News

ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਝੜਪ ਮਾਮਲਾ: 24 ਕੈਦੀਆਂ ਵਿਰੁੱਧ FIR ਦਰਜ

ਲੁਧਿਆਣਾ, 17 ਦਸੰਬਰ, ਦੇਸ਼ ਕਲਿੱਕ ਬਿਊਰੋ – ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਬੀਤੀ ਰਾਤ ਕੈਦੀਆਂ ਦੇ ਦੋ ਗਿਰੋਹਾਂ ਵਿਚਕਾਰ ਖੂਨੀ ਝੜਪ ਹੋ ਗਈ। ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ਵਿੱਚ 24 ਕੈਦੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਦਿਨ ਵੇਲੇ ਹੋਈ ਲੜਾਈ ਤੋਂ ਬਾਅਦ, ਜੇਲ੍ਹ ਸੁਪਰਡੈਂਟ ਨੇ ਇੱਕ ਕੈਦੀ ਨੂੰ ਸਜ਼ਾ ਵਾਰਡ ਵਿੱਚ ਕੈਦ ਕਰ ਦਿੱਤਾ। ਜਦੋਂ ਸ਼ਾਮ […]

Continue Reading

IPL ਦੀ ਨਿਲਾਮੀ ‘ਚ 25 ਕਰੋੜ ‘ਚ ਵਿਕਿਆ ਖਿਡਾਰੀ ‘0’ ‘ਤੇ ਹੀ OUT

ਨਵੀਂ ਦਿੱਲੀ, 17 ਦਸੰਬਰ : ਦੇਸ਼ ਕਲਿੱਕ ਬਿਊਰੋ – ਆਸਟ੍ਰੇਲੀਆ ਅਤੇ ਇੰਗਲੈਂਡ ਵਿਚਕਾਰ ਤੀਜਾ ਐਸ਼ੇਜ਼ ਟੈਸਟ ਐਡੀਲੇਡ ਓਵਲ ਵਿਖੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਬੁੱਧਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੇ ਦਿਨ ਦੇ ਖੇਡ ਦੇ ਅੰਤ ਤੱਕ, ਆਸਟ੍ਰੇਲੀਆ ਨੇ 8 ਵਿਕਟਾਂ ਦੇ ਨੁਕਸਾਨ ‘ਤੇ 326 ਦੌੜਾਂ ਬਣਾਈਆਂ ਸਨ। ਮਿਸ਼ੇਲ […]

Continue Reading

ਚਾਂਦੀ ਨੇ ਤੋੜੇ ਰਿਕਾਰਡ: ਪਹਿਲੀ ਵਾਰ ਕੀਮਤ 2 ਲੱਖ ਰੁਪਏ ਤੋਂ ਪਾਰ

ਨਵੀਂ ਦਿੱਲੀ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਅੱਜ, 17 ਦਸੰਬਰ ਨੂੰ ਪਹਿਲੀ ਵਾਰ ਚਾਂਦੀ ਦੀ ਕੀਮਤ 2 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਪਾਰ ਹੋ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 8,775 ਰੁਪਏ ਵਧ ਕੇ 2,00,750 ਰੁਪਏ ਤੱਕ ਪਹੁੰਚ ਗਈ ਹੈ। ਪਹਿਲਾਂ, ਇਹ 1,91,977 ਰੁਪਏ ਸੀ। 18 […]

Continue Reading

ਪੰਚਾਇਤ ਸੰਮਤੀ ਚੋਣਾਂ: ਸੰਗਰੂਰ ਜ਼ਿਲ੍ਹੇ ਦੇ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

ਸੰਗਰੂਰ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ਦੀਆਂ 162 ਜ਼ੋਨਾਂ ਵਿਚੋਂ 20 ਜ਼ੋਨਾਂ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਸੰਗਰੂਰ ਜ਼ਿਲ੍ਹੇ ਦੇ 162 ਜ਼ੋਨ ਹਨ, ਜਿਨ੍ਹਾਂ ਵਿਚੋਂ 20 ਜ਼ੋਨ […]

Continue Reading

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਚੰਡੀਗੜ੍ਹ, 17 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ […]

Continue Reading

ਮੋਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ, 16 ਦਸੰਬਰ : ਦੇਸ਼ ਕਲਿੱਕ ਬਿਊਰੋ – ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। […]

Continue Reading

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ […]

Continue Reading

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ ‘ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ […]

Continue Reading

ਪੰਜਾਬ ਸਰਕਾਰ ਖਿਡਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ : ਐਨ.ਕੇ. ਸ਼ਰਮਾ

ਡੇਰਾਬੱਸੀ, 16 ਦਸੰਬਰ: ਦੇਸ਼ ਕਲਿੱਕ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਮੋਹਾਲੀ ਵਿੱਚ ਹੋਏ ਕਬੱਡੀ ਖਿਡਾਰੀ ਦੇ ਕਤਲ ਦੀ ਸਖ਼ਤ ਨਿੰਦਾ ਕਰਦੇ ਹੋਏ ਮੌਜੂਦਾ ਸਰਕਾਰ ਨੂੰ ਘੇਰਿਆ ਹੈ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰੰਗਲਾ ਪੰਜਾਬ ਦਾ ਸੁਪਨਾ ਦਿਖਾਉਣ ਵਾਲੀ […]

Continue Reading