English Hindi Friday, February 03, 2023

ਚੋਣਾਂ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਅਬੋਹਰ :  ਸੰਦੀਪ ਜਾਖੜ - ਕਾਂਗਰਸ

ਆਦਮਪੁਰ : ਸੁਖਵਿੰਦਰ ਸਿੰਘ ਕੋਟਲੀ – ਕਾਂਗਰਸ

ਅਜਨਾਲਾ : ਕੁਲਦੀਪ ਸਿੰਘ ਧਾਲੀਵਾਲ – ਆਮ ਆਦਮੀ ਪਾਰਟੀ

ਅਮਰਗੜ੍ਹ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ – ਆਮ ਆਦਮੀ ਪਾਰਟੀ

ਅਮਲੋਹ : ਗੁਰਿੰਦਰ ਸਿੰਘ ਗੈਰੀ ਵੜਿੰਗ - ਆਮ ਆਦਮੀ ਪਾਰਟੀ

ਅਮ੍ਰਿੰਤਸਰ ਕੇਂਦਰੀ : ਅਜੈ ਗੁਪਤਾ - ਆਮ ਆਦਮੀ ਪਾਰਟੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

20 ਫਰਵਰੀ ਨੂੰ ਪਈਆਂ ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦਾ ਅੱਜ ਨਤੀਜਾ ਸਾਹਮਣੇ ਆ ਗਿਆ। ਹੁਣ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਵਾਲਾ ਇਤਿਹਾਸ ਦੁਹਰਾਉਂਦਿਆਂ ਪੰਜਾਬ ਵਿੱਚ ਵੀ ਹੂਝਾ ਫੇਰੂ ਜਿੱਤ ਹਾਸਿਲ ਕੀਤੀ ਹੈ। 

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

ਬਠਿੰਡਾ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਬਠਿੰਡਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਨੇ 63581 ਵੋਟਾਂ ਦੇ ਫਰਕ ਨਾਲ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਇਆ।

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

ਮੋਹਾਲੀ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਮੋਹਾਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਸਾਬਕਾ ਸਿਹਤ ਮੰਤਰੀ ਕਾਂਗਰਸ ਦੇ ਉਮੀਦਵਾਰ ਬਲਵੀਰ ਸਿੰਘ ਸਿੱਧੂ ਨੂੰ ਹਰਾ ਦਿੱਤਾ ਹੈ। ਕੁਲਵੰਤ ਸਿੰਘ ਨੇ ਵੱਡੀ ਲੀਡ ਨਾਲ ਆਪਣੀ ਜਿੱਤ ਦਰਜ ਕਰਵਾਈ ਹੈ।

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਉਨ੍ਹਾਂ ਨੂੰ ਹਰਾਇਆ। ਜ਼ਿਕਰਯੋਗ ਹੈ ਕਿ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਵੀ ਚੋਣ ਹਾਰ ਗਏ ਹਨ।

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀ ਉਮੀਦਵਾਰ ਤੋਂ ਹਾਰ ਗਏ ਹਨ। ਸੁਖਬੀਰ ਬਾਦਲ ਕਰੀਬ 12 ਹਜ਼ਾਰ ਵੋਟਾਂ ਦੇ ਫਰਕ ਨਾਲ ਹਾਰ ਗਏ ਹਨ।

Punjab Election Results 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਹਾਰੇ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਜੱਦੀ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਹਾਰ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਹਰਾਕੇ ਜਿੱਤ ਪ੍ਰਾਪਤ ਕੀਤੀ।

Punjab Election Results 2022 : ਬਾਦਲ ਤੇ ਚੰਨੀ ਦੇ ਘਰੇ ਸੰਨਾਟਾ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਮਿਲ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਚੱਲ ਰਹੀ ਹੈ। ‘ਆਪ’ 88 ਸੀਟਾਂ ਲੈ ਕੇ ਸਭ ਤੋਂ ਵੱਡੀ ਪਾਰਟੀ ਬਣਨ ਜਾ ਰਹੀ ਹੈ। ਕਾਂਗਰਸ ਤੇ ਅਕਾਲੀ ਦਲ ਦੀ ਹੋ ਰਹੀ ਬੁਰੀ ਤਰ੍ਹਾਂ ਹਾਰ ਨਾਲ ਦੋਵਾਂ ਪਾਰਟੀਆਂ ਦੇ ਮੁੱਖੀਆਂ ਅਤੇ ਆਗੂਆਂ ਦੇ ਘਰੇ ਸੰਨਾਟਾ ਪਸਰ ਗਿਆ ਹੈ।

