News

ਡੇਂਗੂ ਤੋਂ ਬਚਾਅ ਲਈ ਸਿਹਤ ਟੀਮਾਂ ਕਰਨਗੀਆਂ ਲਾਰਵੇ ਦਾ ਨਰੀਖਣ-ਸਿਵਲ ਸਰਜਨ

* ਜ਼ਿਲ੍ਹਾ ਮਾਲੇਰਕੋਟਲਾ ਵਿੱਚ ਡੇਂਗੂ ਦੀ ਰੋਕਥਾਮ ਲਈ ਬਣਾਈਆਂ ਵਿਸ਼ੇਸ਼ ਟੀਮਾਂ ਮਾਲੇਰਕੋਟਲਾ, 20 ਮਈ :      ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ dengue ਜਾਗਰੂਕਤਾ ਗਤੀਵਿਧੀਆਂ ਤੇਜ਼ੀ ਲਿਆਂਦੀ ਗਈ ਹੈ ਅਤੇ dengue ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।               ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ dengue ਦੇ ਪੈਰ ਫੈਲਾਉਣ ਤੋਂ ਪਹਿਲਾਂ ਹੀ ਉਸ ਦੀ ਰੋਕਥਾਮ ਲਈ ਸੰਘਰਸ਼ਸ਼ੀਲ ਯਤਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਵੀ ਕਰਨਗੀਆਂ।             ਡਾ. ਗੋਇਲ ਨੇ ਕਿਹਾ ਕਿ ਇਹ ਟੀਮਾਂ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਫ਼ਜ਼ੂਲ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਨ੍ਹਾਂ ਥਾਵਾਂ ਦੀ ਜਾਂਚ ਕਰਨਗੀਆਂ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਲਾਰਵਾ ਮਿਲਣ ਦੀ ਸਥਿਤੀ ਵਿੱਚ ਘਰ ਮਾਲਕਾਂ ਨੂੰ ਤੁਰੰਤ ਨਿਰਦੇਸ਼ ਦਿੱਤੇ ਜਾਣਗੇ ਕਿ ਉਹ ਪਾਣੀ ਨੂੰ ਸਾਫ਼ ਕਰਕੇ ਭਰੋਸੇਯੋਗ ਢੰਗ ਨਾਲ ਢੱਕਣ।         ਸਿਵਲ ਸਰਜਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਚਿਤ ਅਤੇ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਦੇ ਸਮੇਂ ਡੰਗਦਾ ਹੈ ਅਤੇ ਇਹ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਹਫ਼ਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ।         ਸਿਹਤ ਵਿਭਾਗ ਨੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਅਤੇ ਹੋਰ ਸਰਵਜਨਕ ਥਾਵਾਂ ‘ਤੇ ਵੀ ਜਾਗਰੂਕਤਾ ਮੁਹਿੰਮਾਂ ਚਲਾਉਣ ਦਾ ਫ਼ੈਸਲਾ ਲਿਆ ਹੈ। ਇਸ ਦੇ ਤਹਿਤ ਡੇਂਗੂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਵਿਦਿਆਰਥੀਆਂ ਰਾਹੀਂ ਇਹ ਸੰਦੇਸ਼ ਘਰ ਘਰ ਤਕ ਪਹੁੰਚਾਇਆ ਜਾਵੇਗਾ।           ਡਾ. ਗੋਇਲ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਉੱਚ ਬੁਖ਼ਾਰ, ਸਿਰ ਦਰਦ, ਅੱਖਾਂ ਪਿੱਛੇ ਦਰਦ, ਮਾਸਪੇਸ਼ੀਆਂ ਜਾਂ ਜੋੜਾਂ ਵਿੱਚ ਦਰਦ, ਜਾਂ ਸਰੀਰ ਉੱਤੇ ਲਾਲ ਚੱਟਾਂ ਆਉਣ, ਵਰਗੇ ਲੱਛਣ ਹੋਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿੱਚ ਜਾਂਚ ਕਰਵਾਈ ਜਾਵੇ।          ਇਸ ਮੁਹਿੰਮ ਲਈ ਜ਼ਿਲ੍ਹਾ ਪ੍ਰਸ਼ਾਸਨ, ਸਥਾਨਕ ਨਿਗਮ, ਅਤੇ ਹੋਰ ਸਬੰਧਿਤ ਵਿਭਾਗਾਂ ਨਾਲ ਸਹਿਯੋਗ ਲੈ ਕੇ ਕੰਮ ਕੀਤਾ ਜਾ ਰਿਹਾ ਹੈ। ਸਿਹਤ ਟੀਮਾਂ ਵੱਲੋਂ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਅਤੇ ਜਿੱਥੇ ਵੀ ਲਾਰਵਾ ਮਿਲੇਗਾ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ।           ਸਿਵਲ ਸਰਜਨ ਨੇ ਜ਼ਿਲ੍ਹੇ ਦੇ ਵਾਸੀਆਂ ਨੂੰ ਇਹ ਭੀ ਵਿਅਕਤੀਗਤ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ ਕਿ ਉਹ ਆਪਣੇ ਆਲ਼ੇ ਦੁਆਲੇ ਸਫ਼ਾਈ ਰੱਖਣ ਅਤੇ ਮੱਛਰ ਪੈਦਾ ਹੋਣ ਤੋਂ ਰੋਕਣ ਵਿੱਚ ਭੂਮਿਕਾ ਨਿਭਾਉਣ।             ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਸਜੀਲਾ ਖ਼ਾਨ,ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਤੇ ਡਾ.ਮੁਨੀਰ ਮੁਹੰਮਦ, ਮਾਸ ਮੀਡੀਆ ਵਿੰਗ ਤੋਂ ਰਣਵੀਰ ਸਿੰਘ ਢੰਡੇ, ਐਨ ਵੀ ਬੀ ਡੀ ਸੀ ਪੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜੇਸ਼ ਰਿਖੀ, ਐਨ ਵੀ ਬੀ ਡੀ ਸੀ ਪੀ ਸਹਾਇਕ ਮੁਹੰਮਦ ਰਾਸ਼ਿਦ ਅਤੇ ਵਿਕਰਮ ਸਿੰਘ ਵੀ ਹਾਜ਼ਰ ਸਨ

