English Hindi Wednesday, March 29, 2023
 

ਵਿਦੇਸ਼

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਗ੍ਰਿਫਤਾਰੀ ਵਾਰੰਟ ਜਾਰੀ

March 18, 2023 09:42 AM

ਹੇਗ, 18 ਮਾਰਚ, ਦੇਸ਼ ਕਲਿਕ ਬਿਊਰੋ :
ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ ਪੁਤਿਨ ਨੇ ਯੂਕਰੇਨ ਵਿੱਚ ਜੰਗੀ ਅਪਰਾਧ ਕੀਤਾ ਹੈ। ਉਹ ਯੂਕਰੇਨੀ ਬੱਚਿਆਂ ਨੂੰ ਅਗਵਾ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਅਪਰਾਧ ਲਈ ਜ਼ਿੰਮੇਵਾਰ ਹੈ। ਹਾਲਾਂਕਿ ਰੂਸ ਨੇ ਜੰਗੀ ਅਪਰਾਧਾਂ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਕਾਨੂੰਨੀ ਤੌਰ 'ਤੇ ਇਸ ਗ੍ਰਿਫਤਾਰੀ ਵਾਰੰਟ ਦਾ ਰੂਸ ਲਈ ਕੋਈ ਮਤਲਬ ਨਹੀਂ ਹੈ। ਕਿਉਂਕਿ ਰੂਸ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਦੇ ਰੋਮ ਵਿਧਾਨ ਦਾ ਹਿੱਸਾ ਨਹੀਂ ਹੈ। ਦਰਅਸਲ, 123 ਦੇਸ਼ਾਂ ਨੇ ਅਦਾਲਤ ਦੀ ਸਥਾਪਨਾ ਲਈ ਇਕ ਸਮਝੌਤੇ 'ਤੇ ਦਸਤਖਤ ਕੀਤੇ ਸਨ। ਰੂਸ ਨੇ ਦਸਤਖਤ ਨਹੀਂ ਕੀਤੇ ਸਨ। ਇਸ ਕਾਰਨ ਰੂਸ ਆਈਸੀਸੀ ਦੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨਦਾ।

Have something to say? Post your comment