News

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ ਨੰਗਲ (ਰੂਪਨਗਰ), 8 ਮਈ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ […]

Continue Reading

ਲੋਕ ਹਿਤੈਸ਼ੀ ਸੱਥ ਬਠਿੰਡਾ ਨੇ ਬੱਸ ਸਟੈਂਡ ਦੀ ਲੋਕੇਸ਼ਨ ਬਦਲਣ ਵਿਰੁੱਧ ਮਤਾ ਪਾਇਆ

ਬਠਿੰਡਾ : 8 ਮਈ, ਦੇਸ਼ ਕਲਿੱਕ ਬਿਓਰੋਲੋਕ ਹਿਤੈਸ਼ੀ ਸੱਥ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੇ ਬੱਸ ਅੱਡੇ ਦੀ ਥਾਂ ਨੂੰ ਨਾ ਬਦਲਣ ਸੰਬੰਧੀ ਮਤਾ ਪਾਸ ਕੀਤਾ ਗਿਆ ਹੈ । ਲੋਕ ਹਿਤੈਸ਼ੀ ਸੱਥ ਦੇ ਪ੍ਰਧਾਨ ਕਰਨੈਲ ਸਿੰਘ ਮਾਨ ਅਤੇ ਸਕੱਤਰ ਦਰਸ਼ਨ ਸਿੰਘ ਭੁੱਲਰ ਨੈ ਕਿਹਾ ਭਾਵੇਂ ਕਿ ਲੋਕ ਹਿਤੈਸ਼ੀ ਸੱਥ ਬਠਿੰਡਾ ਦਾ ਮੁੱਖ ਉਦੇਸ਼ ਸਮਾਜ ਵਿੱਚ ਅਜਿਹੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

ਮਾਲੇਰਕੋਟਲਾ 08 ਮਈ : ਦੇਸ਼ ਕਲਿੱਕ ਬਿਓਰੋ      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿ ਕੇ ਬਚਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ । ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।                ਅਵਾਮ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।             ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਸਮੇਤ ਕਿਸੇ ਵੀ ਚੀਜ਼ ਦੀ ਜਮ੍ਹਾਖੋਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।            ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਲੋਕ ਹਿੱਤ ਵਿੱਚ ਜਾਰੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫ਼ਵਾਹ ਫੈਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਸਮੇਂ ਪੱਤਰਕਾਰ ਅਹਿਮ ਰੋਲ ਅਦਾ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਗਏ ਕੈਂਪ ’ਚ 72 ਵਿਅਕਤੀਆਂ ਨੇ ਕੀਤਾ ਖੂਨਦਾਨ

ਮੋਹਾਲੀ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ  ਰੈੱਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਿਸ਼ਵਾਸ ਫਾਊਡੇਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ, ਸੈਕਟਰ-76, ਮੋਹਾਲੀ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕੈਂਪ ਵਿੱਚ 72 […]

Continue Reading

ਲੁਧਿਆਣਾ ‘ਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ

ਲੁਧਿਆਣਾ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਰੇ ਜ਼ਿਲ੍ਹੇ ਦੇ ਸਕੂਲ 9 ਅਤੇ 10 ਮਈ ਲਈ ਮੁਕੰਮਲ ਬੰਦ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਕੂਲ 11 ਮਈ ਤੱਕ ਬੰਦ

ਅੰਮ੍ਰਿਤਸਰ: 8 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਕੂਲ 11 ਮਈ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਹੁਕਮ ਭਾਰਤ ਪਾਕਿਸਤਾਨ ਵਿੱਚ ਵਧੇ ਤਣਾਅ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਜ਼ਿਲਾ ਮਜਿਸਟਰੇਟ ਸਾਕਸ਼ੀ ਸਾਹਨੀ ਨੇ ਸੰਕਟਕਾਲ ਸਥਿਤੀ ਕਾਰਨ ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਾਰੇ ਸਰਕਾਰੀ ਤੇ […]

Continue Reading

PM ਨਰਿੰਦਰ ਮੋਦੀ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ, Alert ਰਹਿਣ ਲਈ ਕਿਹਾ

ਨਵੀਂ ਦਿੱਲੀ, 8 ਮਈ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਮੰਤਰਾਲਿਆਂ ਦੇ ਸਕੱਤਰਾਂ ਨੂੰ ਅਲਰਟ ਰਹਿਣ ਤੇ ਆਪਣੇ ਮੰਤਰਾਲਿਆਂ ਦੇ ਕੰਮਕਾਜ ਦੀ ਵਿਸਥਾਰ ਨਾਲ ਸਮੀਖਿਆ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਜ਼ਰੂਰੀ ਪ੍ਰਣਾਲੀਆਂ, 24×7 ਤਿਆਰੀ, ਐਮਰਜੈਂਸੀ ਪ੍ਰਤੀਕਿਰਿਆ ਅਤੇ ਅੰਦਰੂਨੀ ਸੰਚਾਰ ਪ੍ਰੋਟੋਕੋਲ […]

Continue Reading

ਪਾਕਿਸਤਾਨ ਵਲੋਂ 15 ਤੋਂ ਵੱਧ ਭਾਰਤੀ ਫੌਜੀ ਠਿਕਾਣਿਆਂ ‘ਤੇ ਹਮਲਾ, S400 ਰੱਖਿਆ ਪ੍ਰਣਾਲੀ ਨੇ ਕੀਤਾ ਨਾਕਾਮ

ਭਾਰਤ ਨੇ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਹਵਾਈ ਰੱਖਿਆ ਪ੍ਰਣਾਲੀ ਨੂੰ ਕੀਤਾ ਤਬਾਹਨਵੀਂ ਦਿੱਲੀ, 8 ਮਈ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸੰਧੂਰ ਤੋਂ ਅਗਲੇ ਦਿਨ, ਯਾਨੀ ਬੁੱਧਵਾਰ-ਵੀਰਵਾਰ ਰਾਤ ਨੂੰ ਪਾਕਿਸਤਾਨ ਨੇ 15 ਤੋਂ ਵੱਧ ਭਾਰਤੀ ਫੌਜੀ ਠਿਕਾਣਿਆਂ ‘ਤੇ ਹਮਲਾ ਕੀਤਾ। ਭਾਰਤ ਨੇ ਰੂਸ ਤੋਂ ਪ੍ਰਾਪਤ S400 ਰੱਖਿਆ ਪ੍ਰਣਾਲੀ ਰਾਹੀਂ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ।ਬਦਲੇ ਵਿੱਚ, […]

Continue Reading

ਪਾਕਿਸਤਾਨ ਵਲੋਂ ਪੰਜਾਬ ‘ਚ 8 ਵੱਡੇ ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼

ਚੰਡੀਗੜ੍ਹ, 8 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨੇ ਭਾਰਤ ਦੇ ਉੱਤਰੀ ਅਤੇ ਪੱਛਮੀ ਸ਼ਹਿਰਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਆਦਮਪੁਰ, ਲੁਧਿਆਣਾ, ਬਠਿੰਡਾ ਅਤੇ ਚੰਡੀਗੜ੍ਹ ਵਿੱਚ ਹੋਏ ਇਨ੍ਹਾਂ ਹਮਲਿਆਂ ਨੂੰ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਨਾਕਾਮ ਕਰ ਦਿੱਤਾ।ਬੁੱਧਵਾਰ ਰਾਤ ਨੂੰ ਅੰਮ੍ਰਿਤਸਰ ਵਿੱਚ ਧਮਾਕਿਆਂ […]

Continue Reading

ਪੰਜਾਬ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ: 8 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਪੁਲਿਸ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading