News

ਈ-ਕੇਵਾਈਸੀ ਤੇ ਐਫਆਰਐਸ ਵਿਰੁੱਧ ਆਂਗਣਵਾੜੀ ਯੂਨੀਅਨ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ

ਮੁੱਖ ਮੰਤਰੀ ਭਗਵੰਤ ਮਾਨ ਨਾਲ 28 ਦੀ ਮੀਟਿੰਗ ਤੈਅ ਚੰਡੀਗੜ੍ਹ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਈ-ਕੇਵਾਈਸੀ ਅਤੇ ਐਫ ਆਰ ਐਸ ਦੇ ਵਿਰੁੱਧ ਅੱਜ ਪੰਜਾਬ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਨੇ ਚੰਡੀਗੜ੍ਹ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੀਆਂ ਹੋ ਕੇ ਸਰਕਾਰ ਵਿਰੁੱਧ ਜ਼ਬਰਦਸਤ ਵਿਰੋਧ ਕੀਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਬੈਨਰ ਹੇਠ ਅੱਜ ਹਜ਼ਾਰਾਂ […]

Continue Reading

ਪੰਜਾਬ ਸਰਕਾਰ ਨੇ ਗਰੁੱਪ ‘ਡੀ’ ਦੀ ਭਰਤੀ ਲਈ ਉਮਰ ਹੱਦ 35 ਤੋਂ ਵਧਾ ਕੇ 37 ਸਾਲ ਕੀਤੀ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉਤੇ ਮੋਹਰ ਲਗਾਈ ਗਈ। ਕੈਬਨਿਟ ਮੀਟਿੰਗ ਵਿੱਚ ਮੁਲਾਜ਼ਮਾਂ ਦੀ ਨਵੀਂ ਭਰਤੀ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਕੈਬਨਿਟ ਮੀਟਿੰਗ ਵੱਲੋਂ ਗਰੁੱਪ ‘ਡੀ’ ਦੀਆਂ ਅਸਾਮੀਆਂ ਲਈ […]

Continue Reading

ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਸੀਡ (ਪੰਜਾਬ ਸੋਧ) ਬਿੱਲ 2025 ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ […]

Continue Reading

ਸਨਮਤੀ ਸਕੂਲ ਜਗਰਾਉਂ ਦੇ ਹਾਲ ‘ਚ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ 28 ਨੂੰ

ਲੋਕ ਕੈਂਪ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਹੀ ਕਰਵਾਉਣ-ਬੀਬੀ ਮਾਣੂੰਕੇਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਲਈ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ 28 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ […]

Continue Reading

ਸਰਕਾਰੀ ਮੁਲਾਜ਼ਮਾਂ ਨੂੰ ਬਜ਼ੁਰਗ ਮਾਤਾ ਪਿਤਾ ਦੀ ਦੇਖਭਾਲ ਲਈ ਮਿਲੇਗੀ 30 ਦਿਨ ਦੀ ਛੁੱਟੀ, ਮੰਤਰੀ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਪਾਰਲੀਮੈਂਟ ਵਿੱਚ ਸਵਾਲ ਪੁੱਛਿਆ ਗਿਆ। ਸਵਾਲ ਦੇ ਜਵਾਬ ਵਿੱਚ ਕੇਂਦਰੀ ਕਿਰਤ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਰਾਜ ਸਭਾ ਵਿੱਚ ਦੱਸਿਆ ਕਿ ਕੇਂਦਰੀ ਕਰਮਚਾਰੀਆਂ ਨੂੰ 30 ਦਿਨ ਦੀ ਛੁੱਟੀ ਮਿਲਦੀ ਹੈ। ਇਸ ਵਿੱਚ ਉਹ ਕਿਸੇ ਵੀ ਵਿਅਕਤੀਗਤ ਕਾਰਨ ਕਰਕੇ ਛੁੱਟੀ […]

Continue Reading

CBI ਵੱਲੋਂ ਕਰਨਲ ਪੁਸ਼ਪਿੰਦਰ ਬਾਠ ਤੇ ਪੁੱਤਰ ‘ਤੇ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ, 2 FIR ਦਰਜ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਮਾਮਲੇ ਦੀ ਜਾਂਚ ਸੰਭਾਲਦੇ ਹੀ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ।ਇਸ ਤੋਂ ਪਹਿਲਾਂ, 16 ਜੁਲਾਈ ਨੂੰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ […]

