English Hindi Saturday, January 28, 2023
 

ਪੰਜਾਬ

ਗੱਡੀ ਲੁੱਟ ਕੇ ਭੱਜ ਰਹੇ ਗੈਂਗਸਟਰਾਂ ਵੱਲੋਂ ਫਗਵਾੜਾ ‘ਚ ਗੋਲੀਆਂ ਮਾਰਕੇ ਸਿਪਾਹੀ ਦਾ ਕਤਲ, ਮੁਕਾਬਲੇ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰ ਕੀਤੇ ਕਾਬੂ

January 09, 2023 08:52 AM

ਜਲੰਧਰ, 9 ਜਨਵਰੀ, ਦੇਸ਼ ਕਲਿਕ ਬਿਊਰੋ:

ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ।ਗੈਂਗਸਟਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਿਸ ਨੇ ਫਿਲੌਰ ਪੁਲਿਸ ਨੂੰ ਸੂਚਿਤ ਕਰ ਦਿੱਤਾ। ਫਿਲੌਰ 'ਚ ਨਾਕਾਬੰਦੀ 'ਤੇ ਬੈਠੀ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।ਪੁਲਿਸ ਨਾਲ ਹੋਏ ਮੁਕਾਬਲੇ 'ਚ ਗੈਂਗਸਟਰਾਂ ਦੀਆਂ ਲੱਤਾਂ ਅਤੇ ਹੱਥਾਂ 'ਤੇ ਗੋਲੀਆਂ ਲੱਗੀਆਂ ਹਨ। ਜ਼ਖਮੀ ਗੈਂਗਸਟਰਾਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ। ਪੁਲੀਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਗਈ। ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ਅਤੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਪੁਲਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Have something to say? Post your comment

ਪੰਜਾਬ

ਕੈਪਟਨ ਅਮਰਿੰਦਰ ਸਿੰਘ ਹੋਣਗੇ ਮਹਾਂਰਾਸ਼ਟਰ ਦੇ ਰਾਜਪਾਲ

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

PM ਮੋਦੀ ਅੱਜ NCC ਦੀ ਸਾਲਾਨਾ ਰੈਲੀ ਨੂੰ ਸੰਬੋਧਨ ਕਰਨਗੇ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