English Hindi Saturday, December 10, 2022
-
 

ਦੇਸ਼

'ਆਪ' ਗੁਜਰਾਤ 'ਚ ਭਾਰੀ ਬਹੁਮਤ ਨਾਲ ਜਿੱਤੇਗੀ: ਭਗਵੰਤ ਮਾਨ

November 23, 2022 07:46 PM

...'ਆਪ' ਦੀ ਸਰਕਾਰ ਗੁਜਰਾਤ 'ਚੋਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਦਾ ਖਾਤਮਾ ਕਰੇਗੀ: ਮਾਨ

....ਕਿਹਾ, ਗੁਜਰਾਤ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ

...ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ; ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ

ਨਿਜ਼ਾਰ (ਗੁਜਰਾਤ)/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਓਰੋ

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ।

 ਬੁੱਧਵਾਰ ਨੂੰ ਨਿਜ਼ਾਰ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਦਲਾਅ ਦੀ ਲਹਿਰ ਹੈ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਦੀ ਅਸਫਲ ਸਰਕਾਰ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਖੁਦ ਕਹਿ ਰਹੇ ਹਨ ਕਿ ਉਹ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਗੁਜਰਾਤ 'ਚ ਕ੍ਰਾਂਤੀ ਲਿਆਉਣ ਲਈ ਇੱਕ ਮੌਕਾ 'ਆਪ' ਨੂੰ ਦੇਣਾ ਚਾਹੁੰਦੇ ਹਨ।

 ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਲੋਕ ਗੁਜਰਾਤ ਵਿੱਚੋਂ ਭ੍ਰਿਸ਼ਟ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਦੀ ਆਰਥਿਕਤਾ ਨੂੰ ਪਛਾੜਿਆ ਅਤੇ ਆਮ ਲੋਕਾਂ ਨੂੰ ਲੁੱਟਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਇਸ ਲਈ ਲੋਕ ਇਸ ਵਾਰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ 'ਆਪ' ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਘਟੀਆ ਸ਼ਾਸਨ ਨੂੰ ਖਤਮ ਕਰ ਦੇਣ।
 
 ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ 'ਆਪ' ਝੂਠੇ ਵਾਅਦੇ ਨਹੀਂ ਕਰਦੀ ਅਤੇ ਜੋ ਵੀ ਗਾਰੰਟੀਆਂ ਦਿੰਦੀ ਹੈ ਉਨ੍ਹਾਂ ਨੂੰ ਪੂਰਾ ਕਰਦੀ ਹੈ ਜਦਕਿ ਗੁਜਰਾਤ ਸਮੇਤ ਪੂਰਾ ਦੇਸ਼ ਭਾਜਪਾ ਦੇ ਚੋਣ ਜੁਮਲਿਆਂ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ 'ਆਪ' ਨੇ ਸੱਤਾ 'ਚ ਆਉਣ ਤੋਂ ਬਾਅਦ 7 ਮਹੀਨਿਆਂ 'ਚ ਪੰਜਾਬ 'ਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ 'ਚ ਪੂਰਾ ਕਰਨ 'ਚ ਅਸਫਲ ਰਹੀਆਂ।

 ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਤੋਂ ਆਮ ਘਰਾਂ ਦੇ ਧੀਆਂ ਪੁੱਤ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਜਾਂਦੇ ਹਨ।

Have something to say? Post your comment

ਦੇਸ਼

ਆਮ ਆਦਮੀ ਪਾਰਟੀ ਨੇ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਕੀਤਾ ਵਿਰੋਧ; ਸਾਂਸਦ ਰਾਘਵ ਚੱਢਾ ਵੱਲੋਂ ਬਿੱਲ ਨੂੰ 'ਸੰਵਿਧਾਨ ਪੱਖੋਂ ਅਸੰਭਵ' ਕਰਾਰ

ਸੁਪਰੀਮ ਕੋਰਟ ’ਚ ਪਾਈ ਪਟੀਸ਼ਨ, ਕਿਹਾ Youtube ਕਾਰਨ ਪ੍ਰੀਖਿਆ ’ਚੋਂ ਹੋਇਆ ਅਸਫ਼ਲ

'ਆਪ' ਸਾਂਸਦ ਰਾਘਵ ਚੱਢਾ ਨੇ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਅਹਿਮ ਮੁੱਦਾ ਉਠਾਇਆ

ਸੁਪਰੀਮ ਕੋਰਟ ਵੱਲੋਂ RTI ਤਹਿਤ ਕੌਲਿਜੀਅਮ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ

ਵਿਆਹ ਸਮਾਗਮ ਮੌਕੇ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, ਚਾਰ ਦੀ ਮੌਤ, 60 ਝੁਲਸੇ

ਚੱਕਰਵਾਤੀ ਤੂਫਾਨ 'ਮੈਂਡੂਸ' ਦੇ ਮੱਦੇਨਜਰ ਤਿੰਨ ਰਾਜਾਂ ‘ਚ ਰੈੱਡ ਅਲਰਟ, ਕਈ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ

ਰਾਤ ਨੂੰ ਕੁੜੀਆਂ ਦੇ ਬਾਹਰ ਜਾਣ ਉਤੇ ਪਾਬੰਦੀ ਕਿਉਂ, ਮੁੰਡਿਆਂ ਉਤੇ ਵੀ ਲਗਾਓ : ਹਾਈਕੋਰਟ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣਗੇ,ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਹੋਵੇਗੀ ਸ਼ੁਰੂ

ਕਾਂਗਰਸ ਨੇ 30 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