ਸੰਗਰੂਰ, 2 ਫਰਵਰੀ, ਦੇਸ਼ ਕਲਿੱਕ ਬਿਓਰੋ :
ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬੀ ਬੀ ਸੀ ਦੁਆਰਾ ਬਣਾਈ ਗਈ ਦਸਤਾਵੇਜ਼ੀ ਫ਼ਿਲਮ - ਇੰਡੀਆ: ਦੀ ਮੋਦੀ ਕੁਏਸ਼ਚਨ ਨੂੰ ਬੈਨ ਕਰਨ ਅਤੇ ਇਸ ਫਿਲਮ ਨੂੰ ਦਿਖਾਉਣ ਕਰਕੇ ਮੁਲਕ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਟੀ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਧਮਕੀਆਂ ਦੇਣ ਤੇ ਗਿਰਫ਼ਤਾਰ ਕਰਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।