Punjab Election Results 2022 : ਰੁਝਾਨਾਂ ’ਚ ‘ਆਪ’ ਬਹੁਮਤ ਤੋਂ ਵੀ ਅੱਗੇ

Punjab Election Results 2022 : ਚਰਨਜੀਤ ਚੰਨੀ ਇਕ ’ਤੇ ਅੱਗੇ ਇਕ ਉਤੇ ਪਿੱਛੇ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਸਮੇਂ ਮਿਲ ਰਹੇ ਰੁਝਾਨਾਂ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਸੀਟ ਤੋਂ ਅੱਗੇ ਚੱਲ ਰਹੇ ਹਨ, ਜਦੋਂ ਕਿ ਭਦੌੜ ਵਿਧਾਨ ਸਭਾ ਹਲਕੇ ਤੋਂ ਪਿੱਛੇ ਚੱਲ ਰਹੇ ਹਨ।ਆਮ ਆਦਮੀ ਪਾਰਟੀ ਉਮੀਦਵਾਰ ਅੱਗੇ ਚੱਲ ਰਹੇ ਹਨ।

Punjab Election Results 2022 : ਸ਼ੁਰੂਆਤ ਵਿੱਚ ‘ਆਪ’ ਅੱਗੇ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :

ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੇ ਹੈ। ਸ਼ੁਰੂਆਤ ਵਿੱਚ ਬੈਲਟ ਪੇਪਰ ਦੀਆਂ ਵੋਟਾਂ ਵਿੱਚ ਆਪ 70, ਅਕਾਲੀ ਦਲ 21, ਕਾਂਗਰਸ 22 ਅਤੇ ਭਾਜਪਾ ਗਠਜੋੜ 3 ਸੀਟਾਂ ਉਤੇ ਅੱਗੇ ਚੱਲ ਰਹੀ ਹੈ। 

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ

ਚੰਡੀਗੜ੍ਹ/10 ਮਾਰਚ/ਦੇਸ਼ ਕਲਿਕ ਬਿਊਰੋ:
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸ ਕੱਢਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਯੂਪੀ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ 'ਚ 9 ਜ਼ਿਲਿਆਂ ਦੀਆਂ 54 ਸੀਟਾਂ 'ਤੇ ਵੋਟਿੰਗ ਸ਼ੁਰੂ

ਲਖਨਊ/ 7 ਮਾਰਚ/ ਦੇਸ਼ ਕਲਿਕ ਬਿਊਰੋ :
ਯੂਪੀ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ 'ਚ ਅੱਜ 9 ਜ਼ਿਲਿਆਂ ਦੀਆਂ 54 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੂਰਵਾਂਚਲ ਵਿੱਚ ਕਰੀਬ ਦੋ ਕਰੋੜ ਵੋਟਰ 613 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਅਮਿਤ ਸ਼ਾਹ ਅਤੇ ਨੱਡਾ ਵੱਲੋਂ ਵੱਲੋਂ ਚਾਰ ਸੂਬਿਆਂ ’ਚ ਪ੍ਰਚੰਡ ਜਿੱਤ ਦੇ ਨਾਲ ਪੰਜਾਬ ’ਚ ਬਿਹਤਰ ਪ੍ਰਦਰਸ਼ਨ ਦਾ ਦਾਅਵਾ

ਮਣੀਪੁਰ 'ਚ ਆਖਰੀ ਪੜਾਅ ਦੀਆਂ 22 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

ਇੰਫਾਲ/5 ਮਾਰਚ/ਦੇਸ਼ ਕਲਿਕ ਬਿਊਰੋ:
ਮਣੀਪੁਰ 'ਚ ਦੂਜੇ ਅਤੇ ਆਖਰੀ ਪੜਾਅ ਦੀਆਂ 22 ਵਿਧਾਨ ਸਭਾ ਸੀਟਾਂ ਲਈ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਦੋ ਮਹਿਲਾ ਉਮੀਦਵਾਰਾਂ ਸਮੇਤ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਉੱਤਰ ਪ੍ਰਦੇਸ਼ ‘ਚ ਛੇਵੇਂ ਪੜਾਅ ਤਹਿਤ ਪੂਰਵਾਂਚਲ ਦੇ 10 ਜ਼ਿਲਿਆਂ ਦੀਆਂ 57 ਸੀਟਾਂ 'ਤੇ ਵੋਟਿੰਗ ਸ਼ੁਰੂ

