News

ਅਮਰੀਕਾ ‘ਚ ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਕੋਲੋਂ ਹੋਇਆ ਵੱਡਾ ਹਾਦਸਾ: 3 ਮੌਤਾਂ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਇੱਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਕਰੀਬ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਕੈਲੀਫੋਰਨੀਆ ‘ਚ ਵਾਪਰੇ ਇਸ ਹਾਦਸੇ ‘ਚ ਟਰੱਕ ਡਰਾਈਵਰ ਨੇ ਲਗਭਗ ਦਸ ਪਾਰਕ ਕੀਤੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ। […]

Continue Reading

AGTF ਵੱਲੋਂ ਫਿਰੌਤੀ ਮੰਗਣ ਵਾਲੇ ਪਿਓ ਪੁੱਤ ਪਿਸਤੌਲ ਸਮੇਤ ਗ੍ਰਿਫਤਾਰ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ (AGTF) ​​ਵੱਲੋ ਹੁਸ਼ਿਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਗੋਲੀਬਾਰੀ ਤੋਂ ਬਾਅਦ, ਕ੍ਰਿਸ਼ਨ ਗੋਪਾਲ ਅਤੇ ਉਸਦੇ ਪੁੱਤਰ ਕੇਸ਼ਵ, ਵਾਸੀ ਪਿੰਡ ਬੈਂਚਾ, ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ 18 ਅਕਤੂਬਰ, 2025 ਨੂੰ ਹੁਸ਼ਿਆਰਪੁਰ ਵਿੱਚ ਗਣਪਤੀ ਜਵੈਲਰਜ਼ ਦੁਕਾਨ ਵਿੱਚ ਹੋਈ ਗੋਲੀਬਾਰੀ […]

Continue Reading

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: 5. ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਡਰੱਗ ਕਿੰਗਪਿਨ ਰਾਜਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ 5.025 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ […]

Continue Reading

ਬਿਹਾਰ ਚੋਣਾਂ: ਮਹਾਂਗਠਜੋੜ ਵਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ: ਉਪ ਮੁੱਖ ਮੰਤਰੀ ਦਾ ਨਾਂਅ ਵੀ ਐਲਾਨਿਆ

ਬਿਹਾਰ, 23 ਅਕਤੂਬਰ: ਦੇਸ਼ ਕਲਿੱਕ ਬਿਊਰੋ : ਬਿਹਾਰ ਚੋਣਾਂ ਲਈ ਮਹਾਂਗਠਜੋੜ ਦਾ ਮੁੱਖ ਮੰਤਰੀ ਚਿਹਰਾ ਆਰਜੇਡੀ ਮੁਖੀ ਤੇਜਸਵੀ ਯਾਦਵ ਹੋਣਗੇ। ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਗਠਜੋੜ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ ਮੁਕੇਸ਼ ਸਾਹਨੀ ਉਪ ਮੁੱਖ ਮੰਤਰੀ ਹੋਣਗੇ। ਹੋਰ ਉਪ ਮੁੱਖ ਮੰਤਰੀ ਵੀ ਨਿਯੁਕਤ ਕੀਤੇ […]

Continue Reading

ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ, 15 ਦਿਨਾਂ ’ਚ ਮੰਗੇ ਇਤਰਾਜ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਿੱਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ 21 ਅਕਤੂਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਨਗਰ ਨਿਗਮ ਦੀਆਂ ਵਧਾਈਆਂ ਗਈਆਂ, ਹੱਦਾਂ ਬਾਰੇ 15 ਦਿਨਾ ਦੇ ਅੰਦਰ ਅੰਦਰ ਲੋਕਾਂ ਤੋਂ ਇਤਰਾਜ ਮੰਗੇ ਗਏ ਹਨ। […]

Continue Reading

ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ, ਪਨਬਸ ਅਤੇ ਪੀਆਰਟੀਸੀ ਕਾਟਰੈਕਟਰ ਵਰਕਰ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ਉਤੇ ਚੱਕਾ ਜਾਕ ਮਰਕੇ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮਾਂ ਵੱਲੋਂ ਅੱਜ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਵਿੱਚ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਜਦੋਂ ਕਰਮਚਾਰੀ ਹਾਈਵੇ ਜਾਮ ਕਰਨ ਪਹੁੰਚੇ ਤਾਂ […]

