News

 ⁠ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ 

ਫ਼ਰੀਦਕੋਟ 22 ਮਾਰਚ , ਦੇਸ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ  ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ  ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ […]

Continue Reading

ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਲੇਰਕੋਟਲਾ 22 ਮਾਰਚ : ਦੇਸ਼ ਕਲਿੱਕ ਬਿਓਰੋ                      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ ।         ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ ।            ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਾਣੀ ਨਾਲ ਸੰਬੰਧਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਹੀ ਸੈਨੀਟੇਸ਼ਨ ਸਹੂਲਤਾਂ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਲਈ, ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।                 ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਲੀ ਪਏ ਪਲਾਟਾਂ ਦੀ ਨਿਯਮਿਤ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਉਪਾਏ ਕਰਨ। ਇਸ ਨਾਲ ਮੱਛਰਾਂ ਦੀ ਵਾਧੀ ਨੂੰ ਰੋਕਿਆ ਜਾ ਸਕਦਾ ਹੈ, ਜੋ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ।  ਉਨ੍ਹਾਂ ਹੋਰ ਕਿਹਾ ਕਿ ਸੀਵਰੇਜ,ਸੜਕਾਂ,ਖਾਲੀ ਪਏ ਪਲਾਟਾਂ,ਪਾਰਕਾਂ ਆਦਿ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ  ਪੀਣ ਯੋਗ ਪਾਣੀ ਦੀ ਸਪਲਾਈ ,ਸੀਵਰੇਜ, ਸੀਵਰੇਜ ਟ੍ਰਰਿਟਮੈਂਟ ਪਲਾਂਟ,ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੈਡੀਕਲ ਵੇਸਟ,ਸੋਲਿਡ ਵੇਸਟ ਮੈਨੇਜਮੈਂਟ ਸਮੇਤ ਹੋਰ ਕੰਮਾਂ ਦਾ ਵੀ ਜਾਇਜਾ ਲਿਆ।            ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਸਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਿਹਤਮੰਦ ਬਣਾ ਸਕਦੇ ਹਾਂ।             ਇਸ  ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸ਼ੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ ,ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਕਾਰਜ ਸਾਧਕ ਅਫ਼ਸਰ ਅਮਰਗੜ੍ਹ ਗੁਰਿੰਦਰਦੀਪ ਸਿੰਘ ਤੋਂ ਇਲਾਵਾ […]

Continue Reading

ਪਰਲਜ਼ ਗਰੁੱਪ ਦੇ ਮਾਲਕ ਦਾ ਜਵਾਈ ਗ੍ਰਿਫਤਾਰ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਪਰਲਜ਼ ਗਰੁੱਪ ਦੇ ਮਾਲਕ ਮਰਹੂਮ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਈਡੀ ਵੱਲੋਂ ਦਿੱਤੀ ਗਈ। ਈਡੀ ਵੱਲੋਂ ਕਿਹਾ ਗਿਆ ਕਿ ਈਡੀ ਦਿੱਲੀ ਜੋਨਲ ਦਫ਼ਤਰ ਵੱਲੋਂ ਮਰਹੂਮ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ […]

Continue Reading

“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਖਿਡਾਰੀ ਵੀ ਕਰਨਗੇ ਲੋਕਾਂ ਨੂੰ ਜਾਗਰੂਕ

ਫਰੀਦਕੋਟ 22 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ,ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਵਾਲੇ ਪਾਸੇ ਉਤਸ਼ਾਹਿਤ ਕਰਨ ਲਈ […]

Continue Reading

ਪ੍ਰੋਫੈਸਰ ਬਣਿਆ ਦਰਿੰਦਾ, ਵਿਦਿਆਰਥਣ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਗ੍ਰਿਫਤਾਰ

ਦਿਸਪੁਰ, 22 ਮਾਰਚ, ਦੇਸ਼ ਕਲਿਕ ਬਿਊਰੋ :ਅਸਾਮ ਦੇ ਸਿਲਚਰ ਵਿੱਚ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀ) ਦੇ ਇੱਕ ਸਹਾਇਕ ਪ੍ਰੋਫੈਸਰ ਨੂੰ ਇੱਕ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ।ਪ੍ਰੋਫੈਸਰ ਦੀ ਪਛਾਣ ਕੋਟੇਸ਼ਵਰ ਰਾਜੂ ਧੇਨੁਕੋਂਡਾ ਵਜੋਂ ਹੋਈ ਹੈ। ਪੀੜਤਾ ਦੀ ਸ਼ਿਕਾਇਤ ‘ਤੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਪੀੜਤ ਵਿਦਿਆਰਥਣ ਦੀ ਸ਼ਿਕਾਇਤ ਅਨੁਸਾਰ […]

