀਤੀ ਖੁਦਕਸ਼ੀ

ਲਾਪਤਾ ਹੋਏ 11 ਟ੍ਰੈਕਰਾਂ ਦੀਆਂ ਲਾਸ਼ਾਂ ਮਿਲੀਆਂ, ਸਰਚ ਆਪਰੇਸ਼ਨ ਜਾਰੀ

CPIM ਦੀ ਕੇਂਦਰੀ ਕਮੇਟੀ ਦੀ ਮੀਟਿੰਗ ’ਚ ਕਾਂਗਰਸ ਨਾਲ ਗਠਜੋੜ ਕਰਨ ’ਤੇ ਚਰਚਾ

ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ

ਮੁੰਬਈ ’ਚ ਬਹੁਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ

ਦੋ ਮੰਜਿਲਾ ਘਰ ਢਹਿਣ ਕਾਰਨ ਪੰਜ ਵਿਅਕਤੀਆਂ ਦੀ ਮੌਤ, ਪੰਜ ਦੀ ਹਾਲਤ ਗੰਭੀਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਯੋਗੇਂਦਰ ਯਾਦਵ ਇਕ ਮਹੀਨੇ ਲਈ ਮੁਅੱਤਲ