ਕਾਬੁਲ/22 ਜੂਨ/ਦੇਸ਼ ਕਲਿਕ ਬਿਊਰੋ:
ਅੱਜ ਬੁੱਧਵਾਰ ਨੂੰ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਕੁਝ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.1 ਦਰਜ ਕੀਤੀ ਗਈ।ਇਸ ਭੂਚਾਲ ਕਾਰਨ 250 ਦੇ ਲੱਗਭੱਗ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।ਜ਼ਖ਼ਮੀ ਵਿਅਕਤੀਆਂ ਦੀ ਗਿਣਤੀ ਵੀ ਸੈਂਕੜਿਆਂ ਵਿੱਚ ਦੱਸੀ ਜਾ ਰਹੀ ਹੈ।ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਸੀ ਅਤੇ 51 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।ਯੂਰਪੀਅਨ ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (ਈਐਮਐਸਸੀ) ਨੇ ਕਿਹਾ ਕਿ ਭੂਚਾਲ ਦੇ ਝਟਕੇ ਪਾਕਿਸਤਾਨ ਅਤੇ ਭਾਰਤ ਦੇ ਲੋਕਾਂ ਨੇ ਵੀ ਮਹਿਸੂਸ ਕੀਤੇ।ਇਸਲਾਮਾਬਾਦ ਅਤੇ ਪਾਕਿਸਤਾਨ ਦੇ ਹੋਰ ਹਿੱਸਿਆਂ ਵਿੱਚ ਇੱਕ ਹਲਕੀ ਤੀਬਰਤਾ ਵਾਲਾ ਭੂਚਾਲ ਆਇਆ, ਪਾਕਿਸਤਾਨੀ ਮੀਡੀਆ ਨੇ ਦੱਸਿਆ ਕਿ ਲਾਹੌਰ, ਮੁਲਤਾਨ, ਕਵੇਟਾ ਅਤੇ ਪਾਕਿਸਤਾਨ ਦੇ ਕਈ ਹੋਰ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।