Continue Reading

ਦੀਵਾਲੀ ਤੋਂ ਦੂਜੇ ਦਿਨ ਗਧਿਆਂ ਦੀ ਪੂਜਾ

ਦੇਸ਼ ਕਲਿੱਕ ਬਿਓਰੋ  : ਭਾਰਤ ਵਿੱਚ ਵੱਖ ਵੱਖ ਖੇਤਰਾਂ ਦੇ ਆਪਣੇ ਆਪਣੇ ਰੀਤੀ ਰਿਵਾਜ਼ ਹਨ। ਖੇਤਰਾਂ ਵਿੱਚ ਲੋਕਾਂ ਦੇ ਤਿਉਂਹਾਰ ਮਨਾਉਣ ਦੇ ਆਪਣੇ ਢੰਗ ਹਨ। ਦੀਵਾਲੀ ਤੋਂ ਦੂਜੇ ਦਿਨ ਗੋਵਰਧਨ ਪੂਜਾ ਮੌਕੇ ਜ਼ਿਆਦਾਤਰ ਹਿੱਸਿਆਂ ਵਿਚ ਬਲਦਾਂ ਦੀ ਪੂਜਾ ਕੀਤੀ ਜਾਂਦੀ ਹੈ। ਭੀਲਵਾੜਾ ਜ਼ਿਲ੍ਹੇ ਦੇ ਮਾਣਡਲ ਕਸਬੇ ਵਿੱਚ ਗਧਿਆਂ ਦੀ ਪੂਜਾ ਕੀਤੀ ਜਾਂਦੀ ਹੈ। ਦੇਰ ਰਾਤ […]

Continue Reading

ਵੇਰਕਾ ਮਿਲਕ ਪਲਾਂਟ ’ਚ ਧਮਾਕਾ, 1 ਮੁਲਾਜ਼ਮ ਦੀ ਮੌਤ, 5 ਦੀ ਹਾਲਤ ਗੰਭੀਰ

ਲੁਧਿਆਣਾ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ ਹੋਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਵਿਸ਼ਵਕਰਮਾ ਪੂਜਾ ਤੋਂ ਬਾਅਦ ਰਾਤ ਨੂੰ ਪਲਾਂਟ ਦਾ ਟਰਾਇਲ ਲੈਣਾ ਸੀ। ਰਾਤ ਨੂੰ ਕਰਮਚਾਰੀਆਂ ਨੂੰ ਬੁਲਾਇਆ ਗਿਆ। ਜਦੋਂ ਟਰਾਇਲ ਲੈ ਰਹੇ ਸਨ […]

Continue Reading

ਅਦਾਲਤ ਵੱਲੋਂ ਗੂਗਲ ਤੇ ਫੇਸਬੁੱਕ ਨੂੰ ਮੁੱਖ ਮੰਤਰੀ ਮਾਨ ਦੀਆਂ ਫਰਜ਼ੀ ਵੀਡੀਓ 24 ਘੰਟੇ ’ਚ ਹਟਾਉਣ ਦੇ ਹੁਕਮ

ਮੋਹਾਲੀ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ 24 ਘੰਟਿਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਫਰਜ਼ੀ ਵੀਡੀਓ ਵਾਇਰਲ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਫੇਸਬੁੱਕ ਨੂੰ 24 ਘੰਟੇ ਵਿੱਚ ਇੰਤਰਾਜਯੋਗ ਪੋਸਟ ਹਟਾਉਣ ਦੇ ਹੁਕਮ […]

Continue Reading

ਪੁਲਿਸ ਤੇ ਗੈਂਗਸਟਰਾਂ ’ਚ ਮੁਕਾਬਲਾ, 4 ਬਦਮਾਸ਼ਾਂ ਦੀ ਮੌਤ

ਬੀਤੇ ਰਾਤ ਨੂੰ ਪੁਲਿਸ ਨਾਲ ਹੋਏ ਗੈਂਗਸਟਰਾਂ ਦੇ ਮੁਕਾਬਲੇ ਵਿੱਚ 4 ਮੋਸਟ ਵਾਂਟਡ ਗੈਂਗਸਟਰ ਮਾਰੇ ਗਏ। ਇਸ ਮੁਕਾਬਲੇ ਵਿੱਚ ਗੈਂਗ ਦਾ ਮੁਖੀ ਰੰਜਨ ਪਾਠਕ ਵੀ ਮਾਰਿਆ ਗਿਆ। ਨਵੀਂ ਦਿੱਲੀ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਨੂੰ ਪੁਲਿਸ ਨਾਲ ਹੋਏ ਗੈਂਗਸਟਰਾਂ ਦੇ ਮੁਕਾਬਲੇ ਵਿੱਚ 4 ਮੋਸਟ ਵਾਂਟਡ ਗੈਂਗਸਟਰ ਮਾਰੇ ਗਏ। ਇਸ ਮੁਕਾਬਲੇ ਵਿੱਚ ਗੈਂਗ […]

Continue Reading