English Hindi Wednesday, March 29, 2023
 

ਚੰਡੀਗੜ੍ਹ/ਆਸਪਾਸ

ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ ਵਿੱਚ ਰੋਸ ਮਾਰਚ ਕੱਢਣ ਦਾ ਫੈਸਲਾ

March 18, 2023 06:26 PM

ਯੂ.ਟੀ. ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਹਥਿਆਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਵਿਰੋਧ ਕਰੇਗਾ ਚੰਡੀਗੜ੍ਹ ਪੰਜਾਬੀ ਮੰਚ

ਚੰਡੀਗੜ੍ਹ, 18 ਮਾਰਚ, ਦੇਸ਼ ਕਲਿੱਕ ਬਿਓਰੋ : 
ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ ਪੰਜਾਬੀ ਮੰਚ ਦੀ ਇੱਕ ਜ਼ਰੂਰੀ ਮੀਟਿੰਗ ਸੈਕਟਰ 37 ਸਥਿਤ ਗੁਰਦੁਆਰਾ ਸ਼ਾਹਪੁਰ ਵਿਖੇ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਅਤੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ, ਸੀਟੀਯੂ ਵਰਕਰਜ਼ ਯੂਨੀਅਨ ਅਤੇ ਤਰਕਸ਼ੀਲ ਸੁਸਾਇਟੀ ਤੋਂ ਵੀ ਅਹੁਦੇਦਾਰਾਂ ਨੇ ਭਾਗ ਲਿਆ।

ਮੀਟਿੰਗ ਵਿੱਚ 1 ਜੂਨ ਨੂੰ ਸ਼ਾਂਤਮਈ ਰੋਸ ਮਾਰਚ ਕੱਢਣ ਦਾ ਫ਼ੈਸਲਾ ਲਿਆ ਗਿਆ। ਇਸ ਦੇ ਨਾਲ ਹੀ ਯੂ.ਟੀ. ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਹਥਿਆਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ।
ਮੰਚ ਦੇ ਕੈਸ਼ੀਅਰ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਗੁਰਪ੍ਰੀਤ ਸਿੰਘ ਸੋਮਲ ਨੇ ਦੱਸਿਆ ਕਿ ਮੰਚ ਵੱਲੋਂ 1 ਜੂਨ ਨੂੰ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਤੋਂ ਸੈਕਟਰ 22 ਦੇ ਗੁਰਦੁਆਰਾ ਸਾਹਿਬ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ। ਰੋਸ ਮਾਰਚ ਨੂੰ ਸਫ਼ਲ ਬਣਾਉਣ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਜਾਵੇਗਾ।
ਮੀਟਿੰਗ ਵਿੱਚ ਸ੍ਰੀ ਰਾਮ ਅਰਸ਼, ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਗੁਰਪ੍ਰੀਤ ਸਿੰਘ ਸੋਮਲ, ਜਸਵਿੰਦਰ ਜੱਸਲ, ਮਨਜੀਤ ਕੌਰ ਮੀਤ, ਪ੍ਰਹਿਲਾਦ ਸਿੰਘ, ਤਰਕਸ਼ੀਲ ਸੋਸਾਇਟੀ ਤੋਂ ਜੋਗਾ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਸੀ.ਟੀ.ਯੂ. ਵਰਕਰਜ਼ ਯੂਨੀਅਨ ਤੋਂ ਭੁਪਿੰਦਰ ਸਿੰਘ ਅਤੇ ਗੁਰਚਰਨ ਸਿੰਘ ਆਦਿ ਸਮੇਤ ਹੋਰ ਵੀ ਪੰਜਾਬੀ ਭਾਸ਼ਾ ਹਿਤੈਸ਼ੀ ਹਾਜ਼ਰ ਸਨ।

Have something to say? Post your comment

ਚੰਡੀਗੜ੍ਹ/ਆਸਪਾਸ

ਪਿੰਡ ਰਸੂਲਪੁਰ ਵਿਖੇ ਲਗਾਇਆ ਖੂਨਦਾਨ ਕੈਂਪ

ਪੰਜਾਬ ਸਰਕਾਰ, ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਦੇਣ ਲਈ ਵਚਨਬੱਧ: ਡਾ: ਚਰਨਜੀਤ ਸਿੰਘ ਐਮਐਲਏ

ਭਾਜਪਾ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ

ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਨੂੰ ਸਰਵੋਤਮ ਪੁਰਸਕਾਰ ਨਾਲ ਕੀਤਾ ਸਨਮਾਨਿਤ

ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਅੱਖਾਂ ਸਬੰਧੀ ਕਰਵਾਇਆ ਸੈਮੀਨਾਰ

ਸੁਖਮਨੀ ਵੈਲਫੇਅਰ ਸੁਸਾਇਟੀ ਨੇ ਗੁਰੂ ਆਸਰਾ ਟਰੱਸਟ ਲਈ ਦਿੱਤੇ ਪੱਖੇ ਤੇ ਹੋਰ ਲੋੜੀਂਦਾ ਸਮਾਨ

ਐਰੋਸਿਟੀ ਵੈਲਫੇਅਰ ਸੋਸਾਇਟੀ ਵਲੋਂ ਸਿਹਤ ਜਾਂਚ ਕੈਂਪ ਦਾ ਕੀਤਾ ਗਿਆ ਪ੍ਰਬੰਧ

ਮੋਹਾਲੀ : ਏਅਰਪੋਰਟ ਰੋਡ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਚੌਂਕ ਉਤੇ ਜਾਮ ਜਾਰੀ

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤਾ ਪਿੰਡਾਂ ਦਾ ਕੀਤਾ ਦੌਰਾ

ਗੁਰੂ ਗੋਬਿੰਦ ਸਿੰਘ ਸਕੂਲ ਵਿੱਚ ਵਾਤਾਵਰਣ ਦਿਵਸ ਮਨਾਇਆ