ਵਾਸਿੰਗਟਨ/13 ਜੂਨ/ਦੇਸ਼ ਕਲਿਕ ਬਿਊਰੋ:
ਅਮਰੀਕਾ ਦੇ ਇੰਡੀਆਨਾ ਸੂਬੇ ਦੇ ਇੱਕ ਨਾਈਟ ਕਲੱਬ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਹੋਰ ਜ਼ਖਮੀ ਹੋ ਗਏ।ਪੁਲਿਸ ਨੂੰ ਰਾਤ ਕਰੀਬ 2 ਵਜੇ ਗੋਲੀਬਾਰੀ ਦੀ ਸੂਚਨਾ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਇੱਕ 34 ਸਾਲਾ ਆਦਮੀ ਅਤੇ ਇੱਕ 26 ਸਾਲਾ ਲੜਕੀ ਦੀ ਮੌਤ ਹੋ ਗਈ। ਪੁਲਸ ਮੁਤਾਬਕ ਗੋਲੀਬਾਰੀ 'ਚ ਚਾਰ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੋਲੀ ਚੱਲਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।ਪੁਲਸ ਨੇ ਦੱਸਿਆ ਕਿ ਗੋਲੀਬਾਰੀ 'ਚ ਜ਼ਖਮੀ ਹੋਏ ਚਾਰ ਲੋਕਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਨੇ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਜਾਰੀ ਨਹੀਂ ਕੀਤੀ ਹੈ।