News

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ […]

Continue Reading

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ ਵਿੱਤੀ ਸਹਾਇਤਾ ਨਾਲ ਔਰਤਾਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਮਿਲਿਆ ਨਵਾਂ ਬਲ ਚੰਡੀਗੜ੍ਹ, 3 ਅਕਤੂਬਰ. ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 […]

Continue Reading

ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ ਜਾਰੀ ਕੀਤਾ 2 ਮਹੀਨਿਆਂ ਦਾ ਬਜਟ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ ਬਜਟ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵੱਲੋਂ ਇਸ ਸਬੰਧੀ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅਪ੍ਰੈਲ ਅਤੇ ਮਈ ਮਹੀਨੇ ਦਾ ਬਜਟ ਜਾਰੀ […]

Continue Reading

ਸਰਕਾਰ ਵੱਲੋਂ ਪੱਕੇ ਕੀਤੇ ਮੁਲਾਜ਼ਮਾਂ ਦੀ ਤਨਖਾਹ 50000 ਤੋਂ 19000 ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

15-20 ਸਾਲਾਂ ਤੋਂ ਕੰਮ ਕਰਦੇ ਦਫਤਰੀ ਕਾਮਿਆ ਤੇ ਪ੍ਰੋਬੇਸ਼ਨ ਨਾ ਲਗਾ ਕੇ 01.04.2018 ਤੋਂ ਪੂਰੀਆ ਤਨਖਾਹਾਂ ਤੇ ਹੀ ਰੈਗੂਲਰ ਕਰੇ : ਕੁਲਦੀਪ ਸਿੰਘ 2019 ਦੀ ਵਿੱਤ ਵਿਭਾਗ ਦੀ ਪੰਜਵੇ ਤਨਖਾਹ ਕਮਿਸ਼ਨ ਨਾਲ ਪ੍ਰਵਾਨਗੀ ਦੇ ਬਾਵਜੂਦ ਸੱਤਵੇ ਕੇਂਦਰੀ ਪੇ ਕਮਿਸ਼ਨ ਤੇ ਰੈਗੂਲਰ ਕਰਨਾ ਸਰਕਾਰ ਦੀ ਸਰਾਸਰ ਧੱਕੇਸ਼ਾਹੀ : ਸੰਧਾ ਮੋਹਾਲੀ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : […]

Continue Reading

ਮਾਨ ਸਰਕਾਰ ਦਾ ਮਾਸਟਰਸਟ੍ਰੋਕ: 18 ਟੋਲ ਪਲਾਜ਼ਿਆਂ ‘ਤੇ ਤਾਲਾ, ਲੋਕਾਂ ਦੀ ਜੇਬ ‘ਚ ਰੋਜ਼ ₹61 ਲੱਖ ਤੋਂ ਵੱਧ ਦੀ ਬੱਚਤ!

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : “ਰੰਗਲਾ ਪੰਜਾਬ”—ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਇਹ ਪੰਜਾਬ ਦੇ ਉਸ ਸੁਨਹਿਰੀ ਭਵਿੱਖ ਦੀ ਤਸਵੀਰ ਹੈ, ਜਿੱਥੇ ਹਰ ਨਾਗਰਿਕ ਦੇ ਚਿਹਰੇ ‘ਤੇ ਮੁਸਕਾਨ ਹੋਵੇ ਅਤੇ ਉਸ ਦੇ ਰਾਹ ਵਿੱਚ ਕੋਈ ਅੜਚਣ ਨਾ ਹੋਵੇ। ਇਸੇ ਸੰਕਲਪ ਨੂੰ ਜ਼ਮੀਨ ‘ਤੇ ਉਤਾਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਆਮ ਆਦਮੀ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆਂ ਉਮੀਦਵਾਰ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਐਲਾਂਨ ਕੀਤਾ ਕਿ ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ‘ਆਪ’ ਦੇ ਉਮੀਦਵਰ ਹੋਣਗੇ। ਜ਼ਿਕਰਯੋਗ ਹੈ ਕਿ ਡਾ. ਕਸ਼ਮੀਰ ਸਿੰਘ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੇਅ ਸਕੇਲਾਂ ਮੁਤਾਬਕ ਤਨਖਾਹ ਦੇਣ ਦੇ ਅਹਿਮ ਹੁਕਮ ਜਾਰੀ

ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹ ਦੇਣ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਖੇਤਾਂ ’ਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਫਰੀਦਕੋਟ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਖੇਤਾਂ ਵਿੱਚ ਕਰੰਟ ਲੱਗਣ ਕਾਰਨ ਇਕ ਕਿਸਾਨ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੱਤਾ ਦੇ ਕੋਠੇ ਸੰਤਾ ਸਿੰਘ ਵਾਲੇ ਦੇ ਖੇਤਾਂ ਵਿਚੋਂ ਲੰਘਦੀ ਤਾਰ ਦੀ ਲਪੇਟ ਵਿੱਚ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ। ਪਿੰਡ ਰੋੜੀਕਪੂਰਾ ਦੇ ਕੋਠੇ ਡਿੰਗੀ ਵਾਲਾ ਦਾ […]

Continue Reading

ਖ਼ੌਫ਼ਨਾਕ : ਘਰਵਾਲੀ ਤੇ ਸਹੁਰਿਆਂ ਤੋਂ ਦੁਖੀ ਡੇਅਰੀ ਮਾਲਕ ਨੇ ਤਿੰਨ ਬੱਚਿਆਂ ਨਾਲ ਕੀਤੀ ਖੁਦਕੁਸ਼ੀ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਇੱਕ ਡੇਅਰੀ ਮਾਲਕ ਨੇ ਆਪਣੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀਆਂ ਲਾਸ਼ਾਂ ਪਸ਼ੂਆਂ ਦੇ ਸ਼ੈੱਡ ਦੀ ਛੱਤ ਤੋਂ ਫੰਦੇ ਨਾਲ ਲਟਕਦੀਆਂ ਮਿਲੀਆਂ। ਇੱਕ ਪਰਿਵਾਰਕ ਮੈਂਬਰ ਸ਼ੈੱਡ ‘ਤੇ ਪਹੁੰਚਿਆ ਅਤੇ ਉਨ੍ਹਾਂ ਨੂੰ ਲਟਕਦੇ ਦੇਖਿਆ।ਇਹ ਘਟਨਾ ਅੱਜ ਸ਼ੁੱਕਰਵਾਰ ਸਵੇਰੇ, ਹਰਿਆਣਾ ਦੇ ਫਰੀਦਾਬਾਦ ਵਿੱਚ ਵਾਪਰੀ।ਉਸਨੇ ਸ਼ੋਰ ਮਚਾਇਆ ਅਤੇ ਆਲੇ ਦੁਆਲੇ […]

Continue Reading

Breaking : ਸੁਖਬੀਰ ਬਾਦਲ ਵਲੋਂ ਕਿਸਾਨ ਆਗੂ ਬਲਬੀਰ ਰਾਜੇਵਾਲ ਨਾਲ ਬੰਦ ਕਮਰਾ ਮੀਟਿੰਗ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਨੀਤਿਕ ਦ੍ਰਿਸ਼ ‘ਚ ਹਲਚਲ ਵਾਲੀ ਇੱਕ ਨਵੀਂ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਸ਼ੁੱਕਰਵਾਰ ਨੂੰ ਅਚਾਨਕ ਕਿਸਾਨ ਆਗੂ ਬਲਬੀਰ ਰਾਜੇਵਾਲ ਦੇ ਘਰ ਪਹੁੰਚੇ। ਉਨ੍ਹਾਂ ਨੇ ਉੱਥੇ ਇੱਕ ਬੰਦ ਕਮਰੇ ਵਿੱਚ ਮੀਟਿੰਗ ਕੀਤੀ।ਇਸ ਮੀਟਿੰਗ ਦੇ ਕਈ ਤਰ੍ਹਾਂ […]

Continue Reading