English Hindi Friday, July 01, 2022
-

ਸੱਭਿਆਚਾਰ/ਖੇਡਾਂ

ਅੰਤਰਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਭਾਰਤ ਦੀ ਨੁੰਮਾਇੰਦਗੀ ਕਰੇਗਾ ਰਵਿੰਦਰ ਸਿੰਘ

June 21, 2022 04:13 PM

*ਆਪਣੇ ਦੇਸ਼ ਲਈ ਜਰੂਰ ਸੋਨ ਤਗਮਾ ਜਿੱਤ ਕੇ ਲਿਆਂਵਾਗਾ: ਰਵਿੰਦਰ ਸਿੰਘ*

ਪ੍ਰਵੀਨ 

ਸੰਗਰੂਰ, 21 ਜੂਨ -  ਆਉਣ ਵਾਲੀ 28 ਜੂਨ ਤੋਂ 4 ਜੁਲਾਈ ਤੱਕ ਉਜਬੇਕਿਸਤਾਨ ਦੇ ਤਾਸਕੰਦ ਸ਼ਹਿਰ ਵਿੱਚ ਹੋਣ ਵਾਲੀ ਅੰਤਰਰਾਸ਼ਟਰੀ ਓਪਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਕ ਦਾ ਨੌਜਵਾਨ ਖਿਡਾਰੀ ਰਵਿੰਦਰ ਸਿੰਘ ਪੁੱਤਰ ਹਮੀਰ ਸਿੰਘ ਕਰੇਗਾ, ਜੋ ਕਿ ਪੂਰੇ ਜ਼ਿਲ੍ਹਾ ਸੰਗਰੂਰ ਲਈ ਮਾਣ ਵਾਲੀ ਗੱਲ ਹੈ | ਵਰਨਣਯੋਗ ਹੈ ਕਿ ਰਵਿੰਦਰ ਸਿੰਘ ਇਸ ਤੋਂ ਪਹਿਲਾਂ ਰਾਸ਼ਟਰੀ ਪੱਧਰ 'ਤੇ ਪੰਜ ਵਾਰ ਸੋਨ ਤਗਮਾ ਜਿੱਤ ਚੁੱਕੇ ਹਨ ਅਤੇ ਹੁਣ ਉਹ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ ।
ਗੱਲਬਾਤ ਦੌਰਾਨ ਕਿੱਕ ਬਾਕਸਿੰਗ ਪਲੇਅਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਜਬੇਕਿਸਤਾਨ ਵਿਖੇ ਹੋਣ ਵਾਲੀ ਇਸ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਆਪਣੇ ਦੇਸ਼ ਭਾਰਤ ਦੀ ਨੁੰਮਾਇੰਦਗੀ ਕਰਨ ਦਾ ਮੌਕਾ ਮਿਲਣਾ ਉਸਦੇ ਲਈ ਬਹੁਤ ਹੀ ਮਾਣ ਤੇ ਖੁਸ਼ੀ ਵਾਲੀ ਗੱਲ ਹੈ, ਜਿਸਦੇ ਲਈ ਉਹ ਲੰਬੇ ਸਮੇਂ ਤੋਂ ਤਿਆਰੀ ਕਰਦੇ ਆ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਭਾਰਤ ਦੇ 30 ਖਿਡਾਰੀ ਭਾਗ ਲੈ ਰਹੇ ਹਨ, ਜੋ ਆਪਣੇ-ਆਪਣੇ ਭਾਰ ਵਰਗ ਵਿੱਚ ਪ੍ਰਤੀਨਿੱਧਤਾ ਕਰਨਗੇ । ਰਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਲਈ ਸੋਨ ਤਗਮਾ ਜਿੱਤਣ ਲਈ ਉਹ ਆਪਣੀ ਪੂਰੀ ਵਾਹ ਲਾ ਦੇਵੇਗਾ। ਇਸ ਉਦੇਸ਼ ਦੀ ਪੂਰਤੀ ਲਈ ਉਸ ਵੱਲੋਂ ਰਾਤ ਦਿਨ ਇੱਕ ਕਰਕੇ ਸਖਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕਾਮ ਤੱਕ ਪੁੱਜਣ ਵਿੱਚ ਪੰਜਾਬ ਦੇ ਖਜਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੰਗਰੂਰ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ, ਵਿਵੇਕ ਵੇਡੇਬਾਈ ਦਿੱਲੀ ਅਤੇ ਏਪੀ ਰਾਈਸੀਲਾ ਫਾਉਂਡੇਸ਼ਨ ਧੂਰੀ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ, ਜਿਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ।
  ਰਵਿੰਦਰ ਸਿੰਘ ਦੇ ਪਿਤਾ ਹਮੀਰ ਸਿੰਘ ਨੇ ਅੰਤਰਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਰਵਿੰਦਰ ਸਿੰਘ ਦੇ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦਾ ਪੁੱਤਰ ਦੇਸ਼ ਲਈ ਖੇਡਣ ਜਾ ਰਿਹਾ ਹੈ । ਰਵਿੰਦਰ ਦੇ ਯੂਨਿਟ ਕਮਾਂਡਿੰਗ ਅਫਸਰ ਅਜੀਤ ਐਸ. ਅਤੇ ਵਾਕੋ ਇੰਡੀਆ ਕਿੱਕਬਾਕਸਿੰਗ ਦੇ ਪ੍ਰਧਾਨ ਸੰਤੋਸ ਅਗਰਵਾਲ ਨੇ ਰਵਿੰਦਰ ਨੂੰ  ਮੁਬਾਰਕਵਾਦ ਦਿੰਦਿਆਂ ਕਿਹਾ ਕਿ ਰਵਿੰਦਰ ਇੱਕ ਮਿਹਨਤੀ ਖਿਡਾਰੀ ਹੈ, ਜਿਸਨੇ ਇਸ ਮੁਕਾਮ ਤੱਕ ਪੁੱਜਣ ਲਈ ਬਹੁਤ ਸੰਘਰਸ਼ ਕੀਤਾ ਹੈ । ਸਾਨੂੰ ਉਮੀਦ ਹੈ ਕਿ ਉਹ ਆਪਣੇ ਦੇਸ਼ ਲਈ ਸੋਨ ਤਗਮਾ ਜਰੂਰ ਲਿਆਵੇਗਾ ।

