English Hindi Saturday, January 28, 2023
 

ਪੰਜਾਬ

ਏਅਰਪੋਰਟ ਦਿੱਲੀ ਲਈ ਸਰਕਾਰੀ ਵੋਲਵੋ ਬੱਸ ਸਰਵਿਸ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖਤਮ ਹੋਇਆ

January 24, 2023 07:03 PM

ਸਿਰਫ 1130 ਰੁਪਏ ਨਾਲ ਨੰਗਲ ਤੋਂ ਏਅਰਪੋਰਟ ਟਰਮੀਨਲ ਤਕ ਦੇ ਕਿਰਾਏ ਨਾਲ਼ ਹੋਵੇਗਾ ਸਫ਼ਰ

ਨੰਗਲ ਬੱਸ ਸਟੈਂਡ ਵਿਖੇ ਸ਼ੌਪਿੰਗ ਕੰਪਲੈਕਸ ਬਣਾਇਆ ਜਾਵੇਗਾ

ਨੰਗਲ 24 ਜਨਵਰੀ , ਚਾਵੇਸ ਲਟਾਵਾ

ਏਅਰਪੋਰਟ ਦਿੱਲੀ ਲਈ ਸਰਕਾਰੀ ਵੋਲਵੋ ਬੱਸ ਸਰਵਿਸ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖਤਮ ਹੋਇਆ ਹੈ ਜਦਕਿ ਪਹਿਲਾਂ ਇਹ ਕੰਪਨੀਆਂ ਆਪਣੀ ਮਨਮਰਜੀ ਨਾਲ 3000 ਰੁਪਏ ਤੋਂ 3500 ਰੁਪਏ ਤੱਕ ਕਿਰਾਇਆ ਵਸੂਲ ਕਰਦਿਆਂ ਸਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨੰਗਲ ਤੋਂ ਨਵੀਂ ਵੋਲਵੋ ਬੱਸ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਸ. ਹਰਜੋਤ ਬੈਂਸ ਵੀ ਮੌਜੂਦ ਸਨ।
ਟਰਾਂਸਪੋਰਟ ਮੰਤਰੀ ਨੇ ਇੱਥੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੂਨ 2022 ਨੂੰ ਜਲੰਧਰ ਤੋਂ ਵਿਦੇਸ਼ੀ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਵੋਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ ਜਦਕਿ ਸੂਬੇ ਦੇ ਵੱਖ ਵੱਖ ਸ਼ਹਿਰਾਂ ਤੋਂ ਮਹਿਜ਼ ਕੁਝ ਸਮੇਂ ਦੌਰਾਨ ਹੀ ਲਗਭਗ 80, 000 ਯਾਤਰੀਆਂ ਨੇ ਇਸ ਸੇਵਾ ਦਾ ਲਾਭ ਲਿਆ। ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫਲਤਾ ਨੂੰ ਸਾਬਿਤ ਕਰਦੀ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਨੰਗਲ ਸ਼ਹਿਰ ਤੋਂ ਆਈ ਜੀ ਆਈ ਏਅਰਪੋਰਟ ਦਿੱਲੀ (ਟਰਮੀਨਲ-3) ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇਗਾ ਜਿਸ ਨਾਲ ਉਹ ਰੋਜ਼ਾਨਾ ਦੁਪਹਿਰ 1:30 ਵਜੇ ਤੋਂ ਸਿਰਫ 1130 ਰੁਪਏ ਦੇ ਕਿਰਾਏ ਨਾਲ਼ ਇਹ ਸਫ਼ਰ ਤੈਅ ਕਰ ਸਕਣਗੇ। ਇਹ ਬੱਸ ਰਾਤ 11:40 ਤੋਂ ਏਅਰਪੋਰਟ ਦੇ ਪਬਲਿਕ ਟਰਾਂਸਪੋਰਟ ਸੈਂਟਰ ਤੋਂ ਅਤੇ ਆਈ ਐਸ ਬੀ ਟੀ ਦਿੱਲੀ ਤੋਂ ਰਾਤ 12:50 ਵਜੇ ਚੱਲੇਗੀ।
ਸ. ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਘੱਟ ਕਿਰਾਏ ਵਾਲੀ ਸਰਕਾਰੀ ਵੋਲਵੋ ਬੱਸ ਸਰਵਿਸ ਦੇ ਵੱਡੀ ਗਿਣਤੀ ਵਿਚ ਚੱਲਣ ਕਾਰਨ ਹੁਣ ਨਿੱਜੀ ਬੱਸਾਂ ਨੇ ਵੀ ਆਪਣੇ ਕਿਰਾਏ ਵਿਚ ਕਾਫੀ ਕਟੌਤੀ ਕਰ ਦਿੱਤੀ ਹੈ ਪਰ ਇਸ ਦੇ ਬਾਵਜੂਦ ਵੀ ਆਮ ਲੋਕ ਸਰਕਾਰੀ ਸੇਵਾ ਨੂੰ ਤਵੱਜੋਂ ਦੇ ਰਹੇ ਹਨ।
ਟਰਾਂਸਪੋਰਟ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਨੰਗਲ ਬੱਸ ਸਟੈਂਡ ਵਿਖੇ ਜਲਦ ਸ਼ੌਪਿੰਗ ਕੰਪਲੈਕਸ ਬਣਾਇਆ ਜਾਵੇਗਾ। ਜਿਸ ਲਈ ਉਨ੍ਹਾਂ ਵੱਲੋਂ ਬੱਸ ਸਟੈਂਡ ਦਾ ਨਿਰੀਖਣ ਵੀ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਨੰਗਲ ਸ਼ਹਿਰ ਨੂੰ ਦਿੱਤੇ ਇਸ ਤੋਹਫ਼ੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ ਉਤੇ ਕਰਕੇ ਏਅਰਪੋਰਟ ਜਾਣਾ ਪੈਂਦਾ ਹੈ। ਇਸ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ।

Have something to say? Post your comment

ਪੰਜਾਬ

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

PM ਮੋਦੀ ਅੱਜ NCC ਦੀ ਸਾਲਾਨਾ ਰੈਲੀ ਨੂੰ ਸੰਬੋਧਨ ਕਰਨਗੇ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