News

ਇੰਡੀਗੋ ‘ਤੇ ਐਕਸ਼ਨ: 4 ਫਲਾਈਟ ਆਪ੍ਰੇਸ਼ਨ ਇੰਸਪੈਕਟਰ ਸਸਪੈਂਡ

ਨਵੀਂ ਦਿੱਲੀ, 12 ਦਸੰਬਰ: ਦੇਸ਼ ਕਲਿੱਕ ਬਿਊਰੋ – ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਇੰਡੀਗੋ ‘ਤੇ ਫਲਾਈਟਾਂ ਰੱਦ ਹੋਣ ਨਾਲ ਜੁੜੇ ਚੱਲ ਰਹੇ ਸੰਕਟ ਦੇ ਵਿਚਕਾਰ, ਕਾਰਵਾਈ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ, ਡੀਜੀਸੀਏ (ਸਿਵਲ ਏਵੀਏਸ਼ਨ ਰੈਗੂਲੇਟਰ) ਨੇ ਏਅਰਲਾਈਨ ਦੀ ਸੁਰੱਖਿਆ ਅਤੇ ਸੰਚਾਲਨ ਨਿਯਮਾਂ ਦੀ ਉਲੰਘਣਾ ਲਈ ਜ਼ਿੰਮੇਵਾਰ ਚਾਰ ਫਲਾਈਟ ਆਪ੍ਰੇਸ਼ਨ ਇੰਸਪੈਕਟਰਾਂ ਨੂੰ ਮੁਅੱਤਲ ਕਰ […]

Continue Reading

ਰਾਜਸਥਾਨ ‘ਚ ਈਥਾਨੌਲ ਫੈਕਟਰੀ ਦਾ ਵਿਰੋਧ: 17 ਤਰੀਕ ਨੂੰ ਹੋਵੇਗੀ ਮਹਾਪੰਚਾਇਤ, ਰਾਕੇਸ਼ ਟਿਕੈਤ ਹੋਣਗੇ ਸ਼ਾਮਲ

ਹਨੂੰਮਾਨਗੜ੍ਹ, 12 ਦਸੰਬਰ: ਦੇਸ਼ ਕਲਿੱਕ ਬਿਊਰੋ – ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਟਿੱਬੀ (ਰਾਠੀਖੇੜਾ) ਵਿੱਚ ਈਥਾਨੌਲ ਫੈਕਟਰੀ ਦੇ ਵਿਰੁੱਧ ਪ੍ਰਦਰਸ਼ਨ ਜਾਰੀ ਹਨ। 10 ਦਸੰਬਰ ਨੂੰ ਹੋਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਟਿੱਬੀ ਵਿੱਚ ਚੌਥੇ ਦਿਨ (ਸ਼ੁੱਕਰਵਾਰ) ਨੂੰ ਇੰਟਰਨੈੱਟ ਬੰਦ ਹੈ। ਕਿਸਾਨ ਆਗੂ ਜਗਜੀਤ ਸਿੰਘ ਜੱਗੀ ਨੇ ਕਿਹਾ ਕਿ ਆਲ ਇੰਡੀਆ ਕਿਸਾਨ ਸਭਾ ਅਤੇ ਯੂਨਾਈਟਿਡ ਫਰੰਟ ਦੇ ਬੈਨਰ […]

Continue Reading

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਚੰਡੀਗੜ੍ਹ, 12 ਦਸੰਬਰ : ਦੇਸ਼ ਕਲਿੱਕ ਬਿਊਰੋ – ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ […]

Continue Reading

ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਦਸੰਬਰ : ਦੇਸ਼ ਕਲਿੱਕ ਬਿਊਰੋ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ […]