Continue Reading

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਕੀਤਾ ਜਾ ਰਿਹਾ ਹੈ ਪੂਰਾ- ਸੇਖੋਂ

-ਹਲਕੇ ਦੇ 5 ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 27.34 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ ਫ਼ਰੀਦਕੋਟ 20 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ਸਿੱਖਿਆ ਦੇ ਖੇਤਰ ਵਿੱਚ ਆਈ ਵੱਡੀ ਕ੍ਰਾਂਤੀ ਹੈ। ਇਹ ਪ੍ਰਗਟਾਵਾ […]

Continue Reading

ਹਥਿਆਰ ਬਰਾਮਦਗੀ ਦੌਰਾਨ ਅੱਤਵਾਦੀ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਵਿੱਚ ਜ਼ਖ਼ਮੀ

ਬਟਾਲਾ, 20 ਮਈ, ਦੇਸ਼ ਕਲਿਕ ਬਿਊਰੋ :ਬਟਾਲਾ ਵਿੱਚ ਅੱਤਵਾਦੀ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਜਤਿਨ ਕੁਮਾਰ ਉਰਫ਼ ਰੋਹਨ ਜ਼ਖਮੀ ਹੋ ਗਿਆ। ਇਸ ਮਾਡਿਊਲ ਦੇ ਕੁੱਲ 6 ਹੋਰ ਅੱਤਵਾਦੀਆਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।ਜਦੋਂ ਉਕਤ ਅੱਤਵਾਦੀ ਜਤਿਨ ਨੂੰ ਹਥਿਆਰ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ, ਤਾਂ […]

Continue Reading

ਭਾਖੜਾ ਜਲ ਵਿਵਾਦ : ਹਾਈਕੋਰਟ ‘ਚ ਦੋ ਦਿਨ ਬਾਅਦ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਦਰਮਿਆਨ ਚੱਲ ਰਹੇ ਪਾਣੀ ਵਿਵਾਦ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ (20 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਸਮੇਂ ਦੌਰਾਨ, ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐਮਬੀ ਨੇ ਇਸ ਮਾਮਲੇ ਵਿੱਚ ਆਪਣੇ ਜਵਾਬ ਦਾਇਰ ਕੀਤੇ ਹਨ। ਜਦੋਂ ਕਿ ਪੰਜਾਬ ਸਰਕਾਰ […]

Continue Reading

ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ- ਮੁੱਖ ਗ੍ਰੰਥੀ

ਅੰਮ੍ਰਿਤਸਰ, 20 ਮਈ- ਦੇਸ਼ ਕਲਿੱਕ ਬਿਓਰੋਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ […]

