News

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਚੰਡੀਗੜ•, 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ […]

Continue Reading

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਲਹਿਰਾਗਾਗਾ, 11 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਲੋਕ ਆਪਣੀ ਦਿਆਲਤਾ ਅਤੇ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ […]

Continue Reading

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ।ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ […]

Continue Reading

ਪੰਜਾਬ ਦੇ 2 ਜ਼ਿਲ੍ਹਿਆਂ ‘ਚ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ‘ਤੇ ਸਥਿਤੀ ਆਮ ਹੋਣ ਲੱਗੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਰੇ ਬੰਦ ਸਕੂਲ ਅਤੇ ਕਾਲਜ ਕੱਲ੍ਹ (12 ਮਈ) ਤੋਂ ਖੁੱਲ੍ਹ ਜਾਣਗੇ। ਹਾਲਾਂਕਿ, ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਡੀਸੀਜ਼ […]

Continue Reading

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਨੰਗਲ (ਰੂਪਨਗਰ), 11 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ। ਮੁੱਖ ਮੰਤਰੀ ਅੱਜ ਨੰਗਲ […]

Continue Reading

ਪੰਜਾਬ ਦੇ ਹੱਕ ਲਈ ‘ਆਪ’ ਕੈਬਨਿਟ ਮੈਦਾਨ ਵਿੱਚ, ਭਾਜਪਾ ਦੀ ਜਲ-ਸਾਜ਼ਿਸ਼ ਵਿਰੁੱਧ ਖੋਲ੍ਹਿਆ ਮੋਰਚਾ

ਚੰਡੀਗੜ੍ਹ, 11 ਮਈ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਜ਼ਬਰਦਸਤੀ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਪਾਰਟੀ ਆਗੂਆਂ ਨੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਆਗੂਆਂ ਅਤੇ ਵਰਕਰਾਂ […]

Continue Reading

CBSE results 2025: 10ਵੀਂ, 12ਵੀਂ ਦੇ ਨਤੀਜੇ ਜਲਦ

ਨਵੀਂ ਦਿੱਲੀ: 11 ਮਈ, ਦੇਸ਼ ਕਲਿੱਕ ਬਿਓਰੋCBSE results 2025: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਜਲਦੀ ਹੋਣ ਦੀ ਸੰਭਾਵਨਾ ਹੈ। ਇਹ ਨਤੀਜੇ ਸੰਭਾਵਿਤ ਤੌਰ ‘ਤੇ 11 ਤੋਂ 15 ਮਈ 2025 ਦੇ ਵਿਚਕਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਭਾਰਤ ਅਤੇ […]

Continue Reading

BBMB ਨੂੰ ਦਿੱਤੇ ਪੈਸੇ ਦਾ ਆਡਿਟ ਕਰਵਾਏਗੀ ਪੰਜਾਬ ਸਰਕਾਰ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ‘ਤੇ ਪਾਣੀ ਅਤੇ ਸਰੋਤਾਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ BBMB ਨੂੰ ਦਿੱਤੀ ਜਾ ਰਹੀ ਰਕਮ ਦਾ ਹੁਣ ਆਡਿਟ ਕਰਵਾਇਆ ਜਾਵੇਗਾ ਕਿਉਂਕਿ ਇਹ ਬੋਰਡ ਸੂਬੇ […]

Continue Reading

IPL 2025 ਮੈਚਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 11ਮਈ, ਦੇਸ਼ ਕਲਿੱਕ ਬਿਓਰੋIPL 2025 ਮੈਚਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਮੈਚ 17 ਮਈ ਤੋਂ ਸ਼ੁਰੂ ਹੋਣਗੇ ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੈਚ ਭਾਰਤ ਪਾਕਿਸਤਾਨ ਵਿੱਚ ਵੱਧ ਰਹੇ ਤਣਾਅ ਕਾਰਨ ਅੱਗੇ ਪਾ ਦਿੱਤੇ ਸਨ ।

Continue Reading

ਪੰਜਾਬ ‘ਚ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਦੋ ਜਸੂਸ ਗ੍ਰਿਫਤਾਰ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 2 ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਭਾਰਤੀ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਹੇ ਸਨ। ਬਦਲੇ ਵਿੱਚ, ਉਨ੍ਹਾਂ ਨੂੰ ਔਨਲਾਈਨ ਭੁਗਤਾਨ ਮਿਲ ਰਿਹਾ ਸੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਦੋ ਮੋਬਾਈਲ […]

Continue Reading