English Hindi Saturday, January 28, 2023
 

ਪੰਜਾਬ

ਗਦਰੀ ਸੂਰਮਿਆਂ ਅਤੇ ਬੱਬਰ ਅਕਾਲੀ ਯੋਧਿਆਂ ਦੇ ਨਾਂ ’ਤੇ ਪੰਜਾਬ ‘ਚ ਯੂਨੀਵਰਸਿਟੀ ਖੋਲ੍ਹੀ ਜਾਵੇ: ਸਾਹਿਬ ਥਿੰਦ

January 25, 2023 07:35 AM

ਦੇਸ਼ ਭਗਤ ਪਰਿਵਾਰਾਂ ਦੇ ਪ੍ਰਤੀਨਿਧ ਡਾ. ਜਸਬੀਰ ਕੌਰ ਗਿੱਲ ਤੇ ਦਿਲਬਾਗ ਸਿੰਘ ਖਤਰਾਏ ਕਲਾਂ ਵੀ ਸਨ ਮੌਕੇ ‘ਤੇ ਹਾਜ਼ਰ 

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿੱਕ ਬਿਓਰੋ

-ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ ’ਤੇ ਸੂਬੇ ਵਿੱਚ ਯੂਨੀਵਰਸਿਟੀ ਖੋਲ੍ਹੀ ਜਾਵੇ। ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਜਥੇਬੰਦੀ ਦੇ ਪ੍ਰਧਾਨ ਸਾਹਿਬ ਥਿੰਦ ਨੇ ਗਦਰੀ ਦੇਸ਼ ਭਗਤਾਂ ਅਤੇ ਬੱਬਰ ਅਕਾਲੀ ਦੇਸ਼ ਭਗਤਾਂ ਦੇ ਪਰਿਵਾਰਾਂ ਵਿੱਚੋਂ ਬਾਬਾ ਬੰਤਾ ਸਿੰਘ ਸੰਘਵਾਲ(ਜਲੰਧਰ) ਦੀ ਪੋਤਰੀ ਪ੍ਰਿੰਸੀਪਲ ਡਾਃ ਜਸਬੀਰ ਕੌਰ ਗਿੱਲ ਅਤੇ ਇਨਕਲਾਬੀ ਯੋਧੇ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ (ਅੰਮ੍ਰਿਤਸਰ)ਦੇ ਪੋਤਰੇ ਸਃ ਦਿਲਬਾਗ ਸਿੰਘ ਭੱਟੀ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਜੀਵਨੀਆਂ ਦੇ ਰੂਪ ਵਿੱਚ ਸਕੂਲਾਂ-ਕਾਲਜਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਮੁੱਖ ਮੰਤਰੀ ਤੋਂ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਦੇ ਨਾਮ ਵੀ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਪਰ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਕੇ ਰਖਿਆ ਗਿਆ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸੜਕਾਂ, ਇਮਾਰਤਾਂ ਆਦਿ ਅੱਜ ਵੀ ਅੰਗਰੇਜ਼ਾਂ ਦੇ ਨਾਵਾਂ ‘ਤੇ ਚੱਲ ਰਹੀਆਂ ਹਨ, ਇਨ੍ਹਾਂ ਦੇ ਨਾਂ ਬਦਲ ਕੇ ਗਦਰੀਆਂ ਅਤੇ ਬੱਬਰ ਅਕਾਲੀ ਦੇਸ਼ ਭਗਤਾਂ ਦੇ ਨਾਂ 'ਤੇ ਰੱਖੇ ਜਾਣੇ ਚਾਹੀਦੇ ਹਨ।

ਉਨ੍ਹਾਂ ਹੋਰ ਮੰਗ ਕੀਤੀ ਕਿ ਗਦਰੀ ਦੇਸ਼ ਭਗਤਾਂ ਅਤੇ ਬੱਬਰ ਅਕਾਲੀ ਦੇਸ਼ ਭਗਤਾਂ ਦੇ ਸ਼ਹੀਦਾਂ ਦੇ ਘਰਾਂ, ਸੜਕਾਂ ਅਤੇ ਇਮਾਰਤਾਂ ਨੂੰ ਕੌਮੀ ਵਿਰਾਸਤ ਐਲਾਨਿਆ ਜਾਵੇ।

ਜ਼ਿਕਰਯੋਗ ਹੈ ਕਿ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਦੇਸ਼-ਭਗਤਾਂ ਦੀ ਵਿਰਾਸਤ, ਪੰਜਾਬੀ ਸਭਿਆਚਾਰ ਤੋਂ ਮਾਂ-ਬੋਲੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਹ ਸੰਸਥਾ ਉੱਤਰੀ ਅਮਰੀਕਾ, ਯੂਰਪ ਤੇ ਦੱਖਣੀ ਏਸ਼ੀਆ ਸਮੇਤ ਕਈ ਦੇਸ਼ਾਂ ਵਿੱਚ ਸਰਗਰਮ ਹੈ। ਇਸ ਵਲੋਂ ਗ਼ਦਰ ਲਹਿਰ, ਬੱਬਰ ਅਕਾਲੀ ਲਹਿਰ ਤੇ ਆਜ਼ਾਦੀ ਸੰਗਰਾਮ ਦੇ ਯੋਧਿਆਂ ਦੀ ਯਾਦ ਵਿੱਚ ਹਰ ਸਾਲ ਗ਼ਦਰੀ ਬਾਬਿਆਂ ਦੀ ਯਾਦ ਵਿੱਚ ਮੇਲਾ ਸਰੀ (ਬੀ.ਸੀ., ਕੈਨੇਡਾ) ਵਿੱਚ ਲਾਇਆ ਜਾਂਦਾ ਹੈ। ਇਹ ਸੰਸਥਾ ਬਰਤਾਨਵੀ ਸਾਮਰਾਜ ਵਲੋਂ ਕੀਤੀਆਂ ਬੇਇਨਸਾਫ਼ੀਆਂ ਦੇ ਖਿਲਾਫ਼ ਇਨਸਾਫ਼ ਦਿਵਾਉਣ ਲਈ ਲਗਾਤਾਰ ਸੰਘਰਸ਼ਸ਼ੀਲ ਹੈ।

Have something to say? Post your comment

ਪੰਜਾਬ

ਕੈਪਟਨ ਅਮਰਿੰਦਰ ਸਿੰਘ ਹੋਣਗੇ ਮਹਾਂਰਾਸ਼ਟਰ ਦੇ ਰਾਜਪਾਲ

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

PM ਮੋਦੀ ਅੱਜ NCC ਦੀ ਸਾਲਾਨਾ ਰੈਲੀ ਨੂੰ ਸੰਬੋਧਨ ਕਰਨਗੇ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