News

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

— ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਪਹਿਲਾਂ ਹੀ ਨਾਂਅ ਵਿੱਚ ਬਦਲਾਅ ਦੀ ਵਕਾਲਤ ਕਰ ਚੁੱਕੇ ਹਨ— ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਚੰਡੀਗੜ੍ਹ/ […]

Continue Reading

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਚੰਡੀਗੜ੍ਹ, 26 ਦਸੰਬਰ: ਦੇਸ਼ ਕਲਿੱਕ ਬਿਊਰੋ: ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ ‘ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 26 ਦਸੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ […]

Continue Reading

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਭੁੱਲਰ

ਚੰਡੀਗੜ੍ਹ, 26 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ […]

Continue Reading

ਅਕਾਲੀ ਦਲ ਹੈ ਪੰਜਾਬ ਵਿੱਚ ਸਿਆਸੀ ਬਦਲ : ਐਨ.ਕੇ. ਸ਼ਰਮਾ

ਲਾਲੜੂ, 26 ਦਸੰਬਰ : ਦੇਸ਼ ਕਲਿੱਕ ਬਿਊਰੋ: ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਅਕਾਲੀ ਦਲ ਮਜ਼ਬੂਤ ਬਦਲ ਵਜੋਂ ਉਭਰਿਆ ਹੈ। ਐਨ ਕੇ ਸ਼ਰਮਾ ਅੱਜ ਨੇੜਲੇ ਪਿੰਡ ਧੀਰੇਮਾਜਰਾ ਵਿੱਚ ਭਾਜਪਾ ਛੱਡ ਕੇ ਆਏ ਸੇਵਾਮੁਕਤ ਐਕਸੀਅਨ ਫਤਿਹ ਸਿੰਘ ਅਤੇ ਸਮਰਥਕਾਂ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ (ਬਠਿੰਡਾ), 26 ਦਸੰਬਰ : ਦੇਸ਼ ਕਲਿੱਕ ਬਿਊਰੋ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਪਾਵਨ ਅਸਥਾਨ ‘ਤੇ ਮੱਥਾ ਟੇਕ ਕੇ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ ਜਗਰੂਪ ਸਿੰਘ […]

Continue Reading

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਚੰਡੀਗੜ੍ਹ, 26 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, […]

Continue Reading

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਦੇਸ਼ ਕਲਿੱਕ ਬਿਊਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ […]

Continue Reading

ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਖੁਦਕੁਸ਼ੀ ਕੀਤੀ

ਮਲੇਰਕੋਟਲਾ, 25 ਦਸੰਬਰ: ਦੇਸ਼ ਕਲਿੱਕ ਬਿਊਰੋ: ਮਲੇਰਕੋਟਲਾ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾਂ ‘ਚ ਇੱਕ ਵਿਧਵਾ, ਉਸਦੀ ਬਜ਼ੁਰਗ ਮਾਂ ਅਤੇ ਇੱਕ 9 ਸਾਲ ਦਾ ਪੁੱਤ ਸ਼ਾਮਲ ਹੈ। ਤਿੰਨਾਂ ਨੇ ਜ਼ਹਿਰ ਖਾ ਲਿਆ। ਮਰਨ ਤੋਂ ਪਹਿਲਾਂ, ਵਿਧਵਾ ਨੇ ਇੱਕ ਵੀਡੀਓ ਬਣਾਈ ਜਿਸ ਵਿੱਚ ਉਸਨੇ 10 ਲੋਕਾਂ ‘ਤੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 25 ਦਸੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ […]

Continue Reading