English Hindi Friday, July 01, 2022
-

ਸੱਭਿਆਚਾਰ/ਖੇਡਾਂ

ਅਰਸ਼ਦੀਪ ਕੌਰ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ

June 21, 2022 08:58 PM
 
ਮੋਰਿੰਡਾ, 21 ਜੂਨ  (ਭਟੋਆ)
 
     ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 14 ਦਿਨਾਂ ਨੈਸ਼ਨਲ ਰਾਇਫਲ ਐਸੋਸੀਏਸ਼ਨ ਆਫ ਇੰਡੀਆ ਅਤੇ ਮੱਧ ਪ੍ਰਦੇਸ਼ ਸਟੇਟ ਸ਼ੂਟਿੰਗ ਅਕੈਡਮੀ ਦੇ ਸਹਿਯੋਗ ਨਾਲ ਭੋਪਾਲ ਵਿਖੇ ਕਰਵਾਈ ਜਾ ਰਹੀ 20ਵੀਂ ਕੇ.ਐਸ.ਐਸ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਦੇ ਮਿਕਸ ਟੀਮ ਮੁਕਾਬਲਿਆਂ ਵਿੱਚ ਖੇਡਦਿਆਂ ਟੀਮ ਪੱਧਰ ਤੇ ਚਾਂਦੀ ਦਾ ਤਮਗਾ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅਰਸ਼ਦੀਪ ਕੌਰ ਨੇ ਇਹ ਤਮਗਾ 10 ਮੀਟਰ ਏਅਰ ਪਿਸਟਲ ਮਿਕਸ ਟੀਮ ਮੁਕਾਬਲੇ ਵਿੱਚ ਜਿੱਤਿਆ।
 
ਇਸ ਤੋਂ ਪਹਿਲਾਂ ਵੀ ਇਸ ਵਿਦਿਆਰਥਣ ਨੇ ‘ਖੇਲੋ ਇੰਡੀਆ’ ਯੂਥ ਗੇਮਜ਼ ਜੋ 30 ਮਾਰਚ ਨੂੰ ਹੋਈਆਂ ਸਨ, ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਾਪ 8 ਵਿੱਚ ਆਪਣੀ ਜਗ੍ਹਾ ਬਣਾਈ। ਅਰਸ਼ਦੀਪ ਕੌਰ ਨੇ ਦੂਜੀ ‘ਖੇਲੋ ਇੰਡੀਆ’ ਯੂਨੀਵਰਸਿਟੀ ਗੇਮਜ਼ ਦੇ ਮੁਕਾਬਲਿਆਂ ਵਿੱਚ ਸਪੋਰਟਸ ਪਿਸਟਲ ਵੂਮੈਨ ਟੀਮ ਵਿੱਚ ਸਿਲਵਰ ਅਤੇ 25 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਵਿਅਕਤੀਗਤ ਤੌਰ ਤੇ ਤਾਂਬੇ ਦਾ ਤਮਗਾ ਹਾਸਿਲ ਕੀਤਾ। ਕਾਲਜ ਪੁੱਜਣ ਤੇ ਅਰਸ਼ਦੀਪ ਕੌਰ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆਂ। ਇਸ ਮੌਕੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਲੈਫਟੀਨਂੈਟ ਪ੍ਰੋ. ਪ੍ਰਿਤਪਾਲ ਸਿੰਘ, ਡਾ. ਮਮਤਾ ਅਰੋੜਾ, ਡਾ. ਬਲਜੀਤ ਸਿੰਘ, ਪ੍ਰੋ. ਸੁਨੀਤਾ ਰਾਣੀ ਅਤੇ ਪ੍ਰੋ. ਅਮਰਜੀਤ ਸਿੰਘ ਆਦਿ ਹਾਜਰ ਸਨ।
 

Have something to say? Post your comment

ਸੱਭਿਆਚਾਰ/ਖੇਡਾਂ

ਅੰਤਰਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਭਾਰਤ ਦੀ ਨੁੰਮਾਇੰਦਗੀ ਕਰੇਗਾ ਰਵਿੰਦਰ ਸਿੰਘ

ਕੈਕਿੰਗ ਕੈਨੋਇੰਗ ਮੁਕਾਬਲੇ ਵਿੱਚ ਨਵਪ੍ਰੀਤ ਕੌਰ ਨੇ ਗੋਲਡ ਮੈਡਲ ਤੇ ਖੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ

ਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ

ਮੜੌਲੀ ਖੁਰਦ ਦੇ ਖੇਡ ਮੇਲੇ ਵਿਚ ਕਰਵਾਈਆਂ ਬੈਲ ਗੱਡੀਆਂ ਦੀਆਂ ਦੌੜਾਂ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਭਗਤ ਸਿੰਘ ਹੈਂਡਬਾਲ ਕਲੱਬ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਬਾਗਾਂ ਵਾਲਾ ਕਲੱਬ ਵੱਲੋਂ ਕਰਵਾਇਆ ਵਾਲੀਬਾਲ ਟੂਰਨਾਮੈਂਟ

ਖਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਨਾਂ ਵਲੋਂ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬੰਗਲੌੌਰ ਵਿਖੇ ਹੋਈਆਂ ਪੈਨ ਇੰਡੀਆ ਮਾਸਟਰਜ਼ ਗੇਮਜ਼ ਵਿੱਚ ਮੋਹਾਲੀ ਦੇ ‘ਅਕਾਸ਼ ਵਾਲੀਆ’ ਨੇ ਜਿੱਤਿਆ ਕਾਂਸੀ ਦਾ ਤਗਮਾ

ਹੋਣਹਾਰ ਖਿਡਾਰੀਆਂ ਦੇ ਸਕੂਲਾਂ ਵਿਚ ਦਾਖਲੇ ਲਈ ਚੋਣ ਟਰਾਇਲ ਕਰਵਾਏ