ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : :
ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਐਡਵਾਈਜਰੀ ਜਾਰੀ ਕਰਕੇ ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਜਾਅਲੀ ਵਾਟਸਅਪ ਆਈਡੀ ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਦਾ ਸੁਝਾਅ ਦਿੱਤਾ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫਰੀ ਨੰਬਰ ‘1930’ ‘ਤੇ ਸੂਚਨਾ ਦੇਣ।