ਮੋਰਿੰਡਾ 23 ਜੂਨ ( ਭਟੋਆ )
ਮੋਰਿੰਡਾ ਦੇ ਹਰਵੀਰ ਸਿੰਘ ਤੇ ਸਾਥੀ ਨੂੰ ਰੋਪੜ ਦੇ ਮਿੰਨੀ ਸੈਕਟਰੀਏਟ ਦੇ ਬਾਹਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ ਦੋ ਨੌਜਵਾਨਾਂ ਨੂੰ ਅੱਜ ਹਿਮਾਚਲ ਪ੍ਰਦੇਸ਼ ਪੁਲੀਸ ਵੱਲੋਂ ਇਕ ਮਾਮਲੇ ਵਿੱਚ ਰੋਪੜ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਸ੍ਰੀ ਅਮਨਪ੍ਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਨ੍ਹਾਂ ਨੇ ਦੋਹਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਇਸ ਸਬੰਧੀ ਇਨ੍ਹਾਂ ਨੌਜਵਾਨਾਂ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਐਡਵੋਕੇਟ ਅਭਿਸ਼ੇਕ ਜੋਸ਼ੀ ਨੇ ਇੱਥੇ ਦੱਸਿਆ ਕਿ ਬੀਤੇ ਦਿਨੀਂ ਰੋਪੜ ਦੇ ਮਿੰਨੀ ਸੈਕਟਰੀਏਟ ਤੇ ਬਾਹਰਲੀ ਕੰਧ ਉੱਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਜਿਸ ਸੰਬੰਧੀ ਰੋਪੜ ਸ਼ਹਿਰੀ ਥਾਣੇ ਵਿੱਚ ਅਣਪਛਾਤੇ ਨੌਜਵਾਨਾਂ ਵਿਰੁੱਧ ਆਈ ਪੀ ਸੀ ਦੀਆਂ ਧਰਾਵਾਂ 153/153 ਏ ਤਹਿਤ ਮੁਕੱਦਮਾ ਨੰਬਰ 52 ਦਰਜ ਕੀਤਾ ਗਿਆ ਸੀ। ਰੋਪੜ ਪੁਲਿਸ ਵੱਲੋਂ ਇਸ ਮਾਮਲੇ ਵਿਚ ਮੋਰਿੰਡਾ ਨਿਵਾਸੀ ਹਰਵੀਰ ਸਿੰਘ ਉਰਫ ਰਾਜੂ ਅਤੇ ਚਮਕੌਰ ਸਾਹਿਬ ਨੇੜਲੇ ਪਿੰਡ ਰੁੜਕੀ ਹੀਰਾਂ ਦੇ ਪਰਮਜੀਤ ਸਿੰਘ ਨੂੰ ਨਾਮਜ਼ਦ ਕੀਤਾ ਸੀ। ਜਿਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਪੁਲੀਸ ਵੱਲੋਂ ਹਿਮਾਚਲ ਵਿਧਾਨ ਸਭਾ ਦੀ ਕੰਧ ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਐਡਵੋਕੇਟ ਸ੍ਰੀ ਅਭਿਸ਼ੇਕ ਜੋਸ਼ੀ ਅਨੁਸਾਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਪੇਸ਼ ਹੋਏ ਸਰਕਾਰੀ ਵਕੀਲ ਐਡਵੋਕੇਟ ਗੁਰਪ੍ਰੀਤ ਸਿੰਘ ਇਨ੍ਹਾਂ ਨੌਜਵਾਨਾਂ ਦੇ ਪੁਲੀਸ ਹਿਰਾਸਤ ਵਿਚ ਕਰਨ ਲਈ 7 ਦਿਨਾਂ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ ਅਤੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਜਦ ਕਿ ਸ੍ਰੀ ਜੋਸ਼ੀ ਨੇ ਪੁਲੀਸ ਰਿਮਾਂਡ ਦਾ ਵਿਰੋਧ ਕੀਤਾ ਪ੍ਰੰਤੂ ਮਾਂ ਜੋ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ 4 ਦਿਨ ਦਾ ਪੁਲਸ ਰਿਮਾਂਡ ਦਿੰਦਿਆਂ ਦੋਹਾਂ ਨੂੰ ਛੱਬੀ ਜੂਨ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ ।