News
ਅੱਜ ਤੜਕੇ ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter, ਤਿੰਨ ਪਿਸਤੌਲ ਬਰਾਮਦ
ਜਲੰਧਰ, 1 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਤੜਕੇ ਮਕਸੂਦਾਂ ਇਲਾਕੇ ਵਿੱਚ ਇੱਕ ਖਤਰਨਾਕ ਗੈਂਗਸਟਰ ਸਾਜਨ ਨਈਅਰ ਨੂੰ ਮੁਕਾਬਲੇ ਵਿੱਚ ਜ਼ਖਮੀ ਕਰ ਦਿੱਤਾ। ਇਸ ਮੁਕਾਬਲੇ ਦੌਰਾਨ, ਸਾਜਨ ਨਈਅਰ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਾਜਨ ਨਈਅਰ […]
Continue Readingਪਾਕਿਸਤਾਨ ਨੇ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ 150 ਟਰੱਕਾਂ ਨੂੰ ਦਿੱਤੀ ਇਜਾਜ਼ਤ
ਅੰਮ੍ਰਿਤਸਰ, 1 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ 150 ਟਰੱਕਾਂ ਨੂੰ ਵਾਹਗਾ ਸਰਹੱਦ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫੈਸਲਾ ਇਸਲਾਮਾਬਾਦ ਸਥਿਤ ਅਫਗਾਨਿਸਤਾਨ ਦੂਤਾਵਾਸ ਦੀ ਬੇਨਤੀ ‘ਤੇ ਲਿਆ ਗਿਆ ਹੈ। ਹਾਲਾਂਕਿ, ਹੁਣ ਇਸ ਗੱਲ ‘ਤੇ ਸ਼ੰਕੇ ਹਨ ਕਿ ਕੀ ਭਾਰਤ […]
Continue Readingਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ, ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 […]
Continue Readingਨਦੀ ‘ਚ ਨਹਾਉਣ ਗਏ 6 ਬੱਚਿਆਂ ਦੀ ਡੁੱਬਣ ਨਾਲ ਮੌਤ
ਗਾਂਧੀਨਗਰ, 1 ਮਈ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਕਨੀਜ ਪਿੰਡ ਵਿੱਚ ਬੁੱਧਵਾਰ ਨੂੰ ਨਦੀ ਵਿੱਚ ਨਹਾਉਣ ਗਏ ਛੇ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਐਸਪੀ ਰਾਜੇਸ਼ ਗੜ੍ਹੀਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਨੂੰ ਅੰਜਾਮ ਦਿੱਤਾ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ […]
Continue Readingਪਾਕਿਸਤਾਨ ਨੇ ISI ਮੁਖੀ ਨੂੰ NSA ਲਾਇਆ, ਮੌਜੂਦਾ ਸਥਿਤੀ ‘ਚ ਅਮਰੀਕਾ ਤੋਂ ਮਦਦ ਮੰਗੀ
ਪਾਕਿਸਤਾਨ ਨੇ ISI ਮੁਖੀ ਨੂੰ NSA ਲਾਇਆ, ਮੌਜੂਦਾ ਸਥਿਤੀ ‘ਚ ਅਮਰੀਕਾ ਤੋਂ ਮਦਦ ਮੰਗੀਇਸਲਾਮਾਬਾਦ, 1 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਤੋਂ ਬਾਅਦ ਵਧਦੇ ਤਣਾਅ ਦੇ ਵਿਚਕਾਰ, ਪਾਕਿਸਤਾਨ ਨੇ ਹੁਣ ISI ਮੁਖੀ ਲੈਫਟੀਨੈਂਟ ਜਨਰਲ ਅਸੀਮ ਮਲਿਕ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨਿਯੁਕਤ ਕੀਤਾ ਹੈ। ਇਹ ਨਿਯੁਕਤੀ 29 ਅਪ੍ਰੈਲ ਨੂੰ ਕੀਤੀ ਗਈ ਸੀ, ਪਰ ਮੀਡੀਆ ਨੂੰ […]
Continue ReadingBBMB ਦੀ ਪੰਜ ਘੰਟੇ ਚੱਲੀ ਮੀਟਿੰਗ ‘ਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ, ਪੰਜਾਬ ਵੱਲੋਂ ਇਨਕਾਰ
ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਲਿਆ ਗਿਆ।ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ […]
Continue Readingਅੱਜ ਦਾ ਇਤਿਹਾਸ
1 ਮਈ 1923 ਤੋਂ ਭਾਰਤ ‘ਚ ਮਈ ਦਿਵਸ ਮਨਾਇਆ ਜਾਣ ਲੱਗਾ ਸੀਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ:-
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-05-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]
Continue Readingਨਵੀਂ ਪੈਨਸ਼ਨ ਸਕੀਮ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ
ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।
Continue Reading
