News

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ […]

Continue Reading

ਸਬ ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਦੇ ਭਰੋਸੇ ਤੋਂ ਬਾਅਦ 6 ਅਪ੍ਰੈਲ ਦਾ ਧਰਨਾ ਪੋਸਟਪੋਨ

ਫਤਿਹਗੜ ਸਾਹਿਬ, 5 ਅਪ੍ਰੈਲ (ਮਲਾਗਰ ਖਮਾਣੋਂ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ , ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਅਧੀਨ ਇੱਕ ਵਰਕਰ ਦੇ ਰੂਪ ਵਿੱਚ ਪਿਛਲੇ 18-20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਵੱਲੋਂ ਪਿਛਲੀਆਂ ਸਰਕਾਰਾਂ […]

Continue Reading

CM ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਬਠਿੰਡਾ, 4 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ […]

Continue Reading

LPG ਲੈ ਕੇ ਆ ਰਹੇ ਇੱਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ਜਲਡਮਰੂ

ਨਵੀਂ ਦਿੱਲੀ, 4 ਅਪ੍ਰੈਲ:ਦੇਸ਼ ਕਲਿੱਕ ਬਿਊਰੋ: ਈਰਾਨ-ਇਜ਼ਰਾਈਲ ਟਕਰਾਅ ਦੌਰਾਨ ਐਲਪੀਜੀ ਲੈ ਕੇ ਆਉਣ ਵਾਲੇ ਭਾਰਤੀ ਜਹਾਜ਼ ਗ੍ਰੀਨ ਸਾਵੀ ਨੇ ਹੋਰਮੁਜ਼ ਜਲਡਮਰੂ ਪਾਰ ਕਰ ਲਿਆ ਹੈ। ਇਹ ਜਹਾਜ਼ ਲਗਭਗ 46,650 ਮੀਟ੍ਰਿਕ ਟਨ ਗੈਸ ਲੈ ਕੇ ਜਾ ਰਿਹਾ ਹੈ। ਇਹ ਭਾਰਤ ਦਾ ਸੱਤਵਾਂ ਐਲਪੀਜੀ ਟੈਂਕਰ ਹੈ ਜੋ ਹੋਰਮੁਜ਼ ਜਲਡਮਰੂ ਪਾਰ ਕਰ ਰਿਹਾ ਹੈ। ਸਰਕਾਰ ਦੇ ਅਨੁਸਾਰ, ਇਸ […]

Continue Reading

ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਧਮਾਕੇ ਦੇ ਮਾਮਲੇ ਵਿੱਚ 5 ਗ੍ਰਿਫ਼ਤਾਰ: ਜਰਮਨੀ ਅਤੇ ਪੁਰਤਗਾਲ ਨਾਲ ਜੁੜੇ ਤਾਰ

ਚੰਡੀਗੜ੍ਹ, 4 ਅਪ੍ਰੈਲ:ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ […]

Continue Reading

ਕਾਰ ਖੂਹ ਵਿੱਚ ਡਿੱਗਣ ਨਾਲ ਇੱਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ: ਮ੍ਰਿਤਕਾਂ ‘ਚ ਛੇ ਬੱਚੇ

ਨਾਸਿਕ, 04 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਕਾਰ ਖੂਹ ਵਿੱਚ ਡਿੱਗਣ ਨਾਲ ਛੇ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਨੌਂ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਡਿੰਡੋਰੀ ਸ਼ਹਿਰ ਦੇ ਸ਼ਿਵਾਜੀ ਨਗਰ ਖੇਤਰ ਵਿੱਚ ਵਾਪਰਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਇੱਕ ਬੈਂਕੁਇਟ ਹਾਲ […]

Continue Reading

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 04 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਪੰਜਾਬ ਕਿੰਗਜ਼ ਨੇ ਟੀ-20 ਕ੍ਰਿਕਟ ਵਿੱਚ ਭਾਰਤ ਦਾ ਵਿਸ਼ਵ ਰਿਕਾਰਡ ਤੋੜਿਆ: 9ਵੀਂ ਵਾਰ 200+ ਦੌੜਾਂ ਦਾ ਟੀਚਾ ਕੀਤਾ ਹਾਸਲ

ਚੰਡੀਗੜ੍ਹ, 04 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਆਈਪੀਐਲ ਦੇ 7ਵੇਂ ਮੈਚ ਵਿੱਚ, ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ। ਚੇਪੌਕ ਵਿਖੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਚੇਨਈ ਨੇ 5 ਵਿਕਟਾਂ ‘ਤੇ 208 ਦੌੜਾਂ ਬਣਾਈਆਂ। ਆਯੁਸ਼ ਮਹਾਤਰੇ ਨੇ ਟੀਮ ਲਈ 73 ਦੌੜਾਂ ਬਣਾਈਆਂ, ਹਾਲਾਂਕਿ ਉਸਨੂੰ ਦੋ ਜੀਵਨਦਾਨ ਮਿਲ ਗਏ ਸਨ। […]

Continue Reading

ਭਗਵੰਤ ਮਾਨ ਸਰਕਾਰ ਵੱਲੋਂ OTS ਸਕੀਮ ਦੀ ਮਿਆਦ ‘ਚ ਮੁੜ ਵਾਧਾ

ਚੰਡੀਗੜ੍ਹ, 04 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025’ ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ […]

Continue Reading

ਪੰਜਾਬ ਦਾ ਪੁਲਿਸਿੰਗ ਮਾਡਲ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ: 4812 ਐਨਡੀਪੀਐਸ ਮਾਮਲਿਆਂ ‘ਚੋਂ 3870 ਕੇਸਾਂ ਵਿੱਚ ਹੋਈ ਸਜ਼ਾ

ਚੰਡੀਗੜ੍ਹ, 04 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ ਫੈਸਲਾਕੁੰਨ ਤਬਦੀਲੀ […]

Continue Reading