Continue Reading

ਅੱਖਾਂ ਦੀਆਂ ਸਮੱਸਿਆਵਾਂ ਤੇ ਵਿਦਿਆਰਥੀਆਂ ਦੇ ਸੰਗਰਸ਼ ਸਬੰਧੀ ਗੈਦਰਿੰਗ ਰਹੀ ਸਫਲ- ਸਹਿੰਬੀ

ਬਰੈਂਪਟਨ ਕਨੇਡਾ,11 ਦਸੰਬਰ (ਗੁਰਮੀਤ ਸੁਖਪੁਰ) ਅੱਜ ਇੱਥੇ ਟੈਰੀਮਿਲਰ ਕਮਿਊਨਿਟੀ ਸੈਂਟਰ ਵਿੱਚ ਐਸੋਸੀਏਸ਼ਨ ਆਫ ਸੀਨੀਅਰਜ਼ ਵਲੋਂ ਵੱਖ ਵੱਖ-ਵੱਖ ਕਲੱਬਾਂ ਦੀ ਗੈਦਰਿੰਗ ਕੀਤੀ ਗਈ ।ਕਲੱਬ ਦੇ ਸੈਕਟਰੀ ਪ੍ਰੀਤਮ ਸਿੰਘ ਸਰਾਂ ਵੱਲੋਂ ਕਲੱਬ ਦੇ ਅਹੁਦੇਦਾਰਾਂ ਦੀ ਜਾਣ ਪਹਿਚਾਣ ਕਰਵਾਈ ਗਈ ।ਨੀਹਾ ਗੁਲਾਟੀ ਨੇ ਆਪਣੀ ਸੰਸਥਾ ਆਪਟੀਕਲਜ ਆਨ ਦਾ ਜੀਏ ਵਲੋਂ ਐਨਕਾਂ,ਲੈਂਨਜ ਤੇ ਐਨਕਾਂ ਦੀ ਰੀਪੇਅਰ ਬਾਰੇ ਜਾਣਕਾਰੀ ਦਿੱਤੀ […]

Continue Reading

ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 12 ਦਸੰਬਰ (ਭਟੋਆ) ਬੇਲਾ ਰੋਪੜ ਸੜਕ ਤੇ ਪੈਂਦੇ ਪਿੰਡ ਬਲਰਾਮਪੁਰ ਦੇ ਬਸ ਸਟੈਂਡ ਨੇੜੇ ਇੱਕ ਕਾਰ ਚਾਲਕ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਫੇਟ ਮਾਰ ਜਾਣ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੇ 17 ਸਾਲਾ ਨੌਜਵਾਨ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ […]

Continue Reading

CM ਮਾਨ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 85 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਪਾਕਿਸਤਾਨ ਦੇ ਸਾਬਕਾ ISI ਚੀਫ ਨੂੰ ਹੋਈ 14 ਸਾਲ ਦੀ ਸਜ਼ਾ

ਨਵੀਂ ਦਿੱਲੀ, 11 ਦਸੰਬਰ: ਦੇਸ਼ ਕਲਿੱਕ ਬਿਊਰੋ – ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਸਾਬਕਾ ਆਈਐਸਆਈ ਮੁਖੀ ਫੈਜ਼ ਹਮੀਦ ਨੂੰ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਵਿਰੁੱਧ ਕੋਰਟ-ਮਾਰਸ਼ਲ ਦੀ ਕਾਰਵਾਈ ਲਗਭਗ 15 ਮਹੀਨੇ ਚੱਲੀ। ਫੌਜ ਵੱਲੋਂ ਜਾਰੀ ਬਿਆਨ ਅਨੁਸਾਰ, ਫੈਜ਼ ‘ਤੇ ਚਾਰ ਗੰਭੀਰ ਦੋਸ਼ਾਂ ਵਿੱਚ ਮੁਕੱਦਮਾ ਚਲਾਇਆ ਗਿਆ ਸੀ। ਉਨ੍ਹਾਂ ‘ਤੇ ਰਾਜਨੀਤਿਕ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪੰਜਾਬ ਵਿੱਚ 14 ਦਸੰਬਰ “ਡਰਾਈ ਡੇ” ਵਜੋਂ ਘੋਸ਼ਿਤ

ਚੰਡੀਗੜ੍ਹ 11 ਦਸੰਬਰ : ਦੇਸ਼ ਕਲਿੱਕ ਬਿਊਰੋ – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ […]

Continue Reading