ਲਖਨਊ/ 3 ਮਾਰਚ/ ਦੇਸ਼ ਕਲਿਕ ਬਿਊਰੋ :
ਯੂਪੀ ਦੀ ਚੋਣਾਵੀ ਜੰਗ ਹੁਣ ਆਖਰੀ ਪੜਾਅ ਵੱਲ ਵਧ ਰਹੀ ਹੈ। ਅੱਜ ਵੀਰਵਾਰ ਨੂੰ ਛੇਵੇਂ ਪੜਾਅ 'ਚ ਪੂਰਵਾਂਚਲ ਦੇ 10 ਜ਼ਿਲਿਆਂ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। 

ਮਣੀਪੁਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 38 ਸੀਟਾਂ ਲਈ ਵੋਟਿੰਗ ਸ਼ੁਰੂ

ਇੰਫਾਲ/28 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਮਣੀਪੁਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ 38 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਮਨੀਪੁਰ ਦੇ ਮੁੱਖ ਮੰਤਰੀ ਅਤੇ ਹਿੰਗਾਂਗ ਤੋਂ ਭਾਜਪਾ ਉਮੀਦਵਾਰ ਐਨ ਬੀਰੇਨ ਸਿੰਘ ਨੇ ਸ਼੍ਰੀਵਨ ਹਾਈ ਸਕੂਲ, ਇੰਫਾਲ ਵਿੱਚ ਆਪਣੀ ਵੋਟ ਪਾਈ। 

ਯੂਪੀ ਵਿਧਾਨ ਸਭਾ ਦੇ ਚੌਥੇ ਪੜਾਅ ਦੀ ਵੋਟਿੰਗ ਜਾਰੀ

ਲਖਨਊ/23 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਯੂਪੀ ਵਿਧਾਨ ਸਭਾ ਦੇ ਚੌਥੇ ਪੜਾਅ 'ਚ ਅੱਜ 9 ਜ਼ਿਲਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ 2.13 ਕਰੋੜ ਵੋਟਰ 624 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਸੰਯੁਕਤ ਸਮਾਜ ਮੋਰਚਾ ਦੇ ਰੋਪੜ ਹਲਕੇ ਤੋਂ ਉਮੀਦਵਾਰ ਵਲੋਂ ਕਾਂਗਰਸ ਉਮੀਦਵਾਰ ਦੇ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਮੋਰਿੰਡਾ, 20 ਫਰਵਰੀ, (ਭਟੋਆ) :

ਸੰਯੁਕਤ ਸਮਾਜ ਮੋਰਚਾ ਦੇ ਰੋਪੜ ਹਲਕੇ ਤੋਂ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵਲੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਖਿਲਾਫ਼ ਪੰਜਾਬ ਦੇ ਚੋਣ ਕਮਿਸ਼ਨਰ  ਤੇ ਐਸਡੀਐਮ ਰੂਪਨਗਰ  ਨੂੰ ਸ਼ਿਕਾਇਤ ਕੀਤੀ ਗਈ ਹੈ। 

ਸੂਬੇ ਵਿੱਚ ਸ਼ਾਮ 5 ਵਜੇ ਤੱਕ ਦਰਜ ਕੀਤੀ ਗਈ 63.44 ਫੀਸਦ ਵੋਟਿੰਗ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ ;
ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ।
ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡਾ.ਐਸ.ਕਰੁਣਾ ਰਾਜੂ, ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਵੋਟਾਂ ਵਿੱਚ ਵਧ-ਚੜ੍ਹਕੇ ਹਿੱਸਾ ਪਾ ਕੇ ਸੂਬੇ ਦੇ ਲੋਕਾਂ ਨੇ ਇੱਕ ਵਧੀਆ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਨ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਯਕੀਨੀ ਬਣਾਉਣਾ ਸੀ।

3 ਵਜੇ ਤੱਕ ਪੰਜਾਬ ’ਚ ਪਈ 49.81 ਫੀਸਦੀ ਵੋਟ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਵਿਧਾਨ ਸਭਾ ਲਈ ਅੱਜ ਪੈ ਰਹੀਆਂ ਵੋਟਾਂ ਦਾ ਕੰਮ ਕੁਝ ਕੁ ਛੋਟੀਆਂ ਮੋਟੀਆਂ ਘਟਨਾਵਾਂ ਨੂੰ ਛੱਡਕੇ ਸ਼ਾਂਤਮਈ ਢੰਗ ਨਾਲ ਜਾਰੀ ਹੈ।

