English Hindi Wednesday, March 29, 2023
 

ਪ੍ਰਵਾਸੀ ਪੰਜਾਬੀ

ਅਮਰੀਕਾ ਦੇ ਫਲੋਰੀਡਾ ਵਿਖੇ ਗੋਲੀਬਾਰੀ, 10 ਲੋਕ ਜ਼ਖਮੀ

January 31, 2023 09:28 AM

ਵਾਸਿੰਗਟਨ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਫਲੋਰੀਡਾ ਵਿਖੇ ਗੋਲੀਬਾਰੀ 'ਚ 10 ਲੋਕ ਜ਼ਖਮੀ ਹੋ ਗਏ। ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ 'ਚ ਸੋਮਵਾਰ ਦੁਪਹਿਰੇ ਵਾਪਰੀ। ਪੁਲਸ ਮੁਖੀ ਸੈਮ ਟੇਲਰ ਮੁਤਾਬਕ ਹਮਲਾਵਰ ਗੂੜ੍ਹੇ ਨੀਲੇ ਰੰਗ ਦੀ ਕਾਰ 'ਚ ਆਏ ਸਨ।ਉਨ੍ਹਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਗੱਡੀ ਦੀਆਂ ਚਾਰੇ ਖਿੜਕੀਆਂ ਖੋਲ੍ਹ ਦਿੱਤੀਆਂ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਮੁਤਾਬਕ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ।ਪੁਲਿਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਕੁਝ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ। ਐਮਰਜੈਂਸੀ ਸੇਵਾਵਾਂ ਵੱਲੋਂ ਸਿਰਫ਼ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਦੀ ਉਮਰ 20 ਤੋਂ 35 ਸਾਲ ਦਰਮਿਆਨ ਹੈ। ਹਮਲਾਵਰ ਬਹੁਤ ਤੇਜ਼ ਗੱਡੀ ਚਲਾ ਰਹੇ ਸਨ, ਉਨ੍ਹਾਂ ਨੇ ਘਟਨਾ ਸਥਾਨ 'ਤੇ ਵੀ ਗੱਡੀ ਨਹੀਂ ਰੋਕੀ।

Have something to say? Post your comment

ਪ੍ਰਵਾਸੀ ਪੰਜਾਬੀ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਨਗਰ ਕੀਰਤਨ ਦੌਰਾਨ ਗੋਲੀਬਾਰੀ, ਦੋ ਦੀ ਹਾਲਤ ਗੰਭੀਰ

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਧਾਲੀਵਾਲ

ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟਰੇਲੀਆ ’ਚ ਹੋਈ ਮੌਤ

ਓਂਟਾਰੀਓ ਫਰੈਂਡਜ਼ ਕਲੱਬ ਨੇ ਅੰਤਰਰਾਸ਼ਟਰੀ ਅਹੁਦੇਦਾਰਾਂ ਦਾ ਕੀਤਾ ਐਲਾਨ

ਪੰਜਾਬੀ ਸਿੱਖ ਨੇ ਬਣਾਈ ਬਿਨਾਂ ਬਿਜਲੀ ਤੋਂ ਚੱਲਣ ਵਾਲੀ ਕੱਪੜੇ ਧੌਣ ਦੀ ਮਸ਼ੀਨ

ਇਟਲੀ ਵਿੱਚ ਵਾਪਰੇ ਹਾਦਸੇ ’ਚ ਭੈਣ ਭਰਾ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਆਸਟਰੇਲੀਆ : ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਨੇ 2023 ਦੇ ਪਹਿਲੇ ਐਕਸਪ੍ਰੈਸ ਐਂਟਰੀ ਡਰਾਅ ਵਿੱਚ 5,500 ਉਮੀਦਵਾਰਾਂ ਨੂੰ ਸੱਦਾ ਦਿੱਤਾ

ਕੈਨੇਡਾ ’ਚ ਵਾਪਰੇ ਸੜਕ ਹਾਦਸੇ ਵਿਚ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਕਤਲ