English Hindi Saturday, December 10, 2022
-
 

ਪੰਜਾਬ

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਬਠਿੰਡਾ ਤੋਂ ਨਜਾਇਜ਼ ਹਥਿਆਰਾਂ ਸਮੇਤ ਕਾਬੂ

November 24, 2022 07:32 PM
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- ਗੈਂਗਸਟਰ ਰਾਜਨ ਭੱਟੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ: ਏ.ਆਈ.ਜੀ. ਅਸ਼ਵਨੀ ਕਪੂਰ

ਚੰਡੀਗੜ੍ਹ/ਐਸ.ਏ.ਐਸ.ਨਗਰ, 24 ਨਵੰਬਰ: ਦੇਸ਼ ਕਲਿੱਕ ਬਿਓਰੋ
 
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ।
ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।
ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।
ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ  ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ।  ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ।
ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