1 ਵਜੇ ਤੱਕ ਪੰਜਾਬ ’ਚ ਪਈ 34.10 ਫੀਸਦੀ ਵੋਟ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਵਿਧਾਨ ਸਭਾ ਲਈ ਅੱਜ ਪੈ ਰਹੀਆਂ ਵੋਟਾਂ ਦਾ ਕੰਮ ਸ਼ਾਂਤਮਈ ਢੰਗ ਨਾਲ ਜਾਰੀ ਹੈ। ਇਕ ਵਜੇ ਤੱਕ 34.10 ਫੀਸਦੀ ਵੋਟ ਪੈ ਚੁੱਕੀ ਹੈ। ਜਦੋਂ ਕਿ 11 ਵਜੇ ਤੱਕ 17.77 ਫੀਸਫੀ ਵੋਟ ਪਈ ਸੀ। ਸਭ ਤੋਂ ਜ਼ਿਆਦਾ ਵੋਟ ਫਾਜਲਿਕਾ ਵਿੱਚ ਸਭ ਤੋਂ ਵੱਧ ਅਤੇ ਮੋਹਾਲੀ ਵਿੱਚ ਸਭ ਤੋਂ ਘੱਟ ਵੋਟ ਪਈ ਹੈ।  

ਅਣਪਛਾਤੇ ਵਿਅਕਤੀਆਂ ਵਲੋਂ ਪੁਜਾਰੀ ਦਾ ਕਤਲ

ਡੇਰਾ ਬਾਬਾ ਨਾਨਕ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੋਜਰਾਜ ਵਿਖੇ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਦਾ ਅੱਜ ਐਤਵਾਰ ਸਵੇਰੇ 6 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਭਦੌੜ ਵਿਧਾਨ ਸਭਾ ਹਲਕੇ ‘ਚ ਕਾਂਗਰਸੀ ਤੇ ਆਪ ਸਮਰਥਕ ਭਿੱੜੇ, ਕਈ ਜ਼ਖ਼ਮੀ

ਭਦੌੜ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਵਿਧਾਨ ਸਭਾ ਹਲਕਾ ਭਦੌੜ ਸੀਟ 'ਤੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿਚਾਲੇ ਝੜਪ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਝੜਪ ਵਿੱਚ 'ਚ ਕਈ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ।

PM ਮੋਦੀ ਵੱਲੋਂ ਲੋਕਾਂ ਨੂੰ ਉਤਸ਼ਾਹ ਨਾਲ ਵੋਟਾਂ ਪਾਉਣ ਦੀ ਅਪੀਲ

ਨਵੀਂ ਦਿੱਲੀ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਉਤਸ਼ਾਹ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਸ਼ੋਸ਼ਲ ਮੀਡੀਆ 'ਤੇ ਲਿਖਿਆ ਕਿ ਪੰਜਾਬ ਚੋਣਾਂ ਅਤੇ ਯੂਪੀ ਚੋਣਾਂ ਦਾ ਤੀਜਾ ਪੜਾਅ ਅੱਜ ਹੋ ਰਿਹਾ ਹੈ। 

ਸੁਖਬੀਰ ਬਾਦਲ ਵਿਰੁੱਧ FIR ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। 

ਕੇਜਰੀਵਾਲ ਵਿਰੁੱਧ FIR ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

VIDEO ਵਾਇਰਲ : ਸਾਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ, ਪਰ ‘ਆਪ’ ਨੂੰ ਨਹੀਂ : ਭਾਜਪਾ ਸੂਬਾ ਪ੍ਰਧਾਨ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :

ਭਾਜਪਾ ਆਗੂ ਦੀ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਕਹਿ ਰਹੇ ਹਨ ਕਿ ਜੇਕਰ ਭਾਜਪਾ ਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਵੋਟ ਪਾ ਦੇਣਾ। 

ਡੇਰਾ ਸਿਰਸਾ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਸੀ ਪੱਤੇ ਖੋਲਣੇ ਕੀਤੇ ਸ਼ੁਰੂ

ਨਿਰਪੱਖ ,ਸੁਤੰਤਰ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਚੋਣਾਂ ਨੇਪਰੇ ਚੜ੍ਹਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਮੁੱਖ ਚੋਣ ਅਧਿਕਾਰੀ ਡਾ. ਰਾਜੂ

ਪਟਿਆਲਾ ਯੂਨੀਵਰਸਿਟੀ ਦੇ ਵੀਸੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ

ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ

ਮਾਨਸਾ, 19 ਫਰਵਰੀ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਕਾਂਗਰਸ ਵੱਲੋਂ ਪੰਜਾਬ ਚੋਣਾਂ ਲਈ 13 ਨੁਕਾਤੀ ਮੈਨੀਫੈਸਟੋ ਜਾਰੀ

