English Hindi Saturday, December 10, 2022
-
 

ਦੇਸ਼

ਗੁਜਰਾਤ ਵਿਧਾਨ ਸਭਾ ਚੋਣਾਂ: ਰਾਘਵ ਚੱਢਾ ਨੇ ਕੇਜਰੀਵਾਲ ਦੀ ਤਾਰੀਫ ਵਿੱਚ ਬੋਲਿਆ ਫਿਲਮ ਸ਼ੋਲੇ ਦਾ ਮਸ਼ਹੂਰ ਡਾਇਲਾਗ

November 23, 2022 06:38 PM

 - ਕਿਹਾ, ਅਰਵਿੰਦ ਕੇਜਰੀਵਾਲ ਦਾ ਜਨਮ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ

 ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ

 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ, ''ਅਬ ਮਿਲੋਂ ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ।"

 'ਆਪ' ਉਮੀਦਵਾਰ ਦੇ ਪ੍ਰਚਾਰ ਲਈ ਬੁੱਧਵਾਰ ਨੂੰ ਕਾਂਕਰੇਜ ਵਿਧਾਨ ਸਭਾ ਪਹੁੰਚੇ ਰਾਘਵ ਚੱਢਾ ਨੇ ਕਿਹਾ ਕਿ ਭ੍ਰਿਸ਼ਟ ਲੋਕ ਅਰਵਿੰਦ ਕੇਜਰੀਵਾਲ ਤੋਂ ਬੇਹੱਦ ਡਰੇ ਹੋਏ ਹਨ।

 ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਜਨਮ ਹੀ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ। ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਉਣ ਦੀ ਕਾਬਲੀਅਤ ਰੱਖਦੇ ਹਨ। 

 ਰਾਜ ਸਭਾ ਮੈਂਬਰ ਅਤੇ ਗੁਜਰਾਤ ਸੂਬੇ ਦੇ ਸਹਿ-ਇੰਚਾਰਜ ਰਾਘਵ ਚੱਢਾ ਪਿਛਲੇ ਕਈ ਹਫ਼ਤਿਆਂ ਤੋਂ ਗੁਜਰਾਤ ਦੇ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਜਨਤਾ ਦੇ ਭਰਪੂਰ ਸਮਰਥਨ ਤੋਂ ਸਾਫ਼ ਹੈ ਕਿ ਗੁਜਰਾਤ ਵਿੱਚ ਬਦਲਾਅ ਆ ਰਿਹਾ ਹੈ।

Have something to say? Post your comment

ਦੇਸ਼

ਆਮ ਆਦਮੀ ਪਾਰਟੀ ਨੇ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਕੀਤਾ ਵਿਰੋਧ; ਸਾਂਸਦ ਰਾਘਵ ਚੱਢਾ ਵੱਲੋਂ ਬਿੱਲ ਨੂੰ 'ਸੰਵਿਧਾਨ ਪੱਖੋਂ ਅਸੰਭਵ' ਕਰਾਰ

ਸੁਪਰੀਮ ਕੋਰਟ ’ਚ ਪਾਈ ਪਟੀਸ਼ਨ, ਕਿਹਾ Youtube ਕਾਰਨ ਪ੍ਰੀਖਿਆ ’ਚੋਂ ਹੋਇਆ ਅਸਫ਼ਲ

'ਆਪ' ਸਾਂਸਦ ਰਾਘਵ ਚੱਢਾ ਨੇ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਅਹਿਮ ਮੁੱਦਾ ਉਠਾਇਆ

ਸੁਪਰੀਮ ਕੋਰਟ ਵੱਲੋਂ RTI ਤਹਿਤ ਕੌਲਿਜੀਅਮ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ

ਵਿਆਹ ਸਮਾਗਮ ਮੌਕੇ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, ਚਾਰ ਦੀ ਮੌਤ, 60 ਝੁਲਸੇ

ਚੱਕਰਵਾਤੀ ਤੂਫਾਨ 'ਮੈਂਡੂਸ' ਦੇ ਮੱਦੇਨਜਰ ਤਿੰਨ ਰਾਜਾਂ ‘ਚ ਰੈੱਡ ਅਲਰਟ, ਕਈ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ

ਰਾਤ ਨੂੰ ਕੁੜੀਆਂ ਦੇ ਬਾਹਰ ਜਾਣ ਉਤੇ ਪਾਬੰਦੀ ਕਿਉਂ, ਮੁੰਡਿਆਂ ਉਤੇ ਵੀ ਲਗਾਓ : ਹਾਈਕੋਰਟ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣਗੇ,ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਹੋਵੇਗੀ ਸ਼ੁਰੂ

ਕਾਂਗਰਸ ਨੇ 30 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