News

ਪ੍ਰਤਾਪ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੁੱਛ-ਗਿੱਛ, ਕਾਂਗਰਸੀਆਂ ਵੱਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ

ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਸ ਸਟੇਸ਼ਨ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਲੈ ਕੇ ਕਾਂਗਰਸੀਆਂ ‘ਚ ਗੁੱਸਾ ਹੈ। ਉਹ ਥਾਣੇ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ […]

Continue Reading

ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਪੂਰੀ ਤਰ੍ਹਾਂ ਯਤਨਸ਼ੀਲ : ਜਗਸੀਰ ਸਿੰਘ

ਗੋਨਿਆਣਾ (ਬਠਿੰਡਾ), 15 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਹਮੇਸ਼ਾ ਯਤਨਸ਼ੀਲ ਤੇ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਗੋਨਿਆਣਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਕਰਵਾਏ ਗਏ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਸਮਾਗਮ ’ਚ ਬਤੌਰ ਮੁੱਖ ਮਹਿਮਾਨ […]

Continue Reading

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

ਚੰਡੀਗੜ੍ਹ, 15 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ […]

Continue Reading

ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਖ਼ਬਰ ਜ਼ਰੂਰੀ ਹੈ ਕਿ ਈ ਕੇ ਵਾਈ ਸੀ ਕਰਵਾਈ ਜਾਵੇ। ਜੇਕਰ ਨਿਸ਼ਚਿਤ ਤਾਰੀਕ ਤੱਕ ਈ ਕੇ ਵਾਈ ਸੀ ਨਾ ਕਰਵਾਈ ਤਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। […]

Continue Reading

ਬਾਜਵਾ ਤੋਂ ਸਾਈਬਰ ਥਾਣਾ ਮੋਹਾਲੀ ‘ਚ ਪੁੱਛਗਿੱਛ ਸ਼ੁਰੂ

ਮੋਹਾਲੀ: 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸਬੰਧੀ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਇਸ ਵਿਰੋਧ ਵਿੱਚ ਕਾਂਗਰਸੀ ਥਾਣੇ ਦੇ ਬਾਹਰ ਧਰਨਾ ਦੇ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ […]

Continue Reading

ਵਿਦਿਆਰਥਣ ਨੂੰ ਬੈਗ ਵਿੱਚ ਪਾ ਕੇ ਹੋਸਟਲ ਲਿਜਾਣ ਦਾ ਮਾਮਲਾ, ਲੜਕੀ ਸਣੇ 6 ਵਿਦਿਆਰਥੀ ਮੁਅੱਤਲ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਓਪੀ ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ, ਹਰਿਆਣਾ ਨੇ 6 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਸਾਰੇ ਇੱਕ ਵਿਦਿਆਰਥਣ ਨੂੰ ਗਰਲਜ਼ ਹੋਸਟਲ ਤੋਂ ਟਰੈਵਲ ਬੈਗ ਵਿੱਚ ਪੈਕ ਕਰਕੇ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਲੈ ਜਾਣ ਦੀ ਯੋਜਨਾ ਵਿੱਚ ਸ਼ਾਮਲ ਸਨ। ਮੁਅੱਤਲ ਕੀਤੇ ਗਏ ਵਿਦਿਆਰਥੀਆਂ ਵਿੱਚ ਉਹ ਲੜਕੀ ਵੀ ਸ਼ਾਮਲ […]

Continue Reading

ਪੰਜਾਬ ’ਚ 18 ਅਪ੍ਰੈਲ ਦੀ ਛੁੱਟੀ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 18 ਅਪ੍ਰੈਲ ਨੂੰ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਸ਼ੁੱਕਰਵਾਰ ਤੋਂ ਬਾਅਦ 19 ਅਪ੍ਰੈਲ ਦਾ ਸ਼ਨੀਵਾਰ […]

Continue Reading

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਨਿਯੁਕਤੀ

ਚੰਡੀਗੜ੍ਹ: 15 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਸਕੂਲ ਸਿੱਖਿਆ ਦੀ ਤਾਇਨਾਤੀ ਕੀਤੀ ਹੈ। 2014 ਬੈਚ ਦੇ ਆਈ ਐਫ ਐਸ ਅਧਿਕਾਰੀ ਸ੍ਰੀਮਤੀ ਕਲਪਨਾ ਕੇ. ਨੂੰ ਵਧੀਕ ਸਕੱਤਰ ਸਕੂਲ ਸਿੱਖਿਆ ਅਤੇ 2016 ਬੈਚ ਦੇ ਪੀ ਸੀ ਐਸ ਅਧਿਕਾਰੀ ਸ੍ਰੀ ਗੁਰਿੰਦਰ ਸਿੰਘ ਸੋਢੀ ਨੂੰ ਡਾਇਰੈਕਟਰ ਸਕੂਲ ਸਿੱਖਿਆ […]

Continue Reading

FIR ਰੱਦ ਕਰਵਾਉਣ ਲਈ ਪ੍ਰਤਾਪ ਸਿੰਘ ਬਾਜਵਾ ਪਹੁੰਚੇ High Court

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ 32 ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਮੋਹਾਲੀ ਸਾਈਬਰ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੁਹਾਲੀ ਪੁਲੀਸ ਸਾਹਮਣੇ ਪੇਸ਼ ਹੋਣਗੇ। ਹੁਣ ਬਾਜਵਾ ਨੇ ਪੰਜਾਬ ਅਤੇ […]

Continue Reading

ਮੋਹਾਲੀ : ਫਲੈਟ ‘ਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਜ਼ੀਰਕਪੁਰ ‘ਚ ਸੋਮਵਾਰ ਦੇਰ ਰਾਤ ਇੱਕ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜ਼ੀਰਕਪੁਰ ਦੇ ਢਕੋਲੀ ਇਲਾਕੇ ‘ਚ ਸਥਿਤ ਗੁਲਮੋਹਰ ਟਰੈਂਡਜ਼ ਸੁਸਾਇਟੀ ‘ਚ ਇਕ ਔਰਤ ਦੇ ਕਤਲ ਤੋਂ ਬਾਅਦ ਸਨਸਨੀ ਫੈਲ ਗਈ। ਢਕੋਲੀ ਸਥਿਤ ਗੁਲਮੋਹਰ ਟਰੈਂਡਜ਼ ਸੁਸਾਇਟੀ ਦੇ ਇੱਕ ਫਲੈਟ ਵਿੱਚ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਛੇ […]

Continue Reading