English Hindi Wednesday, March 29, 2023
 

ਸੱਭਿਆਚਾਰ/ਖੇਡਾਂ

ਖੇਡ ਮੰਤਰੀ ਵੱਲੋਂ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਸਨਮਾਨਤ

February 21, 2023 07:18 PM


ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਤ ਕੀਤਾ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਕੌਮੀ ਪੱਧਰ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਰਾਣੀ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਕੁਆਲੀਫਾਈ ਹੋ ਸਕਣ। ਉਨ੍ਹਾਂ ਮੰਜੂ ਰਾਣੀ ਨੂੰ ਵੀ ਓਲੰਪਿਕਸ ਕੁਆਲੀਫਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰੇਗੀ।

ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਅਥਲੀਟ ਦੇ ਪਿਤਾ ਜਗਦੀਸ਼ ਰਾਮ ਤੇ ਕੋਚ ਵੀਰਪਾਲ ਕੌਰ ਵੀ ਹਾਜ਼ਰ ਸਨ।

Have something to say? Post your comment

ਸੱਭਿਆਚਾਰ/ਖੇਡਾਂ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸ਼ਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

ਭਾਰਤ ਦੀ ਸ਼ਰਮਨਾਕ ਹਾਰ, ਆਸਟ੍ਰੇਲੀਆ ਨੇ ਚਾਰ ਟੈਸਟ ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ 9 ਵਿਕਟਾਂ ਨਾਲ ਜਿੱਤਿਆ

ਅੱਜ ਬਟਾਲਾ ਵਿਖੇ ਸਥਾਪਤ ਹੋਵੇਗਾ ਹਾਕੀ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਦਾ ਦਰਸ਼ਨੀ ਬੁੱਤ

ਦਸ਼ਮੇਸ ਸਪੋਰਟਸ ਕਲੱਬ ਮੋਰਿੰਡਾ ਰਾਜ ਪੱਧਰੀ ਹੈਂਡਬਾਲ ਟੂਰਨਾਮੈਂਟ ਵਿੱਚ ਚੈਂਪੀਅਨਸ਼ਿਪ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

2nd Test, Day 3: ਭਾਰਤ ਛੇ ਵਿਕਟਾਂ ਨਾਲ ਜਿੱਤਿਆ

ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਇਆ

ਤੀਜਾ ਕੇਸਧਾਰੀ ਗੋਲਡ ਹਾਕੀ ਕੱਪ ਧੂਮ ਧੜੱਕੇ ਨਾਲ ਆਰੰਭ

ਬਰਨਾਲਾ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ

ਖੇਡ ਵਿਭਾਗ ਨੇ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 13 ਫਰਵਰੀ ਨੂੰ