Continue Reading

ਪੁਲਿਸ ਨੇ ਮਹਿਲਾ ਨਸ਼ਾ ਤਸਕਰ ਦਾ ਘਰ ਢਾਹਿਆ

ਲੁਧਿਆਣਾ, 25 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ। ਪੁਲਿਸ ਨੇ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਿਸ ਤੋਂ ਬਾਅਦ ਗਲਾਡਾ (ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਏਰੀਆ ਅਥਾਰਟੀ) ਦੇ ਅਧਿਕਾਰੀਆਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਮਹਿਲਾ ਨਸ਼ਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ 10 ਅਗਸਤ ਨੂੰ

ਮਾਨਸਾ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਮੋਦੀ ਸਰਕਾਰ ਵਲੋਂ ਹਰ ਖੇਤਰ ਵਿੱਚ ਸੰਘਰਸ਼ਸ਼ੀਲ ਜਮਹੂਰੀ ਸ਼ਕਤੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਸਮਾਜ ਦੇ ਦਲਿਤ ਸ਼ੋਸ਼ਿਤ ਤਬਕਿਆਂ ਉਤੇ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਖਿਲਾਫ ਜਨਤਾ ਨੂੰ ਜਾਗਰਤ ਤੇ ਜਥੇਬੰਦ ਕਰਨ ਲਈ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਹਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਲਾਮਬੰਦੀ ਦੇ ਫੈਸਲੇ ਤਹਿਤ […]

Continue Reading

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਜਮਾਤਾਂ 2025-26 ਲਈ ਦਾਖਲਾ ਸ਼ੁਰੂ

ਫ਼ਾਰਮ ਭਰਨ ਦੀ ਅੰਤਿਮ ਮਿਤੀ 20 ਅਗਸਤ 2025 ਮੋਹਾਲੀ, 25 ਜੁਲਾਈ, 2025: ਦੇਸ਼ ਕਲਿੱਕ ਬਿਓਰੋ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਂ-ਬੋਲੀ ਲਈ ਸਾਹਿਤਕ ਸਰਗਰਮੀਆਂ ਦੇ ਨਾਲ਼-ਨਾਲ਼ ਪੰਜਾਬੀ ਸ਼ਾਰਟਹੈਂਡ ਦੀਆਂ ਜਮਾਤਾਂ ਵੀ ਜ਼ਿਲ੍ਹਾ ਸਦਰ ਮੁਕਾਮਾਂ ਤੇ ਚਲਾਈਆਂ ਜਾਂਦੀਆਂ ਹਨ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਯੋਗ ਉਮੀਦਵਾਰ ਸ਼ਾਰਟਹੈਂਡ ਜਮਾਤਾਂ (ਮੁੱਢਲੀ ਸਿਖਲਾਈ ਅਤੇ ਤੇਜ਼ ਗਤੀ) ਵਿਚ ਦਾਖਲਾ ਲੈ […]

Continue Reading

ਮੋਹਾਲੀ ਦੇ ਪੇਂਡੂ ਭੋਂ-ਮਾਲਿਕਾਂ ਨੇ ਸੀ.ਏ. ਗਮਾਡਾ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਸੌਂਪੇ ਵਿਸਥਾਰਤ ਮੰਗ ਪੱਤਰ

ਮੋਹਾਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਸਬੰਧੀ ਕੁਝ ਸ਼ੰਕੇ ਅਤੇ ਕੁਝ ਜਾਇਜ਼ ਮੰਗਾਂ ਨੂੰ ਲੈ ਕੇ ਕਈ ਪਿੰਡਾਂ (ਸੈਕਟਰ 87 ਮੋਹਾਲੀ) ਦੇ ਭੋਂ ਮਾਲਿਕਾਂ ਵੱਲੋਂ ਅੱਜ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਕਾਫੀ ਵਿਚਾਰ-ਵਟਾਂਦਰੇ ਉਪਰੰਤ ਮੰਗ-ਪੱਤਰ ਤਿਆਰ ਕਰਕੇ ਸੀ.ਏ. ਗਮਾਡਾ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਵਿਸਥਾਰਤ ਮੰਗ ਪੱਤਰ ਸੌਂਪੇ ਗਏ।ਭੋਂ-ਮਾਲਿਕਾਂ […]

Continue Reading