ਚੰਡੀਗੜ੍ਹ/18 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਪੰਜਾਬ ਚੋਣਾਂ ਲਈ ਕਾਂਗਰਸ ਨੇ 13 ਨੁਕਾਤੀ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।ਇਸ ਨੂੰ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿੱਚ ਜਾਰੀ ਕੀਤਾ। ਜਿਸ ਵਿੱਚ ਉਸਦੇ ਪੰਜਾਬ ਮਾਡਲ ਦੀ ਛਾਪ ਵੀ ਨਜ਼ਰ ਆ ਰਹੀ ਹੈ। 

ਡੇਰਾ ਸਿਰਸਾ ਦੇ ਪੈਰੋਕਾਰ ਹੋਏ ਦੋਫਾੜ, ਇਕ ਧੜਾ ਚਲਾ ਰਿਹੈ NOTA ਮੁਹਿੰਮ

ਮੋਹਾਲੀ/ 18 ਫ਼ਰਵਰੀ/ ਦੇਸ਼ ਕਲਿਕ ਬਿਊਰੋ:

ਪੰਜਾਬ ਵਿੱਚ ਡੇਰਾ ਸਿਰਸਾ ਦੇ ਪੈਰੋਕਾਰਾਂ ਦਾ ਇੱਕ ਧੜਾ NOTA ਮੁਹਿੰਮ ਦੇ ਤਹਿਤ ਅੱਜ ਸ਼ੁੱਕਰਵਾਰ ਨੂੰ ਮੋਹਾਲੀ ਵਿੱਚ YPS ਚੌਕ ਨੇੜੇ ਇਕੱਠਾ ਹੋਇਆ। ਡੇਰਾ ਪ੍ਰੇਮੀਆਂ ਨੇ ਇਸ ਵਾਰ ਚੋਣਾਂ ਵਿੱਚ NOTA ਦਾ ਬਟਨ ਦਬਾਉਣ ਲਈ ਪ੍ਰਚਾਰ ਕੀਤਾ। 

ਪੰਜਾਬ ‘ਚ ਅੱਜ ਸ਼ਾਮ ਛੇ ਵਜੇ ਰੁਕ ਜਾਵੇਗਾ ਚੋਣ ਪ੍ਰਚਾਰ

ਚੰਡੀਗੜ੍ਹ/18 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਪੰਜਾਬ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸ਼ਾਮ 6 ਵਜੇ ਚੋਣਾਂ ਦਾ ਸ਼ੋਰ ਰੁਕ ਜਾਵੇਗਾ। ਇਸ ਤੋਂ ਬਾਅਦ ਬਾਹਰੋਂ ਚੋਣ ਪ੍ਰਚਾਰ ਲਈ ਆਏ ਲੋਕਾਂ ਨੂੰ ਪੰਜਾਬ ਛੱਡਣਾ ਪਵੇਗਾ। ਪੰਜਾਬ ਵਿੱਚ ਸਿਰਫ਼ ਉਹੀ ਲੋਕ ਰਹਿ ਸਕਣਗੇ, ਜਿਹੜੇ ਇੱਥੋਂ ਦੇ ਵੋਟਰ ਹਨ।

ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤਾ ਜ਼ਰੂਰੀ ਪੱਤਰ

ਚੰਡੀਗੜ੍ਹ,  17 ਫਰਵਰੀ, ਦੇਸ਼ ਕਲਿੱਕ ਬਿਓਰੋ :

ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਕ ਜ਼ਰੂਰੀ ਪੱਤਰ ਜਾਰੀ ਕੀਤਾ ਗਿਆ ਹੈ।

ਰਾਹੁਲ ਗਾਂਧੀ ਨੇ ਦੱਸਿਆ ਕੈਪਟਨ ਨੂੰ ਅਹੁੱਦੇ ਤੋਂ ਹਟਾਉਣ ਦਾ ਮੁੱਖ ਕਾਰਨ

ਫਤਿਹਗੜ੍ਹ ਸਾਹਿਬ, 17 ਫਰਵਰੀ, ਦੇਸ਼ ਕਲਿੱਕ ਬਿਓਰੋ :

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀਂ ਲਿਆ। ਰਾਹੁਲ ਗਾਂਧੀ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਲਈ ਹਟਾਇਆ ਗਿਆ ਕਿ ਉਹ ਲੋਕਾਂ ਨੂੰ ਸਹੂਲਤਾਂ ਦੇਣ ਦੇ ਵਿਰੋਧੀ ਸਨ।

12