Continue Reading

BBMB ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਮੰਗ ਅਨੁਸਾਰ ਪਾਣੀ ਦੇਣ ਲਈ ਸਹਿਮਤ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਮੰਗ ਅਨੁਸਾਰ ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੇਣ ਲਈ ਸਹਿਮਤੀ ਦਿੱਤੀ ਹੈ। 15 ਮਈ ਨੂੰ ਬੀਬੀਐਮਬੀ ਹੈੱਡਕੁਆਰਟਰ ਵਿਖੇ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਵਿੱਚ 21 ਤੋਂ 31 ਮਈ ਤੱਕ ਪੰਜਾਬ ਨੇ 17,000 ਕਿਊਸਿਕ, ਹਰਿਆਣਾ ਨੇ 10,300 ਕਿਊਸਿਕ ਅਤੇ ਰਾਜਸਥਾਨ ਨੇ 12,400 ਕਿਊਸਿਕ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਵੰਡਣਗੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਲਗਾਤਾਰ ਤਤਪਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ 20 ਮਈ 2025 ਨੂੰ ਸਵੇਰੇ 11:45 ਵਜੇ, […]

Continue Reading

ਗੋਲੀਬਾਰੀ ਕਰਕੇ ਭੱਜ ਰਹੇ ਤਸਕਰ ਨੂੰ ਪੁਲਿਸ ਨੇ ਗੋਲੀ ਮਾਰ ਕੇ ਦਬੋਚਿਆ

ਜਗਰਾਓਂ, 20 ਮਈ, ਦੇਸ਼ ਕਲਿਕ ਬਿਊਰੋ :ਜਗਰਾਉਂ ਦੇ ਗੁਰੂਸਰ ਪਿੰਡ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਅੱਜ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਤਸਕਰ ਰੋਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੜਾ ਭਾਈਕੇ, ਫਿਰੋਜ਼ਪੁਰ ਦੀ ਪੈਰ ਵਿੱਚ ਗੋਲੀ ਮਾਰ ਦਿੱਤੀ, ਜੋ ਕਿ ਇੱਕ ਬਾਈਕ ‘ਤੇ ਭੱਜ ਰਿਹਾ ਸੀ। ਗੋਲੀ ਲੱਗਣ […]

Continue Reading

ਪਠਾਨਕੋਟ ‘ਚ ਫੌਜੀ ਜਵਾਨ ਨੇ ਰਚਿਆ ਖੁਦ ਦੇ ਅਗਵਾ ਹੋਣ ਦਾ ਡਰਾਮਾ

ਪਠਾਨਕੋਟ, 20 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਵਿਚਕਾਰ, ਪਠਾਨਕੋਟ ਦੇ ਮਾਮੂਨ ਆਰਮੀ ਕੈਂਟ ਤੋਂ ਚਾਰ ਦਿਨ ਪਹਿਲਾਂ ਇੱਕ ਫੌਜ ਦਾ ਜਵਾਨ ਅਚਾਨਕ ਲਾਪਤਾ ਹੋ ਗਿਆ। ਜਵਾਨ ਦੇ ਲਾਪਤਾ ਹੋਣ ਤੋਂ ਬਾਅਦ, ਉਸਦੀ ਪਤਨੀ ਨੂੰ ਵੀ ਇੱਕ ਮੈਸਜ ਆਇਆ।ਮੈਸਜ ਪੜ੍ਹ ਕੇ ਔਰਤ ਦੇ ਰੋਂਗਟੇ ਖੜ੍ਹੇ ਹੋ ਗਏ। ਮੈਸਜ ਵਿੱਚ ਉਸ […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਪਰਮਜੀਤ ਸਿੰਘ ਪੰਮਾ ਜ਼ਖਮੀ

ਜਲੰਧਰ, 20 ਮਈ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਜਲੰਧਰ ਵਿੱਚ ਜਲੰਧਰ ਦਿਹਾਤੀ ਪੁਲਿਸ ਅਤੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ। ਇਹ ਮੁਕਾਬਲਾ ਜਲੰਧਰ ਦੇ ਆਦਮਪੁਰ ਦੇ ਪਿੰਡ ਕਾਲੜਾ ਮੋੜ ਨੇੜੇ ਹੋਇਆ।ਮੁਕਾਬਲੇ ਦੌਰਾਨ, ਹੁਸ਼ਿਆਰਪੁਰ ਦੇ ਬਿੰਜੋ ਇਲਾਕੇ ਦਾ ਰਹਿਣ ਵਾਲਾ ਗੈਂਗਸਟਰ ਪਰਮਜੀਤ ਸਿੰਘ ਪੰਮਾ ਜ਼ਖਮੀ ਹੋ ਗਿਆ। ਉਸ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ […]

Continue Reading