News

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ : ਹਰਦੀਪ ਮੁੰਡੀਆਂ

ਸੂਬੇ ਭਰ ਵਿੱਚ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ ‘ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ 1044 ਪਿੰਡ ਹੜ੍ਹਾਂ ਦੀ ਮਾਰ ਹੇਠ ਹੜ੍ਹਾਂ ਕਰਕੇ 12 ਜ਼ਿਲ੍ਹਿਆਂ ਵਿੱਚ 29 ਵਿਅਕਤੀਆਂ ਦੀ ਜਾਨ ਗਈ ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ […]

Continue Reading

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

• ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ.ਪੀ. ਤੇ ਵਿਧਾਇਕ ਕਰ ਰਹੇ ਹਨ 24X7 ਕੰਮ• ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਅਤੇ ਮੁੜ ਵਸੇਬਾ ਹੈ ਪ੍ਰਮੁੱਖ ਤਰਜੀਹ• ਲੋਕਾਂ ਦੀ ਜਾਨ-ਮਾਲ ਅਤੇ ਅਤੇ ਫਸਲਾਂ ਦੀ ਰਾਖੀ ਤੋਂ ਵੱਧ ਕੁਝ ਕੀਮਤੀ ਨਹੀਂ• ਹਰਪਾਲ ਚੀਮਾ, ਹਰਜੋਤ ਬੈਂਸ, ਲਾਲਜੀਤ ਭੁੱਲਰ, ਹਰਭਜਨ ਸਿੰਘ, ਮੀਤ ਹੇਅਰ ਤੇ ਕੁਲਦੀਪ ਧਾਲੀਵਾਲ […]

Continue Reading

ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਵਿੱਚ ਦਾਖਲਿਆਂ ਦੀ ਮਿਤੀ ਦਾ ਵਾਧਾ

  ਐੱਸ .ਏ.ਐੱਸ ਨਗਰ,  1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਅਤੇ ਖਰਾਬ ਮੌਸਮ ਦੀ ਸੰਭਾਵਨਾ ਦੇ ਚੱਲਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਵਿੱਚ 03 ਸਤੰਬਰ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਡਾ. ਅਮਰਪਾਲ ਸਿੰਘ, ਆਈ.ਏ.ਐਸ. (ਰਿਟਾ.) ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਹਲਾਤਾਂ ਦੇ ਮੱਦੇਨਜ਼ਰ […]

Continue Reading

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ GST ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਕੁੱਲ ਟੈਕਸ ਪ੍ਰਾਪਤੀਆਂ ਵਿੱਚ ਵੀ 15.39 ਫੀਸਦੀ ਦਾ ਵਾਧਾ ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ […]

Continue Reading

ਅਧਿਆਪਕਾਂ ਦੀ ਭਰਤੀ ਜਾਂ ਤਰੱਕੀ ਲਈ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਨਵੀਂ ਦਿੱਲੀ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੀ ਸਰਵ ਉਚ ਅਦਾਲਤ ਸੁਪਰੀਮ ਕੋਰਟ ਅਧਿਆਪਕਾਂ ਦੇ ਲਈ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਅਧਿਆਪਕਾਂ ਦੀ ਭਰਤੀ ਅਤੇ ਤਰੱਕੀ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ। ਅਧਿਆਪਕਾਂ ਦੇ ਲਈ ਅਧਿਆਪਕ ਯੋਗਤਾ ਟੈਸਟ (TET) ਪਾਸ ਕਰਨਾ ਜ਼ਰੂਰੀ ਹੋਵੇਗੀ। ਇਹ ਟੈਸਟ ਪਾਸ ਕਰਨ ਤੋਂ ਬਾਅਦ ਹੀ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਤੋਂ ਅੰਤਰਿਮ ਰਾਹਤ ਦੀ ਮੰਗ ਕੀਤੀ ਕਿਹਾ, ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਤੁਰੰਤ ਮਦਦ ਦੀ ਲੋੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਬਾਅਦ ਦੁਪਹਿਰ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ […]

Continue Reading

ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ MP ਅੰਮ੍ਰਿਤਪਾਲ ਉਪ-ਰਾਸ਼ਟਰਪਤੀ ਚੋਣ ਲਈ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ :ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। […]

Continue Reading

ਹੜ੍ਹਾਂ ਦੀ ਮਾਰ : ਮੰਤਰੀ ਦੇ ਗਲ ਲੱਗ ਰੋਈਆਂ ਔਰਤ, ਸਾਡਾ ਸਭ ਕੁਝ ਰੁੜ ਗਿਆ

ਗੁਰਦਾਸਪੁਰ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕੁਦਰਤ ਨੇ ਕਹਿਰ ਢਾਹਿਆ ਹੋਇਆ ਹੈ। ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਲੋਕਾਂ ਦਾ ਸਭ ਕੁਝ ਢਹਿ ਢੇਰੀ ਹੋ ਗਿਆ ਹੈ। ਅੱਜ ਜਦੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਭੋਆ ਹਲਕੇ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਪੀੜਤ ਔਰਤਾਂ ਗਲ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਜਾਰੀ ਕਰਨ ਸਬੰਧੀ ਕੋਈ ਭਰੋਸਾ ਨਾ ਦੇਣ ‘ਤੇ ਕੇਂਦਰੀ ਗ੍ਰਹਿ ਮੰਤਰੀ ਦੀ ਨਿਖੇਧੀ ਸੂਬੇ ਵਿੱਚ ਹੜ੍ਹਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸਿਆਸੀ ਰੈਲੀਆਂ ਨੂੰ ਤਰਜੀਹ ਦੇਣ ਲਈ ਪੰਜਾਬ ਭਾਜਪਾ ਆਗੂਆਂ ਦੀ ਕੀਤੀ ਨਿੰਦਾ ਚੰਡੀਗੜ੍ਹ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ […]

Continue Reading

ਘੱਗਰ ਵਿੱਚ ਪਾਣੀ ਦਾ ਪੱਧਰ ਕਾਬੂ ਵਿੱਚ, ਅਫਵਾਹਾਂ ‘ਤੇ ਧਿਆਨ ਨਾ ਦਿਓ : ਡੀ.ਸੀ. ਕੋਮਲ ਮਿੱਤਲ

ਡੀ.ਸੀ. ਨੇ ਆਲਮਗੀਰ ਤੇ ਟਿਵਾਣਾ ਬੰਨ੍ਹਾਂ ਦਾ ਕੀਤਾ ਦੌਰਾ, ਕਮਜ਼ੋਰ ਥਾਵਾਂ ਨੂੰ ਤੁਰੰਤ ਮਜ਼ਬੂਤ ਕਰਨ ਦੇ ਦਿੱਤੇ ਆਦੇਸ਼ ਟਿਵਾਣਾ ਬੰਨ੍ਹ ‘ਤੇ ਕੋਈ ਖ਼ਤਰਾ ਨਹੀਂ, ਸਥਿਤੀ ‘ਤੇ ਚੌਕਸੀ ਨਾਲ ਨਿਗਰਾਨੀ ਜਾਰੀ – ਡੀ.ਸੀ. ਡੇਰਾਬੱਸੀ/ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 01 ਸਤੰਬਰ, ਦੇਸ਼ ਕਲਿੱਕ ਬਿਓਰੋ :ਡੇਰਾਬੱਸੀ ਤੇ ਲਾਲੜੂ ਖੇਤਰ ਵਿੱਚ ਘੱਗਰ ਦਰਿਆ ਦੇ ਪੰਕਦ ਦੇ ਵਧਦੇ ਪੱਧਰ ਦੇ […]

Continue Reading