News

ਅਮਰੀਕੀ ਫੌਜ ‘ਚ ਲੰਬੇ ਵਾਲ ਤੇ ਦਾੜ੍ਹੀ ਰੱਖਣ ‘ਤੇ ਰੋਕ, ਸਿੱਖ ਭਾਈਚਾਰੇ ਨੇ ਜਤਾਈ ਨਾਰਾਜ਼ਗੀ

ਵਾਸ਼ਿੰਗਟਨ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨੇ ਫੌਜ ਵਿੱਚ ਨਵੇਂ ਅਤੇ ਸਖ਼ਤ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸੈਨਿਕਾਂ ਨੂੰ ਦਾੜ੍ਹੀ ਰੱਖਣ, ਲੰਬੇ ਵਾਲ ਰੱਖਣ ਅਤੇ ਖਾਸ ਵਾਲਾਂ ਦੇ ਸਟਾਈਲ, ਗਹਿਣੇ ਜਾਂ ਕੱਪੜੇ ਦਿਖਾਉਣ ਤੋਂ ਵਰਜਿਤ ਕੀਤਾ ਗਿਆ ਹੈ।ਅਮਰੀਕੀ ਫੌਜ ਵਿੱਚ ਮੌਜੂਦ ਸਿੱਖ ਭਾਈਚਾਰੇ ਨੇ ਇਸ ਫੈਸਲੇ […]

Continue Reading

ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਟਰੰਪ ਦੀ ਕਾਰਵਾਈ ਦਾ ਜ਼ੋਰਦਾਰ ਵਿਰੋਧ, 1 ਹਜ਼ਾਰ ਤੋਂ ਵੱਧ ਗ੍ਰਿਫ਼ਤਾਰ

ਵਾਸ਼ਿੰਗਟਨ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਧਦੇ ਅਪਰਾਧ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਜਵਾਬ ਵਿੱਚ ਐਤਵਾਰ ਨੂੰ ਸ਼ਿਕਾਗੋ, ਇਲੀਨੋਇਸ ਵਿੱਚ 300 ਨੈਸ਼ਨਲ ਗਾਰਡਮੈਨ ਤਾਇਨਾਤ ਕੀਤੇ। ਇਸ ਕਾਰਨ ਗਾਰਡਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਹੋਈਆਂ।ਵ੍ਹਾਈਟ ਹਾਊਸ ਦੀ ਬੁਲਾਰੀ ਅਬੀਗੈਲ ਜੈਕਸਨ ਨੇ ਕਿਹਾ, “ਟਰੰਪ ਸ਼ਹਿਰਾਂ ਵਿੱਚ ਅਸ਼ਾਂਤੀ ਨੂੰ ਰੋਕਣਾ ਚਾਹੁੰਦੇ ਹਨ। ਇਹ ਫੌਜਾਂ ਸਾਡੇ […]

Continue Reading

ਦੁਰਗਾ ਪੂਜਾ ਵਿਸਰਜਨ ਸਮਾਰੋਹ ਦੌਰਾਨ ਹਿੰਸਕ ਝੜਪਾਂ, 25 ਲੋਕ ਜ਼ਖਮੀ, ਸਥਿਤੀ ਤਣਾਅਪੂਰਨ

ਭੁਵਨੇਸ਼ਵਰ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਦੁਰਗਾ ਪੂਜਾ ਵਿਸਰਜਨ ਸਮਾਰੋਹ ਦੌਰਾਨ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਓਡੀਸ਼ਾ ਦੇ ਕਟਕ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਪੂਰੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ।ਦੋ ਸਮੂਹਾਂ ਵਿਚਕਾਰ ਲੜਾਈ ਤੋਂ ਬਾਅਦ ਹੋਈ ਹਿੰਸਾ ਵਿੱਚ 25 ਲੋਕ ਜ਼ਖਮੀ […]

