News

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਭਗਵੰਤ ਮਾਨ

ਜਲੰਧਰ, 10 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ […]

Continue Reading

ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; ਤਿੰਨ ਕਾਬੂ

– 3.49 ਲੱਖ ਰੁਪਏ, 500 ਡਾਲਰ ਬਰਾਮਦ— ਪੁਲਿਸ ਟੀਮਾਂ ਨੇ 29 ਮੋਬਾਈਲ ਫ਼ੋਨ, ਇੱਕ ਲੈਪਟਾਪ, ਇੱਕ ਟੈਬ, ਆਦਿ ਵੀ ਕੀਤੇ ਬਰਾਮਦ— ਪੀੜਤਾਂ ਨੂੰ ਨਿਸ਼ਾਨਾ ਬਣਾਉਣ ਲਈ ਮੁਲਜ਼ਮਾਂ ਨੇ ਵਰਤੇ ਵੌਇਸ-ਚੇਂਜਿੰਗ ਸੌਫਟਵੇਅਰ, ਜਾਅਲੀ ਪ੍ਰੋਫਾਈਲ; ਏਆਈ-ਜਨਰੇਟਿਡ ਇਤਰਾਜ਼ਯੋਗ ਵੀਡੀਓਜ਼ ਨੂੰ ਪ੍ਰਕਾਸ਼ਿਤ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲੇ: ਡੀਜੀਪੀ ਪੰਜਾਬ ਗੌਰਵ ਯਾਦਵ— ਇਸ ਰੈਕੇਟ ਨੇ ਇਹਨਾਂ ਤਰੀਕਿਆਂ ਨਾਲ […]

Continue Reading

ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ‘ਤੇ ਹੋਈ ਪੈਸਿਆਂ ਦੀ ਵਰਖਾ…

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਵਿੱਚ ਆਪਣੀ ਇਤਿਹਾਸਕ ਜਿੱਤ ਤੋਂ ਬਾਅਦ, ਭਾਰਤੀ ਟੀਮ ‘ਤੇ ਪੈਸੇ ਦੀ ਵਰਖਾ ਹੋ ਰਹੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਟੀਮ ਇੰਡੀਆ ਲਈ 131 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਬੀਸੀਸੀਆਈ ਨੇ ਮੰਗਲਵਾਰ, 10 ਮਾਰਚ ਨੂੰ ਇਸਦਾ ਐਲਾਨ ਕੀਤਾ। […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ NHAI ‘ਤੇ ਲਾਇਆ ਜੁਰਮਾਨਾ, ਪੜ੍ਹੋ ਵੇਰਵਾ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮੀਨ ਪ੍ਰਾਪਤੀ ਨਾਲ ਸਬੰਧਤ ਮੁਆਵਜ਼ਾ ਵਿਵਾਦ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਸੁਣਾਇਆ। ਅਦਾਲਤ ਨੇ ਕਿਹਾ ਕਿ ਅਦਾਲਤ ਆਮ ਤੌਰ ‘ਤੇ […]

Continue Reading

ਕੇਂਦਰ ਸਰਕਾਰ ਨੇ ਲਾਇਆ ESMA: ਕਈ ਰਾਜਾਂ ਵਿੱਚ ਵਪਾਰਕ ਗੈਸ ਸਿਲੰਡਰ ਸਪਲਾਈ ਬੰਦ

ਨਵੀਂ ਦਿੱਲੀ, 10 ਮਾਰਚ: ਦੇਸ਼ ਕਲਿੱਕ ਬਿਊਰੋ: ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਜ਼ਰੂਰੀ ਵਸਤੂਆਂ ਐਕਟ 1955 (ESMA) ਲਾਗੂ ਕੀਤਾ ਹੈ। ਇਹ ਕਦਮ ਹੋਰਮੁਜ਼ ਜਲਡਮਰੂ ਰਾਹੀਂ ਗੈਸ ਸਪਲਾਈ ਵਿੱਚ ਵਿਘਨ ਪੈਣ ਤੋਂ ਬਾਅਦ ਚੁੱਕਿਆ ਗਿਆ ਹੈ। ਗੈਸ ਦੀ ਕਮੀ ਦੇ ਮੱਦੇਨਜ਼ਰ, ਪੰਜਾਬ, ਦਿੱਲੀ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਸਮੇਤ ਕਈ ਰਾਜਾਂ ਨੇ […]

Continue Reading

ਗੈਂਗਸਟਰਾਂ ਨੂੰ ਅਪਰਾਧ ਤੋਂ ਪਹਿਲਾਂ ਹੀ ਨਾਕਾਮ ਕਰਨ ਵਿੱਚ ਕਿਵੇਂ ਕੰਮ ਕਰਦਾ ਹੈ ਪੰਜਾਬ ਪੁਲਿਸ ਦਾ ਵਾਰ ਰੂਮ ?, ਪੜ੍ਹੋ ਵੇਰਵਾ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਪੁਲਿਸ ਦਾ ਵਾਰ ਰੂਮ ਕਾਲ ਰਿਕਾਰਡਾਂ, ਡਿਜੀਟਲ ਨਕਸ਼ਿਆਂ ਅਤੇ ਖੁਫ਼ੀਆ ਜਾਣਕਾਰੀ ਬਾਰੇ ਸੂਚਨਾਵਾਂ ਨਾਲ ਹਰ ਸਮੇਂ ਕਾਰਜਸ਼ੀਲ ਰਹਿੰਦਾ ਹੈ। ਸੂਬੇ ਭਰ ਦੇ ਜ਼ਿਲ੍ਹਿਆਂ ਤੋਂ ਮਿਲਦੇ ਫੀਲਡ ਅਪਡੇਟਸ ਨਾਲ ਫੋਨਾਂ ਦੀਆਂ ਘੰਟੀਆਂ ਖੜਕਦੀਆਂ ਰਹਿੰਦੀਆਂ ਹਨ। ਇਥੇ ਕੰਮ ਕਰਦੇ ਅਧਿਕਾਰੀਆਂ ਲਈ ਇਹ ਸੰਗਠਿਤ ਅਪਰਾਧ ਵਿਰੁੱਧ ਇੱਕ ਸ਼ਾਂਤ ਪਰ ਨਿਰੰਤਰ ਲੜਾਈ […]

Continue Reading

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ […]

Continue Reading

ਸੁਖਪਾਲ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਚੀਮਾ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ […]

Continue Reading

ਔਰਤਾਂ ਬਾਰੇ ਟਿੱਪਣੀ ਕਰਕੇ ਬੁਰੇ ਫਸੇ ਸੁਖਪਾਲ ਖਹਿਰਾ: ਮਹਿਲਾ ਕਮਿਸ਼ਨ ਨੇ SSP ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ, ‘ਆਪ’ ਸਰਕਾਰ ਦੀ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਯੋਜਨਾ ‘ਤੇ ਟਿੱਪਣੀ ਨੂੰ ਲੈ ਕੇ ਬੁਰੇ ਫਸ ਗਏ ਹਨ। ਇੱਕ ਪਾਸੇ, ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੌਰਾਨ, ਪੰਜਾਬ ਮਹਿਲਾ ਕਮਿਸ਼ਨ ਨੇ ਘਟਨਾ […]

Continue Reading

ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖਿਆ ਜਾਵੇਗਾ: ਖੁੱਡੀਆਂ

ਚੰਡੀਗੜ੍ਹ, 10 ਮਾਰਚ: ਦੇਸ਼ ਕਲਿੱਕ ਬਿਊਰੋ: ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]

Continue Reading