News

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

ਜਲੰਧਰ: 9 ਦੇਸ਼ ਕਲਿੱਕ ਬਿਓਰੋ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸੰਮੇਲਨ ਕੀਤਾ ਗਿਆ। ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਹੋਏ ਇਸ ਵਿਸ਼ਾਲ ਸੰਮੇਲਨ ਵਿੱਚ ਪਾਰਟੀ ਦੇ ਪੰਜਾਬ-ਚੰਡੀਗੜ ਦੇ […]

Continue Reading

ਪਲੇਸਮੈਂਟ ਕੈਂਪ 10 ਦਸੰਬਰ ਨੂੰ

ਮਾਨਸਾ, 09 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ 10 ਦਸੰਬਰ 2024 ਦਿਨ ਮੰਗਲਵਾਰ ਨੂੰ ਇੰਡੀਆ ਜਾਬ ਕਾਰਟ ਵੱਲੋਂ ਜੂਨੀਅਰ ਰੈਕਰਿਓਟਰਸ, ਐਡਮਿਸ਼ਨ ਕਾਊਂਸਲਰ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦਾ ਗੈ੍ਰਜੂਏਟ ਹੋਣਾ ਲਾਜ਼ਮੀ ਹੈ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ […]

Continue Reading

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿੱਚ ਸੈਨੇਟਰੀ ਪੈਡ ਵੰਡੇ ਗਏ ਫਾਜ਼ਿਲਕਾ 9 ਦਸੰਬਰ, ਦੇਸ਼ ਕਲਿੱਕ ਬਿਓਰੋ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ […]

Continue Reading

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ ‘ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ […]

Continue Reading

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 9 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ […]

Continue Reading

ਅਕਾਲੀ ਦਲ ਸੁਧਾਰ ਲਹਿਰ ਭੰਗ, ਘਰ ਵਾਪਸੀ ਦੀ ਤਿਆਰੀ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿੱਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ […]

Continue Reading

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ: 9 ਦਸੰਬਰ, ਜਸਵੀਰ ਗੋਸਲਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Continue Reading

ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋ ਛੇਕਿਆ ਜਾਵੇ : SGPC

ਅੰਮ੍ਰਿਤਸਰ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਮੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਕਰਾਰ ਦਿੱਤਾ। ਉਨ੍ਹਾਂ ਕਿਹਾ […]

Continue Reading

ਸੁਪਰੀਮ ਕੋਰਟ ਵਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਾਇਰ ਪਟੀਸ਼ਨ ਰੱਦ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।ਸਰਬ-ਉੱਚ ਅਦਾਲਤ ਨੇ ਅੱਗੇ […]

Continue Reading