News

ਮੋਹਿੰਦਰ ਭਗਤ ਵੱਲੋਂ ਬਜਟ ਵਿੱਚ ਜਲੰਧਰ ਨੂੰ ਤੋਹਫੇ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਬਾਗਬਾਨੀ ਵਿਭਾਗ ਲਈ ਰੱਖੇ 137 ਕਰੋੜ ਰੁਪਏ ਬਜਟ ਨੂੰ ਵਿਕਾਸ-ਮੁਖੀ ਤੇ ਲੋਕ ਪੱਖੀ ਦੱਸਿਆ ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਅੱਜ ਬਜਟ ਵਿੱਚ ਜਲੰਧਰ ਸ਼ਹਿਰ ਨੂੰ ਵੱਡੇ ਤੋਹਫੇ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ […]

Continue Reading

ਪੰਜਾਬ ਸਰਕਾਰ ਦੇ ਬਜਟ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਨ ਦੀ ਸਾਂਝੇ ਫਰੰਟ ਵੱਲੋਂ ਨਿਖੇਧੀ

27-28 ਮਾਰਚ ਨੂੰ ਖੋਖਲੇ ਬਜਟ ਦੀਆਂ ਕਾਪੀਆਂ ਫੂਕਣ ਦਾ ਸੱਦਾ ਦਲਜੀਤ ਕੌਰ  ਚੰਡੀਗੜ੍ਹ, 26 ਮਾਰਚ, 2025: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 24-25 ਮਾਰਚ ਨੂੰ ਮੋਹਾਲੀ ਵਿਖੇ ਲਗਾਤਾਰ ਕੀਤੀਆਂ ਗਈਆਂ ਦੋ ਰੈਲੀਆਂ ਅਤੇ ਵਿਧਾਨ ਸਭਾ ਵੱਲ ਕੀਤੇ ਗਏ ਮਾਰਚ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ […]

Continue Reading

“ਬਦਲਦਾ ਪੰਜਾਬ” ਬਜਟ: ਪੰਜਾਬ ਨੇ ਫ਼ਸਲੀ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਮਾਰਚ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੁਸ਼ਹਾਲੀ ਦੇ ਬੀਜ ਬੀਜਣ ਲਈ, ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਆਪਣੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਖੇਤੀਬਾੜੀ ਨੂੰ ਇੱਕ ਟਿਕਾਊ […]

Continue Reading

ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 26 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ ਜੁਆਇੰਟ ਡਾਇਰੈਕਟਰ ਸਰਦਾਰ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਭਾਗ ਵੱਲੋਂ ਜਾਰੀ ਨਵੇਂ ਤਾਇਨਾਤੀ ਹੁਕਮਾਂ ਉਪਰੰਤ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਹ ਪਦਉਨਤੀ ਵਿਭਾਗ ਦੀ […]

Continue Reading

ਰਣਦੀਪ ਸਿੰਘ ਆਹਲੂਵਾਲੀਆ ਨੇ ਐਡੀਸ਼ਨਲ ਡਾਇਰੈਕਟਰ ਲੋਕ ਸੰਪਰਕ ਵਿਭਾਗ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋ ਰਣਦੀਪ ਸਿੰਘ ਆਹਲੂਵਾਲੀਆ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਰਣਦੀਪ ਸਿੰਘ ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਫਸਰ ਹਨ, ਮੌਜੂਦਾ ਸਮੇਂ ਵਿੱਚ ਵਿਭਾਗ ਦੇ ਸੀਨੀਅਰ ਮੋਸਟ ਜੁਅਇੰਟ ਡਾਇਰੈਕਟਰ […]

Continue Reading

ਬਜਟ ‘ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਇੱਕ ਰੁਪਿਆ ਵੀ ਨਹੀਂ ਵਧਾਇਆ : ਬਰਿੰਦਰਜੀਤ ਕੌਰ ਛੀਨਾ

ਅੰਮ੍ਰਿਤਸਰ, 26 ਮਾਰਚ, ਦੇਸ਼ ਕਲਿੱਕ ਬਿਓਰੋ : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਪੂਰੀ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਚੌਥੇ ਬਜਟ ਦੀ ਨਿਖੇਧੀ ਕਰਦਿਆਂ ਹੋਇਆ ਕਿਹਾ ਕਿ ਇਸ ਵਿੱਚ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਇੱਕ ਰੁਪਿਆ ਵੀ ਵਧਾਇਆ ਨਹੀਂ ਗਿਆ ਜਦਕਿ […]

Continue Reading

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ : ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ […]

Continue Reading

ਬਜਟ ‘ਚ ਔਰਤਾਂ ਨੂੰ ਹਜ਼ਾਰ-ਹਜ਼ਾਰ ਨਾ ਦੇਣਾ ਧੋਖਾ : ਹਰਗੋਬਿੰਦ ਕੌਰ

ਚੰਡੀਗੜ੍ਹ , 26 ਮਾਰਚ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਕਰੋੜਾਂ ਔਰਤਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਔਰਤਾਂ ਆਪਣੇ ਆਪ ਨੂੰ ਠੱਗੀਆਂ ਠੱਗੀਆਂ ਮਹਿਸੂਸ ਕਰ ਰਹੀਆਂ ਹਨ । ਉਹਨਾਂ ਕਿਹਾ ਕਿ ਔਰਤਾਂ ਨੂੰ ਉਮੀਦ ਸੀ […]

Continue Reading

ਦਿਸ਼ਾ ਹੀਣ ਬਜਟ, ਕੋਈ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਸਰਕਾਰ ਨੇ : ਕੁਲਜੀਤ ਬੇਦੀ

ਮੋਹਾਲੀ ਦੀਆਂ ਜ਼ਮੀਨਾਂ ਤੋਂ ਅਰਬਾਂ ਰੁਪਏ ਕਮਾਉਣ ਵਾਲੀ ਸਰਕਾਰ ਨੇ ਮੋਹਾਲੀ ਨਹੀਂ ਦਿੱਤਾ ਕੋਈ ਨਵਾਂ ਪ੍ਰੋਜੈਕਟ: ਡਿਪਟੀ ਮੇਅਰ ਮੋਹਾਲੀ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਹੈ ‌। ਉਹਨਾਂ ਕਿਹਾ ਕਿ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦਿਆਂ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ 10 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਫਾਰਮ, ਚੋਣ ਨਤੀਜੇ 29 ਨੂੰ

ਮੋਹਾਲੀ, 26 ਮਾਰਚ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ ਗਵਰਨਿੰਗ ਬਾਡੀ ਦੀ ਚੋਣ ਵਿਚ ਅੱਜ 26 ਮਾਰਚ 2025 ਨੂੰ ਨਾਜ਼ਮਦਗੀ ਫਾਰਮ ਭਰਨ ਦਾ ਕੰਮ ਮੁਕੰਮਲ ਹੋ ਗਿਆ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਸਵੇਰੇ 11.00 ਤੋਂ ਦੁਪਹਿਰ 1.00 ਵਜੇ ਤੱਕ ਫਾਰਮ ਲਏ ਗਏ। ਇਸ ਦੌਰਾਨ ਪਟਵਾਰੀ-ਸ਼ਾਹੀ […]

Continue Reading