Have something to say? Post your comment

ਸੱਭਿਆਚਾਰ/ਖੇਡਾਂ

ਅਰਸ਼ਦੀਪ ਕੌਰ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ

ਕੈਕਿੰਗ ਕੈਨੋਇੰਗ ਮੁਕਾਬਲੇ ਵਿੱਚ ਨਵਪ੍ਰੀਤ ਕੌਰ ਨੇ ਗੋਲਡ ਮੈਡਲ ਤੇ ਖੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ

ਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ

ਮੜੌਲੀ ਖੁਰਦ ਦੇ ਖੇਡ ਮੇਲੇ ਵਿਚ ਕਰਵਾਈਆਂ ਬੈਲ ਗੱਡੀਆਂ ਦੀਆਂ ਦੌੜਾਂ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਭਗਤ ਸਿੰਘ ਹੈਂਡਬਾਲ ਕਲੱਬ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਬਾਗਾਂ ਵਾਲਾ ਕਲੱਬ ਵੱਲੋਂ ਕਰਵਾਇਆ ਵਾਲੀਬਾਲ ਟੂਰਨਾਮੈਂਟ

ਖਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਨਾਂ ਵਲੋਂ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬੰਗਲੌੌਰ ਵਿਖੇ ਹੋਈਆਂ ਪੈਨ ਇੰਡੀਆ ਮਾਸਟਰਜ਼ ਗੇਮਜ਼ ਵਿੱਚ ਮੋਹਾਲੀ ਦੇ ‘ਅਕਾਸ਼ ਵਾਲੀਆ’ ਨੇ ਜਿੱਤਿਆ ਕਾਂਸੀ ਦਾ ਤਗਮਾ

ਹੋਣਹਾਰ ਖਿਡਾਰੀਆਂ ਦੇ ਸਕੂਲਾਂ ਵਿਚ ਦਾਖਲੇ ਲਈ ਚੋਣ ਟਰਾਇਲ ਕਰਵਾਏ