Continue Reading

ਮੁਲਾਜ਼ਮਾਂ ਨੂੰ ਲੱਗ ਸਕਦਾ ਝਟਕਾ! DA ਨੂੰ ਲੈ ਕੇ ਸਰਕਾਰ ਲੈ ਸਕਦੀ ਫੈਸਲਾ

ਨਵੀਂ ਦਿੱਲੀ, 22 ਮਾਰਚ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਮਹਿੰਗਾਈ ਭੱਤੇ (DA) ਦੀ ਉਡੀਕ ਕਰ ਰਹੇ ਹਨ, ਪ੍ਰੰਤ ਹੁਣ ਕੇਂਦਰੀ ਮੁਲਾਜ਼ਮਾਂ ਨੂੰ ਇਕ ਵੱਡਾ ਝਟਕਾ ਲੱਗ ਸਕਦਾ ਹੈ। ਇਸ ਵਾਰ ਡੀਏ ਨੂੰ ਲੈ ਕੇ ਮੁਲਾਜ਼ਮਾਂ ਦੇ ਪੱਲੇ ਨਿਰਾਸ਼ਾ ਪੈ ਸਕਦੀ ਹੈ। ਸਰਕਾਰ ਡੀਏ ਵਿੱਚ ਵਾਧੇ ਨੂੰ ਲੈ ਕੇ ਜੋ ਫੈਸਲਾ ਕਰਨ […]

Continue Reading

24 ਮਾਰਚ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ

ਫਾਜ਼ਿਲਕਾ 22 ਮਾਰਚ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਮਾਰਚ 2025 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਮਿਡਲੈਂਡ ਮਾਈਕਰੋ ਫਾਈਨਾਂਸ ਲਿਮਟਿਡ, ਐਲ.ਆਈ.ਸੀ. ਅਤੇ ਪੁਖਰਾਜ ਹੈਲਥ ਕੇਅਰ ਕੰਪਨੀਆਂ ਸਮੂਲੀਅਤ ਕਰ ਰਹੀਆਂ ਹਨ। […]

Continue Reading

ਬੀ.ਡੀ.ਪੀ.ਓ.ਅਮਰਗੜ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਏ.ਪੀ.ਓ ਮਗਨਰੇਗਾ ਗੈਰ ਹਾਜ਼ਰ

ਮਾਲੇਰਕੋਟਲਾ 22 ਮਾਰਚ : ਦੇਸ਼ ਕਲਿੱਕ ਬਿਓਰੋ           ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰੀ ਵਿੱਚ ਸਟਾਫ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਪਿਛਲੇ ਦਿਨੀਂ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਰਗੜ੍ਹ ਦੀ ਚੈਕਿੰਗ ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵਲੋਂ ਕੀਤੀ ਗਈ । ਚੈਕਿੰਗ ਦੌਰਾਨ ਏ.ਪੀ.ਓ ਮਗਨਰੇਗਾ ਗੈਰ ਹਾਜ਼ਰ ਪਾਇਆ ਗਿਆ। […]

Continue Reading

ਕੁਰੂਕਸ਼ੇਤਰ ‘ਚ ਮਹਾਯੱਗ ਦੌਰਾਨ ਭੋਜਨ ਨੂੰ ਲੈ ਕੇ ਹੰਗਾਮਾ, ਗੋਲੀ ਲੱਗਣ ਨਾਲ ਇੱਕ ਗੰਭੀਰ ਜ਼ਖਮੀ

ਕੁਰੂਕਸ਼ੇਤਰ: 22 ਮਾਰਚ, ਦੇਸ਼ ਕਲਿੱਕ ਬਿਓਰੋਕੁਰੂਕਸ਼ੇਤਰ ਦੇ ਕੇਸ਼ਵ ਪਾਰਕ ਵਿਖੇ ਮਹਾਯੱਗ ਵਿੱਚ ਭੋਜਨ ਨੂੰ ਲੈ ਕੇ ਵਿਵਾਦ ਇੰਨਾ ਵਧ ਗਿਆ ਕਿ ਮਾਹੌਲ ਤਣਾਅਪੂਰਨ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਮਹਾਯੱਗ ਵਿੱਚ ਬ੍ਰਾਹਮਣਾਂ ਨੂੰ ਬਾਸੀ ਭੋਜਨ ਪਰੋਸਣ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਸਥਿਤੀ ਤਨਾਅਪੂਰਨ ਹੋ ਗਈ। ਝਗੜੇ ਦੌਰਾਨ ਇੱਕ ਸੁਰੱਖਿਆ ਕਰਮਚਾਰੀ […]

Continue Reading

ਪੰਜਾਬ ‘ਚ ਹਿਮਾਚਲ ਦੀਆਂ ਕਈ ਬੱਸਾਂ ‘ਤੇ ਹਮਲਾ, ਸ਼ੀਸ਼ੇ ਤੋੜੇ, ਖਾਲਿਸਤਾਨੀ ਨਾਅਰੇ ਲਿਖੇ

ਅੰਮ੍ਰਿਤਸਰ, 22 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਹਿਮਾਚਲ ਦੀਆਂ ਸਰਕਾਰੀ ਬੱਸਾਂ ‘ਤੇ ਹਮਲਾ ਹੋਣ ਦੀ ਖਬਰ ਹੈ। ਦਰਅਸਲ ਇੱਥੇ ਭਿੰਡਰਵਾਲੇ ਦੇ ਸਮਰਥਕਾਂ ਨੇ ਹਿਮਾਚਲ ਦੀਆਂ 4 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਬੱਸਾਂ ‘ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ।  ਇਸ ਦੇ ਨਾਲ ਹੀ ਹੁਸ਼ਿਆਰਪੁਰ ਬੱਸ ਸਟੈਂਡ ‘ਤੇ ਐਚਆਰਟੀਸੀ ਦੀਆਂ ਬੱਸਾਂ ‘ਤੇ ਵੀ ਹਮਲਾ ਕੀਤਾ […]

Continue Reading