English Hindi Friday, July 01, 2022
-

ਪੰਜਾਬ

ਉੱਪ ਚੋਣ ਦੇ ਮੱਦੇਨਜ਼ਰ ਤਿੰਨਾਂ ਜਿਲ੍ਹਿਆਂ ਦੇ ਵੋਟਰਾਂ ਲਈ 23 ਜੂਨ ਨੂੰ ਪੇਡ ਛੁੱਟੀ ਹੋਵੇਗੀ: ਰਿਟਰਨਿੰਗ ਅਫ਼ਸਰ

June 22, 2022 08:33 PM


ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦੇ ਵੋਟਰ ਕਾਰਡ ਪੇਸ਼ ਕਰਕੇ ਵਿਸੇਸ਼ ਛੁੱਟੀ ਲੈ ਸਕਣਗੇ


ਪ੍ਰਵੀਨ 

ਸੰਗਰੂਰ, 22 ਜੂਨ:ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ
ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ  ਜਾਂ ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਪੇਡ  ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਹੋਵੇਗੀ।  

Have something to say? Post your comment

ਪੰਜਾਬ

LPG ਸਿਲੰਡਰ ਹੋਇਆ ਸਸਤਾ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