Continue Reading

Breaking : ਸਵਾਈ ਮਾਨ ਸਿੰਘ ਹਸਪਤਾਲ ਦੇ ICU ‘ਚ ਲੱਗੀ ਅੱਗ, 3 ਔਰਤਾਂ ਸਮੇਤ 7 ਮਰੀਜ਼ਾਂ ਦੀ ਮੌਤ

ਜੈਪੁਰ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਜੈਪੁਰ ਦੇ ਸਵਾਈ ਮਾਨ ਸਿੰਘ (ਐਸਐਮਐਸ) ਹਸਪਤਾਲ ਦੇ ਟਰਾਮਾ ਸੈਂਟਰ ਦੇ ਆਈਸੀਯੂ ਵਿੱਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਔਰਤਾਂ ਸਮੇਤ ਸੱਤ ਮਰੀਜ਼ਾਂ ਦੀ ਮੌਤ ਹੋ ਗਈ।ਟਰਾਮਾ ਸੈਂਟਰ ਦੇ ਨਿਊਰੋ ਆਈਸੀਯੂ ਵਾਰਡ ਦੇ ਸਟੋਰਰੂਮ ਵਿੱਚ ਰਾਤ 11:20 ਵਜੇ ਅੱਗ ਲੱਗੀ। ਕਾਗਜ਼, ਆਈਸੀਯੂ ਉਪਕਰਣ ਅਤੇ ਖੂਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-10-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ […]

Continue Reading

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ  ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।           ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।           ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”           ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”           ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Continue Reading

ਦੁਆਬਾ ਗਰੁੱਪ ਵਿਖੇ ਧੂਮ ਧੜੱਕੇ ਨਾਲ ਹੋਈ ਦੱਖਣੀ ਜ਼ੋਨ ਯੂਥ ਫੈਸਟੀਵਲ ਦੀ ਸ਼ੁਰੂਆਤ

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨਾਲ ਸੰਬੰਧਿਤ 32 ਕਾਲਜਾਂ ਨੇ ਲਿਆ ਭਾਗ ਖਰੜ/ ਮੋਹਾਲੀ (3 ਅਕਤੂਬਰ 2025): ਦੇਸ਼ ਕਲਿੱਕ ਬਿਓਰੋ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਦੱਖਣੀ ਜ਼ੋਨ ਯੂਥ ਫੈਸਟੀਵਲ 2025 ਦੀ ਸ਼ੁਰੂਆਤ ਦੋਆਬਾ ਬਿਜ਼ਨਸ ਸਕੂਲ, ਦੋਆਬਾ ਗਰੁੱਪ ਆਫ ਕਾਲਜਜ਼ ਕੈਂਪਸ–I, ਖ਼ਰੜ ਵਿਖੇ ਪੂਰੇ ਧੂਮ ਧੜੱਕੇ ਦੇ ਨਾਲ ਹੋਈ। ਇਸ ਫੈਸਟੀਵਲ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ […]

Continue Reading

ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ‘ਤੇ ਸ਼ਿਕੰਜਾ ਕੱਸਿਆ

11 ਐਫ ਆਈ ਆਰ ਦਰਜ, 1.15 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਦਾਫਾਸ਼ ਮੋਹਾਲੀ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਅਣਅਧਿਕਾਰਤ ਇਮੀਗ੍ਰੇਸ਼ਨ ਗਤੀਵਿਧੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਅਤੇ ਬਿਨਾਂ ਲਾਇਸੈਂਸਾਂ ਤੋਂ ਕੰਮ ਕਰਨ ਵਾਲੀਆਂ ਏਜੰਸੀਆਂ ਵਿਰੁੱਧ 11 ਐਫ ਆਈ ਆਰ ਦਰਜ ਕੀਤੀਆਂ ਹਨ। ਜਾਣਕਾਰੀ ਸਾਂਝੀ ਕਰਦੇ ਹੋਏ, ਐਸ ਐਸ ਪੀ […]

Continue Reading

ਮੁੱਖ ਮੰਤਰੀ ਨੇ ਭਾਈ ਜੈਤਾ ਜੀ ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ […]

Continue Reading

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ *ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ*ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ […]

Continue Reading